Sukhbir Badal News: ਸੁਖਬੀਰ ਸਿੰਘ ਬਾਦਲ ਨੇ ਹਲਕਾ ਗਿੱਦੜਬਾਹਾ ਦੇ ਪਿੰਡ ਖਿੜਕੀਆਂ ਵਾਲਾ ਵਿੱਚ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕੀਤੀ।
Trending Photos
Sukhbir Badal News: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਗਿੱਦੜਬਾਹਾ ਦੇ ਪਿੰਡ ਖਿੜਕੀਆਂ ਵਾਲਾ ਵਿੱਚ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਗੁਰੂ ਘਰਾਂ ਵਿਚ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਉਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਕਨੂੰਨੀ ਵਿਵਸਥਾ ਬਿਲਕੁਲ ਵਿਗੜ ਚੁੱਕੀ ਹੈ।
ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਪਾਸੇ ਗ਼ੌਰ ਕਰਨ ਦੀ ਅਪੀਲ ਕੀਤੀ। ਸੁਖਬੀਰ ਬਾਦਲ ਨੇ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਲਾਮਬੰਦ ਕਰਦੇ ਹੋਏ ਵੱਡੇ ਬਾਦਲ ਸਾਹਿਬ ਨੂੰ ਯਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਜੋ ਕੰਮ ਵੱਡੇ ਬਾਦਲ ਸਾਹਿਬ ਨੇ ਕੀਤੇ ਉਹ ਕਿਸੇ ਨਹੀਂ ਕੀਤੇ ਤੇ ਉਹ ਅੱਜ ਵੀ ਲੋਕਾਂ ਨੂੰ ਯਾਦ ਹਨ। ਉਨ੍ਹਾਂ ਨੇ ਹਰ ਵਰਕਰ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਸੁਝਾਅ ਲਏ।
ਇਹ ਵੀ ਪੜ੍ਹੋ : Kanpur Train Accident: ਕਾਨਪੁਰ 'ਚ ਟਰੇਨ ਹਾਦਸਾ, ਸਾਬਰਮਤੀ ਐਕਸਪ੍ਰੈਸ ਦੇ 20 ਡੱਬੇ ਪਟੜੀ ਤੋਂ ਉਤਰੇ
ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਿਛਲੇ ਦਿਨੀਂ ਕਪੂਰਥਲਾ ਵਿੱਚ ਹੋਈ ਗੁਰੂ ਵਿੱਚ ਬੇਅਦਬੀ ਦੀ ਘਟਨਾ ਉਤੇ ਚਿੰਤਾ ਜ਼ਾਹਿਰ ਕਰਦੇ ਕਿਹਾ ਕਿ ਸੂਬੇ ਦੇ ਹਾਲਾਤ ਪੂਰੀ ਤਰ੍ਹਾਂ ਵਿਗੜ ਚੁੱਕੇ ਹਨ ਕਿਸੇ ਨੂੰ ਕੋਈ ਡਰ ਨਹੀਂ। ਇਸ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਰਿਹਾ। ਪੰਜਾਬ ਅੰਦਰ ਇੰਝ ਲੱਗ ਰਿਹਾ ਜਿਵੇਂ ਕੋਈ ਸਰਕਾਰ ਹੈ ਹੀ ਨਹੀਂ ਜੇ ਅਜਿਹੇ ਹਾਲਾਤ ਰਹੇ ਤਾਂ ਪੰਜਾਬ ਵਿਚ ਕਿਸੇ ਨੇ ਆਉਣਾ ਹੀ ਨਹੀਂ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇਸ ਪਾਸੇ ਧਿਆਨ ਦੇਣ ਦੀ ਅਪੀਲ ਕੀਤੀ।
ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਨੇ ਸਿੱਖ ਟੀਟੀ ਉਪਰ ਹਮਲੇ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਐਕਸ ਹੈਂਡਲ ਉਪਰ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਦਸਤਾਰਧਾਰੀ ਸਿੱਖ ਟੀਟੀ ਜਸਬੀਰ ਸਿੰਘ 'ਤੇ ਮੁੰਬਈ ਦੀ ਲੋਕਲ ਟਰੇਨ 'ਚ ਬਿਨਾਂ ਟਿਕਟ ਸਫਰ ਕਰ ਰਹੇ ਕੁਝ ਗੁੰਡਿਆਂ ਨੇ ਹਮਲਾ ਕਰ ਦਿੱਤਾ ਅਤੇ ਉਹਨਾਂ ਨਾਲ ਮਾਰਕੁੱਟ ਕੀਤੀ ਗਈ। ਮੈਂ ਇਸ ਹਮਲੇ ਦੀ ਸਖ਼ਤ ਨਿਖੇਦੀ ਕਰਦਾ ਹਾਂ, ਰੇਲਵੇ ਵਿਭਾਗ ਅਤੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਇਹਨਾਂ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰੇ।
ਇਹ ਵੀ ਪੜ੍ਹੋ : Drinking Water: ਖਾਣਾ ਖਾਣ ਤੋਂ ਤੁਰੰਤ ਬਾਅਦ ਕਿਉਂ ਨਹੀਂ ਪੀਣਾ ਚਾਹੀਦਾ ਪਾਣੀ? ਜਾਣੋ ਇੱਥੇ ਹੈਰਾਨੀਜਨਕ ਕਾਰਨ