Sukhbir Singh Badal: ਖੁੱਦ 'ਤੇ ਹੋਏ ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ
Advertisement
Article Detail0/zeephh/zeephh2545746

Sukhbir Singh Badal: ਖੁੱਦ 'ਤੇ ਹੋਏ ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ

Sukhbir Singh Badal: ਅੱਜ ਸੁਖਬੀਰ ਸਿੰਘ ਬਾਦਲ ਨੇ ਇਸ ਸਬੰਧੀ ਸੋਸ਼ਲ਼ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਕਿ ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਕੋਈ ਸੌਖੀ ਗੱਲ ਨਹੀਂ।

Sukhbir Singh Badal: ਖੁੱਦ 'ਤੇ ਹੋਏ ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ

Sukhbir Singh Badal: ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਗਈ ਸਜਾ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਬਾਹਰ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ 'ਤੇ ਬੁੱਧਵਾਰ ਸਵੇਰੇ ਹਮਲਾ ਹੋਇਆ। ਇਸ ਦੌਰਾਨ ਹਮਲਾਵਰ ਨੂੰ ਫੜ੍ਹ ਲਿਆ ਗਿਆ, ਜਿਸ ਦੀ ਪਹਿਚਾਣ ਨਰਾਇਣ ਸਿੰਘ ਚੌੜਾ ਵਜੋ ਹੋਈ। ਇਸ ਸਾਰੇ ਮਾਮਲੇ 'ਤੇ ਹੁਣ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।

 

ਅੱਜ ਸੁਖਬੀਰ ਸਿੰਘ ਬਾਦਲ ਨੇ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਕਿ ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਕੋਈ ਸੌਖੀ ਗੱਲ ਨਹੀਂ। ਏ ਐਸ ਆਈ ਜਸਵੀਰ ਸਿੰਘ ਅਤੇ ਏ ਐਸ ਆਈ ਹੀਰਾ ਸਿੰਘ, ਦੋਵੇਂ ਸ. ਪ੍ਰਕਾਸ਼ ਸਿੰਘ ਜੀ ਬਾਦਲ ਸਾਬ੍ਹ ਦੇ ਸਮੇਂ ਤੋਂ ਹੀ ਸਾਡੇ ਪਰਿਵਾਰ ਦਾ ਹਿੱਸਾ ਹਨ। ਇਨ੍ਹਾਂ ਵੱਲੋਂ ਬੀਤੇ ਕੱਲ੍ਹ ਵਿਖਾਈ ਦਲੇਰੀ ਅਤੇ ਵਫਾਦਾਰੀ ਦਾ ਮੁੱਲ ਮੈਂ ਅਤੇ ਮੇਰਾ ਪਰਿਵਾਰ ਸਾਰੀ ਉਮਰ ਨਹੀਂ ਮੋੜ ਸਕਦੇ। ਵਾਹਿਗੁਰੂ ਇਨ੍ਹਾਂ ਨੂੰ ਲੰਮੀ ਉਮਰ, ਚੰਗੀ ਸਿਹਤ ਅਤੇ ਹਰ ਖੁਸ਼ੀ ਬਖਸ਼ੇ।

Trending news