Ludhiana Accident News: ਸੜਕ ਪਾਰ ਕਰਦੇ ਸਮੇਂ ਵਿਦਿਆਰਥੀ ਨੂੰ ਟਿੱਪਰ ਨੇ ਕੁਚਲਿਆ; ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾ
Advertisement
Article Detail0/zeephh/zeephh2216251

Ludhiana Accident News: ਸੜਕ ਪਾਰ ਕਰਦੇ ਸਮੇਂ ਵਿਦਿਆਰਥੀ ਨੂੰ ਟਿੱਪਰ ਨੇ ਕੁਚਲਿਆ; ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾ

Ludhiana Accident News:  ਲੁਧਿਆਣਾ ਦੇ ਚੰਡੀਗੜ੍ਹ ਰੋਡ ਉਤੇ ਦੇਰ ਰਾਤ ਇੱਕ 10ਵੀਂ ਦੇ ਵਿਦਿਆਰਥੀ ਨੂੰ ਸੜਕ ਪਾਰ ਕਰਦੇ ਸਮੇਂ ਟਿੱਪਰ ਨੇ ਕੁਚਲ ਦਿੱਤਾ।

Ludhiana Accident News: ਸੜਕ ਪਾਰ ਕਰਦੇ ਸਮੇਂ ਵਿਦਿਆਰਥੀ ਨੂੰ ਟਿੱਪਰ ਨੇ ਕੁਚਲਿਆ; ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾ

Ludhiana Accident News (ਤਰਸੇਮ ਲਾਲ ਭਾਰਦਵਾਜ) : ਲੁਧਿਆਣਾ ਦੇ ਚੰਡੀਗੜ੍ਹ ਰੋਡ ਉਤੇ ਦੇਰ ਰਾਤ ਇੱਕ 10ਵੀਂ ਦੇ ਵਿਦਿਆਰਥੀ ਨੂੰ ਸੜਕ ਪਾਰ ਕਰਦੇ ਸਮੇਂ ਟਿੱਪਰ ਨੇ ਕੁਚਲ ਦਿੱਤਾ। ਵਿਦਿਆਰਥੀ ਦੀ ਮੌਕੇ ਉਪਰ ਹੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਟਿੱਪਰ ਸਮੇਤ ਫ਼ਰਾਰ ਹੋ ਗਿਆ। ਸੂਚਨਾ ਮਿਲਣ ਤੋਂ ਬਾਅਦ ਥਾਣਾ ਫੋਕਲ ਪੁਆਇੰਟ ਤਹਿਤ ਆਉਂਦੀ ਚੌਂਕੀ ਜੀਵਨ ਨਗਰ ਦੀ ਪੁਲਿਸ ਘਟਨਾ ਸਥਾਨ ਉਪਰ ਪੁੱਜ ਗਈ।

ਮ੍ਰਿਤਕ ਦੀ ਪਛਾਣ ਸੁਖਪ੍ਰੀਤ ਸਿੰਘ (18) ਵਜੋਂ ਹੋਈ। ਇਹ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਦੋਂਕਿ ਪੁਲਿਸ ਨੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਪ੍ਰੀਤ 10ਵੀਂ ਜਮਾਤ ਦਾ ਵਿਦਿਆਰਥੀ ਸੀ, ਉਸ ਦਾ ਨਤੀਜਾ ਦੋ ਦਿਨ ਪਹਿਲਾਂ ਹੀ ਆਇਆ ਸੀ, ਜਿਸ ਵਿੱਚ ਉਹ ਪਾਸ ਹੋਇਆ ਸੀ। ਉਸ ਨੇ ਦੱਸਿਆ ਕਿ ਬੀਤੀ ਰਾਤ ਉਸ ਦਾ ਦੋਸਤ ਉਸ ਨੂੰ ਕਿਸੇ ਪੈਲੇਸ 'ਚ ਲੈ ਗਿਆ ਤੇ ਵਾਪਸੀ 'ਤੇ ਸੜਕ ਪਾਰ ਕਰਦੇ ਸਮੇਂ ਤੇਜ਼ ਰਫ਼ਤਾਰ ਟਿੱਪਰ ਨੇ ਉਸ ਨੂੰ ਕੁਚਲ ਦਿੱਤਾ।

ਲੋਕਾਂ ਨੇ ਪੁਲਿਸ 'ਤੇ ਲਾਏ ਬਦਸਲੂਕੀ ਦੇ ਦੋਸ਼

ਦੇਰ ਰਾਤ ਸੁਖਪ੍ਰੀਤ ਦੇ ਪਰਿਵਾਰਕ ਮੈਂਬਰਾਂ ਤੇ ਇਲਾਕਾ ਨਿਵਾਸੀਆਂ ਨੇ ਮੁੱਖ ਚੰਡੀਗੜ੍ਹ ਰੋਡ 'ਤੇ ਧਰਨਾ ਦੇ ਕੇ ਸੜਕ ਜਾਮ ਕਰ ਦਿੱਤੀ ਤੇ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਕਰਕੇ ਉਸ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਮੁਲਜ਼ਮਾਂ ਨੂੰ ਜਲਦੀ ਹਿਰਾਸਤ ਵਿੱਚ ਲੈਣ ਦੀ ਗੱਲ ਆਖੀ ਤੇ ਧਰਨਾਕਾਰੀਆਂ ਨੂੰ ਮਨਾ ਕੇ ਧਰਨਾ ਸਮਾਪਤ ਕਰ ਦਿੱਤਾ।

ਇਹ ਵੀ ਪੜ੍ਹੋ :  Amritsar News: ਖ਼ਾਲਸਾ ਸਾਜਨਾ ਦਿਵਸ ਮਨਾਉਣ ਗਏ ਭਾਰਤੀ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਹੋਈ ਮੌਤ

Trending news