Sukhpal Khaira News: ਸੁਖਪਾਲ ਖਹਿਰਾ ਨੇ ਗ੍ਰਿਫਤਾਰੀ ਖਿਲਾਫ਼ HC ਦਾ ਕੀਤਾ ਰੁਖ਼
Advertisement
Article Detail0/zeephh/zeephh1902052

Sukhpal Khaira News: ਸੁਖਪਾਲ ਖਹਿਰਾ ਨੇ ਗ੍ਰਿਫਤਾਰੀ ਖਿਲਾਫ਼ HC ਦਾ ਕੀਤਾ ਰੁਖ਼

Sukhpal Khaira News: ਇਸ ਦੇ ਨਾਲ ਹੀ ਜਸਟਿਸ ਵਿਕਾਸ ਬਹਿਲ ਨੇ ਸੁਣਵਾਈ ਕਰਨ ਤੋਂ ਇਨਕਾਰ ਕੀਤਾ। ਹੁਣ ਕੇਸ ਕਿਸੇ ਹੋਰ ਜੱਜ ਨੂੰ ਟਰਾਂਸਫਰ ਕੀਤਾ ਜਾਵੇਗਾ। ਇਸ ਤੋਂ ਬਾਅਦ ਮਾਮਲੇ ਦੀ ਸੁਣਵਾਈ ਹੋਵੇਗੀ।

 

Sukhpal Khaira News: ਸੁਖਪਾਲ ਖਹਿਰਾ ਨੇ ਗ੍ਰਿਫਤਾਰੀ ਖਿਲਾਫ਼ HC ਦਾ ਕੀਤਾ ਰੁਖ਼

Sukhpal Khaira News: ਪੰਜਾਬ ਕਾਂਗਰਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਬੀਤੇ ਦਿਨੀ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਨੈਟਵਰਕ ਅਤੇ ਮਨੀ ਲਾਂਡਰਿੰਗ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਵਿਚਾਲੇ ਅੱਜ ਸੁਖਪਾਲ ਖਹਿਰਾ ਨੇ ਆਪਣੀ ਗ੍ਰਿਫਤਾਰੀ ਖਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ।

ਇਸ ਦੇ ਨਾਲ ਹੀ ਜਸਟਿਸ ਵਿਕਾਸ ਬਹਿਲ ਨੇ ਸੁਣਵਾਈ ਕਰਨ ਤੋਂ ਇਨਕਾਰ ਕੀਤਾ। ਹੁਣ ਕੇਸ ਕਿਸੇ ਹੋਰ ਜੱਜ ਨੂੰ ਟਰਾਂਸਫਰ ਕੀਤਾ ਜਾਵੇਗਾ। ਇਸ ਤੋਂ ਬਾਅਦ ਮਾਮਲੇ ਦੀ ਸੁਣਵਾਈ ਹੋਵੇਗੀ।

ਇਹ ਵੀ ਪੜ੍ਹੋ: Sukhpal Khaira Arrest: ਸੁਖਪਾਲ ਸਿੰਘ ਖਹਿਰਾ ਗ੍ਰਿਫਤਾਰ! ਸੰਖੇਪ 'ਚ ਜਾਣੋ ਕੀ ਹੈ ਪੂਰਾ ਮਾਮਲਾ

ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਆਗੂ ਸੁਖਪਾਲ ਸਿੰਘ ਖਹਿਰਾ (Sukhpal Khaira) ਨੂੰ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਨੈਟਵਰਕ ਅਤੇ ਮਨੀ ਲਾਂਡਰਿੰਗ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਬੀਤੇ ਦਿਨੀ ਦੋ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਸੁਖਪਾਲ ਖਹਿਰਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਦਰਅਸਲ ਸੁਖਬੀਰ ਸਿੰਘ ਖਹਿਰਾ (Sukhpal Khaira)  ਨੂੰ ਪੁਲਿਸ ਨੇ ਬਹੁਤ ਹੀ ਨਾਟਕੀ ਢੰਗ ਨਾਲ ਜਲਾਲਾਬਾਦ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। 

ਪੁਲਿਸ ਨੇ ਬੈਕ ਡੋਰ ਐਂਟਰੀ ਕਰਵਾਈ ਜਦਕਿ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਇੱਕ ਝਲਕ ਪਾਉਣ ਲਈ ਸਵੇਰ ਤੋਂ ਖੜ੍ਹੇ ਹੋਏ ਸਨ।  ਪੁਲਿਸ ਨੇ ਖਾਲੀ ਗੱਡੀਆਂ ਨੂੰ ਅਦਾਲਤ ਦੇ ਇੱਕ ਰਸਤੇ ਤੋਂ ਲੈ ਆਏ ਜਦਕਿ ਸੁਖਪਾਲ ਖਹਿਰਾ ਨੂੰ ਲੈ ਕੇ ਆਈਆਂ ਗੱਡੀਆਂ ਹੋਰ ਰਸਤੇ ਪੁੱਜੀਆਂ। ਸਮਰਥਕਾਂ ਵੱਲੋਂ ਪੁਲਿਸ ਦੀ ਇਸ ਚਾਲ ਕਾਰਨ ਸਮਰਥਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ। 

ਪੰਜਾਬ ਪੁਲਿਸ ਨੇ ਸੁਖਪਾਲ ਖਹਿਰਾ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕਰਨ ਤੋਂ ਬਾਅਦ, ਸਰਕਾਰ ਨੇ ਨਸ਼ਾ ਤਸਕਰੀ ਨਾਲ ਉਸਦੇ ਸਬੰਧਾਂ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਸੀ। ਖਹਿਰਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਵਫ਼ਦ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ ਅਤੇ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਰਾਜਪਾਲ ਨੂੰ ਮਾਮਲੇ ਵਿੱਚ ਦਖ਼ਲ ਦੇਣ ਦੀ ਬੇਨਤੀ ਕੀਤੀ ਸੀ।

Trending news