ਸੁਖਬੀਰ ਬਾਦਲ ਨੇ ਹਾਈ ਕੋਰਟ ਦੇ 11 ਜੱਜਾਂ ਦੀ ਨਿਯੁਕਤੀ ’ਤੇ ਉਠਾਏ ਸਵਾਲ
Advertisement
Article Detail0/zeephh/zeephh1304898

ਸੁਖਬੀਰ ਬਾਦਲ ਨੇ ਹਾਈ ਕੋਰਟ ਦੇ 11 ਜੱਜਾਂ ਦੀ ਨਿਯੁਕਤੀ ’ਤੇ ਉਠਾਏ ਸਵਾਲ

ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਹਾਲੇ ਚੱਲ ਹੀ ਰਿਹਾ ਸੀ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਸਿੱਖ ਕੌਮ ਨਾਲ ਹੋ ਰਹੇ ਧੱਕੇ ਖ਼ਿਲਾਫ਼ ਅਵਾਜ਼ ਬੁੰਲਦ ਕੀਤੀ ਹੈ। 

ਸੁਖਬੀਰ ਬਾਦਲ ਨੇ ਹਾਈ ਕੋਰਟ ਦੇ 11 ਜੱਜਾਂ ਦੀ ਨਿਯੁਕਤੀ ’ਤੇ ਉਠਾਏ ਸਵਾਲ

ਚੰਡੀਗੜ੍ਹ:  ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਹਾਲੇ ਚੱਲ ਹੀ ਰਿਹਾ ਸੀ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਸਿੱਖ ਕੌਮ ਨਾਲ ਹੋ ਰਹੇ ਧੱਕੇ ਖ਼ਿਲਾਫ਼ ਅਵਾਜ਼ ਬੁੰਲਦ ਕੀਤੀ ਹੈ। ਸੁਖਬੀਰ ਬਾਦਲ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਪਣੇ ਟਵਿੱਟਰ ਅਕਾਊਂਟ ’ਤੇ ਪੋਸਟ ਸਾਂਝੀ ਕਰਦਿਆ ਲਿਖਿਆ ਕਿ ਦੇਸ਼ ਦੀ ਆਜ਼ਾਦੀ ਮੌਕੇ ਸਿੱਖ ਕੌਮ ਨੂੰ ਹੈਰਾਨ ਕਰ ਦੇਣ ਵਾਲਾ ਤੋਹਫ਼ਾ ਮਿਲਿਆ ਹੈ।

 

ਨਵੇਂ ਨਿਯੁਕਤ ਕੀਤੇ ਗਏ 11 ਜੱਜਾਂ ’ਚ ਇੱਕ ਵੀ ਸਿੱਖ ਨਹੀਂ: ਸੁਖਬੀਰ 
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਲਈ ਨਵੇਂ ਜੱਜਾਂ ਦੀ ਕੀਤੀ ਗਈ ਨਿਯੁਕਤੀ ’ਚ ਕਿਸੇ ਵੀ ਸਿੱਖ ਨੂੰ ਸ਼ਾਮਲ ਨਾ ਕਰਨਾ ਹੈਰਾਨ ਕਰਨ ਵਾਲੀ ਗੱਲ ਹੈ। ਅੱਜ ਸਾਡਾ ਸਾਰਾ ਦੇਸ਼ 75ਵਾਂ ਅਜ਼ਾਦੀ ਦਿਵਸ ਮਨਾ ਰਿਹਾ ਹੈ। ਅਜ਼ਾਦੀ ਸੰਘਰਸ਼ ਵਿੱਚ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਨੇ ਦਿੱਤੀਆਂ, ਪਰ ਕਿੰਨੀ ਦੁਖਦਾਈ ਗੱਲ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਿਯੁਕਤ ਕੀਤੇ ਗਏ 11 ਨਵੇਂ ਜੱਜਾਂ ਵਿੱਚ ਇੱਕ ਵੀ ਸਿੱਖ ਨਹੀਂ ਹੈ।

 

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਧੀਕ ਜੱਜਾਂ ਦੇ ਤੌਰ ’ਤੇ ਨਿਯੁਕਤ ਕੀਤਾ ਹੈ। ਜਿਨ੍ਹਾਂ ਦੇ ਨਾਮ ਨਿਧੀ ਗੁਪਤਾ, ਸੰਜੇ ਵਸ਼ਿਸ਼ਟ, ਤ੍ਰਿਭੂਵਣ ਦਹੀਆ, ਨਮਿਤ ਕੁਮਾਰ, ਹਰਕੇਸ਼ ਮਨੂਜਾ, ਅਮਨ ਚੌਧਰੀ, ਨਰੇਸ਼ ਸਿੰਘ, ਹਰਸ਼ ਬਾਂਗੜ, ਜਗਮੋਹਨ ਬਾਂਸਲ, ਦੀਪਕ ਮਨਚੰਦਾ ਤੇ ਅਲੋਕ ਜੈਨ ਨੂੰ ਐਡੀਸ਼ਨਲ ਜੱਜ ਵਜੋਂ ਨਿਯੁਕਤ ਕੀਤਾ ਗਿਆ ਹੈ। 

 

ਬਾਦਲ ਜੋੜੇ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤਾ ਸੀ ਦਿੱਲੀ ’ਚ ਧਰਨਾ
ਮੈਂਬਰ ਪਾਰਲੀਮੈਂਟ ਸੁਖਬੀਰ ਬਾਦਲ ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਵਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨਾ ਲਗਾਇਆ ਗਿਆ ਸੀ। ਇਸ ਮੌਕੇ ਉਨ੍ਹਾਂ ਕਿਹਾ ਸੀ ਕਿ ਅਕਾਲੀ ਦਲ ਦਾ ਮਕਸਦ ਕੌਮ ਦੀ ਚੜ੍ਹਦੀ ਕਲਾ ਤੇ ਪੰਜਾਬ ਦੇ ਹੱਕਾਂ ਲਈ ਲੜਾਈ ਲੜਨਾ ਹੈ। 

 

Trending news