Sukhbir Singh Badal: ਸੁਖਬੀਰ ਸਿੰਘ ਬਾਦਲ ਦੇ ਖਿਲਾਫ਼ ਚੋਣ ਲੜਨ ਵਾਲੇ ਆਜ਼ਾਦ ਉਮੀਦਵਾਰ ਕਸ਼ਮੀਰ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ।
Trending Photos
Sukhbir Singh Badal: ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸੁਖਬੀਰ ਸਿੰਘ ਬਾਦਲ ਖਿਲਾਫ਼ ਪਾਈ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਹਾਈ ਕੋਰਟ ਨੇ ਫ਼ਿਰੋਜ਼ਪੁਰ ਲੋਕ ਸਭਾ ਸੀਟ 2019 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਜਿੱਤਣ ਖਿਲਾਫ ਦਾਇਰ ਪਟੀਸ਼ਨ ’ਤੇ ਸੁਣਵਾਈ ਕੀਤੀ ਸੀ ਜਿਸ ਨੂੰ ਰੱਦ ਕਰ ਦਿੱਤਾ ਹੈ।
ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਦੇ ਖਿਲਾਫ਼ ਚੋਣ ਲੜਨ ਵਾਲੇ ਆਜ਼ਾਦ ਉਮੀਦਵਾਰ ਕਸ਼ਮੀਰ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ।
ਦਾਇਰ ਕੀਤੀ ਗਈ ਪਟੀਸ਼ਨ ’ਚ ਪਟੀਸ਼ਨਕਰਤਾ ਨੇ ਇਲਜ਼ਾਮ ਲਗਾਇਆ ਸੀ ਕਿ ਚੋਣਾਂ ਦੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਨਾ ਤਾਂ ਆਪਣੇ ਚੋਣ ਖਰਚਿਆਂ ਦਾ ਪੂਰਾ ਬਿਉਰਾ ਦਿੱਤਾ ਹੈ ਅਤੇ ਨਾ ਹੀ ਆਪਣੇ ਨਾਮਜ਼ਦਗੀ ਫਾਰਮ ’ਚ ਪੂਰੀ ਜਾਣਕਾਰੀ ਦਿੱਤੀ ਹੈ। ਇੱਥੇ ਤੱਕ ਕਿ ਉਨ੍ਹਾਂ ਨੇ ਚੋਣਾਂ ’ਚ ਪ੍ਰਚਾਰ ਦੇ ਦੌਰਾਨ ਰੈਲੀਆਂ ਵੀ ਕੀਤੀਆਂ ਸੀ ਜਿਸਦੇ ਖਰਚੇ ਦਾ ਬਿਓਰਾ ਵੀ ਨਹੀਂ ਦਿੱਤਾ ਗਿਆ।
ਹਾਈਕੋਰਟ ਨੇ ਇਸ ਪਟੀਸ਼ਨ ’ਤੇ ਸਾਰੇ ਧਿਰਾਂ ਨੂੰ ਸੁਣਨ ਤੋਂ ਬਾਅਦ 20 ਸਤੰਬਰ ਨੂੰ ਆਪਣਾ ਫੈਸਲਾ ਸੁਰੱਖਿਆ ਲਿਆ ਸੀ। ਅੱਜ ਹਾਈਕੋਰਟ ਨੇ ਪਟੀਸ਼ਨ ’ਤੇ ਫੈਸਲਾ ਸੁਣਾਉਂਦੇ ਹੋਏ ਇਸ ਪਟੀਸ਼ਨ ਨੂੰ ਪੂਰੀ ਤਰ੍ਹਾਂ ਖਾਰਿਜ ਕਰ ਦਿੱਤਾ ਹੈ। ਪਟੀਸ਼ਨ ’ਤੇ ਹਾਈਕੋਰਟ ਦਾ ਡਿਟੇਲ ਆਰਡਰ ਆਉਣਾ ਅਜੇ ਬਾਕੀ ਹੈ।