Mansa Murder News: ਮਤਰੇਏ ਪਿਓ ਨੇ 11 ਸਾਲਾਂ ਪੁੱਤਰ ਦਾ ਗਲਾ ਘੁੱਟ ਕੇ ਕੀਤਾ ਕਤਲ
Advertisement
Article Detail0/zeephh/zeephh2437170

Mansa Murder News: ਮਤਰੇਏ ਪਿਓ ਨੇ 11 ਸਾਲਾਂ ਪੁੱਤਰ ਦਾ ਗਲਾ ਘੁੱਟ ਕੇ ਕੀਤਾ ਕਤਲ

Mansa Murder News: ਮਾਨਸਾ ਦੇ ਸਰਦੂਲਗੜ੍ਹ ਵਿੱਚ ਇੱਕ ਮਤਰੇਏ ਬਾਪ ਵੱਲੋਂ ਆਪਣੇ 11 ਸਾਲ ਦੇ ਬੇਟੇ ਦਾ ਗਲਾ ਘੁੱਟ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। 

Mansa Murder News: ਮਤਰੇਏ ਪਿਓ ਨੇ 11 ਸਾਲਾਂ ਪੁੱਤਰ ਦਾ ਗਲਾ ਘੁੱਟ ਕੇ ਕੀਤਾ ਕਤਲ

Mansa Murder News: ਸਰਦੂਲਗੜ੍ਹ ਵਿੱਚ ਇੱਕ ਮਤਰੇਏ ਬਾਪ ਵੱਲੋਂ ਆਪਣੇ 11 ਸਾਲ ਦੇ ਬੇਟੇ ਦਾ ਗਲਾ ਘੁੱਟ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਪੁਲਿਸ ਵੱਲੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮਤਰੇਏ ਬਾਪ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮ੍ਰਿਤਕ ਬੱਚੇ ਦੇ ਨਾਨਕਾ ਪਰਿਵਾਰ ਵੱਲੋਂ ਬੱਚੇ ਦਾ ਕਤਲ ਕਰਨ ਵਾਲੇ ਵਿਅਕਤੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਸਬ ਡਿਵੀਜ਼ਨ ਸਰਦੂਲਗੜ੍ਹ ਵਿੱਚ ਇੱਕ ਮਤਰੇਏ ਬਾਪ ਨੇ ਆਪਣੇ 11 ਸਾਲ ਦੇ ਪੁੱਤਰ ਨੂੰ ਗਲਾ ਘੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਅਨੁਸਾਰ ਮ੍ਰਿਤਕ ਬੱਚੇ ਦੇ ਮਾਮਾ ਵਕੀਲ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਸ ਦਾ ਭਾਣਜਾ ਆਕਾਸ਼ਦੀਪ ਸਿੰਘ ਸਕੂਲ ਗਿਆ ਸੀ ਪਰ ਵਾਪਸ ਨਹੀਂ ਆਇਆ ਜਦੋਂ ਉਨ੍ਹਾਂ ਨੇ ਗੁਆਂਢ ਵਿੱਚ ਰਹਿੰਦੇ ਆਪਣੇ ਭਣੋਈਏ ਗੁਰਪ੍ਰੀਤ ਸਿੰਘ ਦੇ ਘਰ ਜਾ ਕੇ ਦੇਖਿਆ ਤਾਂ ਉਸ ਵੱਲੋਂ ਆਕਾਸ਼ਦੀਪ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਸੀ।

ਮ੍ਰਿਤਕ ਬੱਚੇ ਦੇ ਨਾਨਾ ਨੇ ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਾ ਦੂਜਾ ਵਿਆਹ ਗੁਰਪ੍ਰੀਤ ਸਿੰਘ ਦੇ ਨਾਲ ਹੋਇਆ ਸੀ ਜਿਸ ਨੇ ਉਨ੍ਹਾਂ ਦੀ ਲੜਕੀ ਨੂੰ ਛੱਡ ਦਿੱਤਾ ਸੀ ਅਤੇ ਦੋ ਬੱਚੇ ਬੇਟਾ ਬੇਟੀ ਨੂੰ ਵੀ ਉਨ੍ਹਾਂ ਦੀ ਲੜਕੀ ਨਾਲ ਲੈ ਕੇ ਪੇਕੇ ਘਰ ਆ ਗਈ ਸੀ ਪਰ ਗੁਆਂਢ ਦੇ ਵਿੱਚ ਹੀ ਰਹਿੰਦੇ ਉਨ੍ਹਾਂ ਦੇ ਜਵਾਈ ਗੁਰਪ੍ਰੀਤ ਸਿੰਘ ਨੇ ਆਪਣੇ 11 ਸਾਲਾਂ ਮਤਰੇਈ ਪੁੱਤਰ ਆਕਾਸ਼ਦੀਪ ਸਿੰਘ ਨੂੰ ਘਰ ਬੁਲਾ ਕੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ।

ਉਨ੍ਹਾਂ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕਰਦੇ ਹੋਏ ਕਿਹਾ ਕਿ ਤੁਰੰਤ ਮੁਲਜ਼ਮ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਧਰ ਡੀਐਸਪੀ ਸਰਦੂਲਗੜ੍ਹ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇੱਕ ਆਕਾਸ਼ਦੀਪ ਸਿੰਘ 11 ਸਾਲਾਂ ਦਾ ਬੱਚਾ ਘਰ ਨਹੀਂ ਆਇਆ ਤਾਂ ਜਦੋਂ ਉਨ੍ਹਾਂ ਜਾ ਕੇ ਦੇਖਿਆ ਤਾਂ ਉਨ੍ਹਾਂ ਦੇ ਜਵਾਈ ਗੁਰਪ੍ਰੀਤ ਸਿੰਘ ਵੱਲੋਂ ਆਪਣੀ ਮਤਰੇਏ ਪੁੱਤਰ ਆਕਾਸ਼ਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ।

ਪੁਲਿਸ ਵੱਲੋਂ ਮ੍ਰਿਤਕ ਬੱਚੇ ਦੇ ਮਾਮਾ ਵਕੀਲ ਸਿੰਘ ਦੇ ਬਿਆਨਾਂ ਉਤੇ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Trending news