PSMSU Protest News: ਪੀਐਸਐਮਐਸਯੂ ਵੱਲੋਂ ਜਾਰੀ ਹੜਤਾਲ 'ਚ 20 ਨਵੰਬਰ ਤੱਕ ਵਾਧਾ; ਮੁਲਾਜ਼ਮਾਂ 'ਚ ਭਾਰੀ ਰੋਹ ਦੇਖਣ ਨੂੰ ਮਿਲਿਆ
Advertisement
Article Detail0/zeephh/zeephh1959033

PSMSU Protest News: ਪੀਐਸਐਮਐਸਯੂ ਵੱਲੋਂ ਜਾਰੀ ਹੜਤਾਲ 'ਚ 20 ਨਵੰਬਰ ਤੱਕ ਵਾਧਾ; ਮੁਲਾਜ਼ਮਾਂ 'ਚ ਭਾਰੀ ਰੋਹ ਦੇਖਣ ਨੂੰ ਮਿਲਿਆ

PSMSU Protest News: ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀਐਸਐਮਐਸਯੂ) ਵੱਲੋਂ ਜਾਰੀ ਹੜਤਾਲ ਵਿੱਚ ਹੁਣ 20 ਨਵੰਬਰ, 2023 ਤੱਕ ਦਾ ਵਾਧਾ ਕੀਤਾ ਗਿਆ ਹੈ।

PSMSU Protest News: ਪੀਐਸਐਮਐਸਯੂ ਵੱਲੋਂ ਜਾਰੀ ਹੜਤਾਲ 'ਚ 20 ਨਵੰਬਰ ਤੱਕ ਵਾਧਾ; ਮੁਲਾਜ਼ਮਾਂ 'ਚ ਭਾਰੀ ਰੋਹ ਦੇਖਣ ਨੂੰ ਮਿਲਿਆ

PSMSU Protest News: ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀਐਸਐਮਐਸਯੂ) ਵੱਲੋਂ ਜਾਰੀ ਹੜਤਾਲ ਵਿੱਚ ਹੁਣ 20 ਨਵੰਬਰ, 2023 ਤੱਕ ਦਾ ਵਾਧਾ ਕੀਤਾ ਗਿਆ ਹੈ। ਯੂਨੀਅਨ ਦੇ ਬੁਲਾਰੇ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਯੂਨੀਅਨ ਵੱਲੋਂ ਚੱਲ ਰਹੀ ਹੜਤਾਲ ਅੱਜ 7ਵੇਂ ਦਿਨ ਵਿੱਚ ਸ਼ਾਮਲ ਹੋ ਗਈ ਹੈ, ਜਿਸ ਤਹਿਤ ਅੱਜ ਪੀਡਬਲਯੂਡੀ ਕੰਪਲੈਕਸ ਵਿੱਚ ਧਰਨਾ ਤੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਧਰਨੇ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੀ ਹਾਜ਼ਰੀ ਲਗਵਾਈ ਗਈ।

ਇਸ ਧਰਨੇ ਦੀ ਅਗਵਾਈ ਸੰਜੀਵ ਭਾਰਗਵ (ਜ਼ਿਲ੍ਹਾ ਪ੍ਰਧਾਨ ਪੀਐਸਐਮਐਸਯੂ ਲੁਧਿਆਣਾ), ਲਖਵੀਰ ਸਿੰਘ ਗਰੇਵਾਲ (ਜ਼ਿਲ੍ਹਾ ਜਨਰਲ ਸਕੱਤਰ), ਸੁਨੀਲ ਕੁਮਾਰ (ਵਿੱਤ ਸਕੱਤਰ) ਵੱਲੋਂ ਕੀਤੀ ਗਈ। ਧਰਨੇ ਦੌਰਾਨ ਅਮਿਤ ਅਰੋੜਾ (ਸੂਬਾ ਪ੍ਰਧਾਨ ਪੀ.ਡਬਲਿਊ.ਡੀ. ਮਨਿਸਟੀਰੀਅਲ ਸਰਵਿਸਿਜ਼ ਐਸੋਈਸ਼ਨ ਤੇ ਵਧੀਕ ਜਨਰਲ ਸਕੱਤਰ ਪੀਐਸਐਮਐਸਯੂ) ਤੇ ਸੰਜੀਵ ਭਾਰਗਵ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਸਰਕਾਰ ਪੂਰੀ ਤਰ੍ਹਾਂ ਅਵੇਸਲੀ ਹੋ ਚੁੱਕੀ ਹੈ।

ਸਰਕਾਰ ਵੱਲੋਂ ਸਾਲ 2022 ਦੌਰਾਨ ਦੀਵਾਲੀ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕਰ ਦਿੱਤਾ ਸੀ ਪ੍ਰੰਤੂ ਹਕੀਕੀ ਰੂਪ ਵਿੱਚ ਜਿੱਥੇ ਇਹ ਐਲਾਨ ਸਿਰਫ ਐਲਾਨ ਹੀ ਰਹਿ ਗਿਆ ਹੈ ਸਗੋਂ ਸਰਕਾਰ ਵੱਲੋਂ ਕੈਬਨਿਟ ਵਿੱਚ ਮਤਾ ਪਾਸ ਕਰਨ ਦੇ ਬਾਵਜੂਦ ਵੀ ਰੀਵਿਊ ਕਰਨ ਲਈ ਸਬ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਜੁਲਾਈ 2023 ਤੋਂ 4 ਫ਼ੀਸਦ ਮਹਿੰਗਾਈ ਭੱਤਾ ਦੇਣ ਦਾ ਐਲਾਨ ਕਰਦੇ ਹੋਏ ਕੁੱਲ਼ 46 ਫ਼ੀਸਦ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ ਜਦਕਿ ਪੰਜਾਬ ਸਰਕਾਰ ਵੱਲ਼ੋਂ 34 ਫ਼ੀਸਦ ਮਹਿੰਗਾਈ ਭੱਤੇ ਦੀ ਅਦਾਇਗੀ ਕੀਤੀ ਜਾ ਰਹੀ ਹੈ ਜੋ ਕਿ ਕੇਂਦਰ ਸਰਕਰਾ ਤੋਂ 12 ਫ਼ੀਸਦ ਘੱਟ ਚੱਲ ਰਿਹਾ ਹੈ। ਇਸ ਦੇ ਨਾਲ ਹੀ ਗੁਆਂਢੀ ਸੂਬਿਆਂ ਵੱਲੋਂ ਵੀ ਕੇਂਦਰ ਦੀ ਤਰਜ ਉਤੇ ਹੀ 46 ਫ਼ੀਸਦ ਮਹਿੰਗਾਈ ਭੱਤੇ ਦੀ ਅਦਾਇਗੀ ਕੀਤੀ ਜਾ ਰਹੀ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤੋਹਫੇ ਦੇ ਰੂਪ ਵਿੱਚ ਕਾਲੀ ਦੀਵਾਲੀ ਦਿੱਤੀ ਗਈ ਹੈ।

ਸੁਨੀਲ ਕੁਮਾਰ (ਵਿੱਤ ਸਕੱਤਰ) ਤੇ ਸੰਦੀਪ ਭਾਂਬਕ (ਜ਼ਿਲ੍ਹਾ ਪ੍ਰਧਾਨ ਸੀਪੀਐਫਯੂ) ਵੱਲੋਂ ਕਿਹਾ ਗਿਆ ਹੈ ਕਿ ਪੁਰਾਣੀ ਪੈਨਸ਼ਨ ਇੱਕ ਸਮਾਜਿਕ ਮੁੱਦਾ ਹੈ, ਸਰਕਾਰ ਨੂੰ ਇਹ ਜਲਦ ਤੋਂ ਜਲਦ ਬਹਾਲ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਕਈ ਹੋਰ ਮੁਲਾਜ਼ਮ ਮਾਰੂ ਪੱਤਰ ਜਿਵੇਂ ਕਿ 15-01-2015 ਤੇ ਕੇਂਦਰੀ ਪੈਟਰਨ ਵਾਲਾ 17-07-2020 ਵਾਲਾ ਪੱਤਰ ਤੁਰੰਤ ਪ੍ਰਭਾਵ ਤੋਂ ਰੱਦ ਕਰਨਾ ਚਾਹੀਦਾ ਹੈ।

4-9-14 ਏ.ਸੀ.ਪੀ. ਸਕੀਮ ਮੁੜ ਬਹਾਲ ਕੀਤੀ ਜਾਵੇ ਤੇ 01-01-2016 ਤੋਂ 30-06-2021 ਤੱਕ ਪੇਅ ਕਮਿਸ਼ਨ ਦਾ ਬਕਾਇਆ ਵੀ ਜਾਰੀ ਕੀਤਾ ਜਾਵੇ। ਇਸ ਦੌਰਾਨ ਮੁੱਖ ਬੁਲਾਰੇ ਅਮਨਦੀਪ ਕੌਰ ਪਰਾਸ਼ਰ, ਧਰਮ ਸਿੰਘ, ਸਤਿੰਦਰ ਸਿੰਘ, ਅਯੁੱਧਿਆ ਪ੍ਰਸ਼ਾਦ ਮੌਰਿਆ, ਆਕਾਸ਼ਦੀਪ ਸਿੰਘ, ਜਗਦੇਵ ਸਿੰਘ, ਤਜਿੰਦਰ ਸਿੰਘ ਢਿੱਲੋਂ ਅਤੇ ਹੋਰ ਬਹੁਤ ਸਾਰੇ ਵਿਭਾਗਾਂ ਦੇ ਆਗੂਆਂ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

ਇਹ ਵੀ ਪੜ੍ਹੋ : Gurmeet Ram Rahim News: ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ FIR ਰੱਦ

Trending news