Shiromani Akali Dal News: ਬੇਅਦਬੀ ਮਾਮਲੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਸਿੱਖ ਕੌਮ ਤੋਂ ਮੰਗੀ ਮੁਆਫੀ
Advertisement
Article Detail0/zeephh/zeephh2010155

Shiromani Akali Dal News: ਬੇਅਦਬੀ ਮਾਮਲੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਸਿੱਖ ਕੌਮ ਤੋਂ ਮੰਗੀ ਮੁਆਫੀ

Shiromani Akali Dal News: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 103ਵੇਂ ਸਥਾਪਨਾ ਦਿਵਸ ਉਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ।

Shiromani Akali Dal News: ਬੇਅਦਬੀ ਮਾਮਲੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਸਿੱਖ ਕੌਮ ਤੋਂ ਮੰਗੀ ਮੁਆਫੀ

Shiromani Akali Dal News: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 103ਵੇਂ ਸਥਾਪਨਾ ਦਿਵਸ ਉਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ।  ਸ੍ਰੀ ਅਕਾਲ ਤਖਤ ਸਾਹਿਬ ਉਪਰ ਗੁਰਦੁਆਰਾ ਸ਼ਹੀਦ ਭਾਈ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਰੱਖਵਾਏ ਗਏ ਸਨ। ਇਸ ਮੌਕੇ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਾ ਦਿਵਾਉਣ ਤੋਂ  ਸਿੱਖ ਕੌਮ ਤੋਂ ਮੁਆਫੀ ਮੰਗੀ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੈਂ ਸਿੱਖ ਕੌਮ ਤੋਂ ਸਿਰ ਝੁਕਾ ਕੇ ਮੁਆਫੀ ਮੰਗਦਾ ਹਾਂ। ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਲਈ ਤੇ ਅਕਾਲੀ ਦਲ ਦੀ ਸਰਕਾਰ ਵੇਲੇ ਜੇ ਕਿਸੇ ਦਾ ਵੀ ਮਨ ਦੁਖੀ ਹੋਇਆ ਹੋਵੇ, ਹਰ ਉਸ ਕਾਰਵਾਈ ਲਈ ਉਹ ਮੁਆਫੀ ਮੰਗਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਫਿਰ ਅਪੀਲ ਕੀਤੀ ਕਿ ਉਹ ਪੰਥ ਆਪਣੀ ਜਥੇਬੰਦੀ ਅਕਾਲੀ ਦਲ ਨੂੰ ਮਜ਼ਬੂਤ ਕਰਨ।

ਉਨ੍ਹਾਂ ਨੇ ਅੱਗੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਹਮੇਸ਼ਾ ਇਹ ਵੀ ਰੋਸ ਰਿਹਾ ਕਿ ਉਹ ਮੁਲਜ਼ਮਾਂ ਨੂੰ ਫੜ ਨਹੀਂ ਸਕੇ। ਵਿਰੋਧੀਆਂ ਨੇ ਸਿਆਸਤ ਕਰਕੇ ਇਹ ਕੇਸ ਸੀਬੀਆਈ ਨੂੰ ਸੌਂਪਣ ਲਈ ਮਜਬੂਰ ਕੀਤਾ ਤੇ ਹੁਣ ਤੱਕ ਵੀ ਕਿਸੇ ਸਰਕਾਰ ਨੇ ਬੇਅਦਬੀ ਦੇ ਅਸਲ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਕ੍ਰਿਪਾ ਕਰਨ ਉਨ੍ਹਾਂ ਨੂੰ ਮੌਕਾ ਮਿਲੇ ਤਾਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਜ਼ਰੂਰ ਫੜ ਕੇ ਇਨਸਾਫ਼ ਦਿਵਾਇਆ ਜਾਵੇਗਾ।

ਇਹ ਵੀ ਪੜ੍ਹੋ : Ludhiana News: ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਪ੍ਰੋਗਰਾਮ ਦੌਰਾਨ ਨੌਜਵਾਨ ਦੇ ਮਾਰਿਆ ਥੱਪੜ, ਵੀਡੀਓ ਵਾਇਰਲ

ਉਨ੍ਹਾਂ ਨੇ ਕਿਹਾ ਕਿ ਅੱਜ ਉਹ ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਜਾਣੇ ਅਣਜਾਣੇ ਅੰਦਰ ਹੋਈਆਂ ਭੁੱਲਾਂ ਦੀ ਮਾਫੀ ਮੰਗਦੇ ਹਨ। ਉਨ੍ਹਾਂ ਦੇ ਰਾਜ ਵਿੱਚ ਪਾਰਟੀ ਦੇ ਆਗੂਆਂ ਵਰਕਰਾਂ ਵੱਲੋਂ ਕੋਈ ਵੀ ਕਿਸੇ ਵੀ ਕਿਸਮ ਦੀ ਕੋਈ ਗਲਤੀ ਕੁਤਾਹੀ ਹੋਈ ਹੋਵੇ ਤਾਂ ਉਹ ਮੁੱਖ ਸੇਵਾਦਾਰ ਹੋਣ ਦੇ ਨਾਤੇ ਸਮੁੱਚੇ ਪੰਥ ਕੋਲੋਂ ਮੁਆਫੀ ਮੰਗਦੇ ਹਨ।

ਇਹ ਵੀ ਪੜ੍ਹੋ : Mukh Mantri Tirth Yatra: ਮੁੱਖ ਮੰਤਰੀ ਤੀਰਥ ਯਾਤਰਾ ਤੋਂ ਰੇਲਵੇ ਵਿਭਾਗ ਨੇ ਹੱਥ ਪਿੱਛੇ ਖਿੱਚੇ

Trending news