Punjabi University Dharna: ਪੰਜਾਬੀ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਧਰਨਾ ਸਮਾਪਤ
Advertisement
Article Detail0/zeephh/zeephh1877396

Punjabi University Dharna: ਪੰਜਾਬੀ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਧਰਨਾ ਸਮਾਪਤ

Punjabi University Dharna: ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦਾ ਚੱਲ ਰਿਹਾ ਧਰਨਾ ਸਮਾਪਤ ਹੋ ਗਿਆ ਹੈ। ਇਸ ਕਮੇਟੀ ਵਿੱਚ ਜੱਜ ਅਤੇ ਮਹਿਲਾ ਡਾਕਟਰ ਜਾਂਚ ਕਰਨਗੇ।  

Punjabi University Dharna: ਪੰਜਾਬੀ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਧਰਨਾ ਸਮਾਪਤ

Punjabi University Dharna: ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦਾ ਚੱਲ ਰਿਹਾ ਧਰਨਾ ਸਮਾਪਤ ਹੋ ਗਿਆ ਹੈ। 21 ਦਿਨ ਦੇ ਅੰਦਰ 2 ਮੈਂਬਰੀ ਕਮੇਟੀ ਜਾਂਚ ਕਰਕੇ ਪ੍ਰਸ਼ਾਸਨ ਨੂੰ ਰਿਪੋਰਟ ਸੌਂਪਣਗੇ। ਇਸ ਕਮੇਟੀ ਵਿੱਚ ਜੱਜ ਅਤੇ ਮਹਿਲਾ ਡਾਕਟਰ ਜਾਂਚ ਕਰਨਗੇ।  ਗੌਰਤਲਬ ਹੈ ਕਿ ਯੂਨੀਵਰਸਿਟੀ ਵਿੱਚ ਪੜ੍ਹਨ ਵਾਲੀ ਜਸ਼ਨਪ੍ਰੀਤ ਕੌਰ (18) ਦੀ ਮੌਤ ਹੋ ਗਈ ਸੀ। ਜਸ਼ਨਪ੍ਰੀਤ ਸਿੰਘ ਬਠਿੰਡਾ ਦੀ ਰਹਿਣ ਵਾਲੀ ਸੀ, ਜਿਸ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋ ਰਹੀ ਸੀ।

ਕੁਝ ਦਿਨਾਂ ਤੋਂ ਉਸ ਦੀ ਸਿਹਤ ਬਹੁਤ ਖ਼ਰਾਬ ਸੀ ਪਰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਸੁਰਜੀਤ ਸਿੰਘ ਨੇ ਉਸ ਨੂੰ ਛੁੱਟੀ ਨਹੀਂ ਦਿੱਤੀ ਸੀ ਤੇ ਉਸ ਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਘਰ ਵਿੱਚ ਉਸ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਵਿਦਿਆਰਥੀਆਂ ਵਿੱਚ ਪ੍ਰੋਫੈਸਰ ਦੇ ਖਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਸੀ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਧਰਨੇ ਦੌਰਾਨ ਪ੍ਰੋਫੈਸਰ ਨਾਲ ਧੱਕਾਮੁੱਕੀ ਵੀ ਕੀਤੀ ਸੀ। ਇਸ ਕਾਰਨ ਯੂਨੀਵਰਸਿਟੀ ਵਿੱਚ ਮਾਹੌਲ ਤਣਾਅਪੂਰਨ ਬਣ ਗਿਆ ਸੀ।

ਕਾਬਿਲੇਗੌਰ ਹੈ ਕਿ ਪੰਜਾਬੀ 'ਵਰਸਿਟੀ ਵਿੱਚ ਪ੍ਰੋਫੈਸਰ ਨਾਲ ਕੁੱਟਮਾਰ ਮਾਮਲੇ ਵਿੱਚ ਪੁਲਿਸ ਵੱਲੋਂ ਵਿਦਿਆਰਥੀ ਆਗੂ ਯਾਦਵਿੰਦਰ ਸਿੰਘ ਯਾਦੂ, ਗੈਵੀ ਅਤੇ ਮਨਿੰਦਰ ਸਿੰਘ ਵੜੈਚ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਵਿਦਿਆਰਥੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਪਰਚਾ ਰੱਦ ਕਰਵਾਉਣ ਲਈ ਵਿਦਿਆਰਥੀ ਜਥੇਬੰਦੀਆਂ ਵੱਲੋਂ ਸੋਮਵਾਰ ਨੂੰ ਪੰਜਾਬੀ ਯੂਨੀਵਰਸਿਟੀ ਵਿਚ ਵੱਡਾ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਸੀ। 

ਵਿਦਿਆਰਥੀ ਜਥੇਬੰਦੀ ਸੱਥ ਨੇ ਯੂਨੀਵਰਸਿਟੀ ਦਾ ਗੇਟ ਬੰਦ ਕਰਨ ਦਾ ਐਲਾਨ ਕੀਤਾ ਸੀ। ਜਥੇਬੰਦੀ ਅਨੁਸਾਰ ਯੂਨੀਵਰਸਿਟੀ ਨੇ ਪ੍ਰੋਫੈਸਰ ਖਿਲਾਫ ਮਾਮਲਾ ਦਰਜ ਕਰਨ ਦੀ ਬਜਾਏ ਵਿਦਿਆਰਥੀਆਂ ’ਤੇ ਪਰਚਾ ਦਰਜ ਕਰਵਾਇਆ ਹੈ। ਸੰਘਰਸ਼ ਕਰ ਰਹੇ ਨੌਜਵਾਨਾਂ ਉਪਰ ਪਰਚਾ ਦਰਜ ਕਰਨਾ ਜਮਹੂਰੀ ਹੱਕਾਂ ਦਾ ਘਾਣ ਕਰਾਰ ਦਿੱਥਾ ਸੀ। ‘ਸੱਥ’ ਨੇ ਹੋਰ ਇਨਸਾਫ ਪਸੰਦ ਜਥੇਬੰਦੀਆਂ ਨੂੰ ਵੀ ਇਸ ਸੰਘਰਸ਼ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਸੀ। ਯੂਨਾਈਟਡ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਪ੍ਰੋਫੈਸਰ ਨੂੰ ਬਖਾਸਤ ਕਰਨ ਤੇ ਨੌਜਵਾਨਾਂ ਖ਼ਿਲਾਫ਼ ਪਰਚਾ ਰੱਦ ਕਰਨ ਦੀ ਮੰਗ ਕੀਤੀ ਸੀ। ਫੈਡਰੇਸ਼ਨ ਵੱਲੋਂ ਸਵੇਰੇ ਅੱਠ ਵਜੇ ਯੂਨੀਵਰਸਿਟੀ ਦੇ ਮੁੱਖ ਗੇਟ ਬੰਦ ਕਰ ਕੇ ਧਰਨਾ ਦੇਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ : Ferozepur News: ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚੋਂ ਮੌਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ, 3 ਮੋਬਾਇਲ ਫ਼ੋਨ ਬਰਾਮਦ

 

Trending news