Sukhpal Singh Khaira News: ਸੁਖਪਾਲ ਸਿੰਘ ਖਹਿਰਾ ਨੂੰ 30 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
Advertisement
Article Detail0/zeephh/zeephh1917846

Sukhpal Singh Khaira News: ਸੁਖਪਾਲ ਸਿੰਘ ਖਹਿਰਾ ਨੂੰ 30 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ

Sukhpal Singh Khaira News: ਡਰੱਗ ਮਾਮਲੇ ਵਿੱਚ ਘਿਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕੀਤਾ ਗਿਆ।

Sukhpal Singh Khaira News: ਸੁਖਪਾਲ ਸਿੰਘ ਖਹਿਰਾ ਨੂੰ 30 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ

Sukhpal Singh Khaira News: ਡਰੱਗ ਮਾਮਲੇ ਵਿੱਚ ਘਿਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੁਖਪਾਲ ਖਹਿਰਾ ਨੂੰ 30 ਅਕਤੂਬਰ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਦੌਰਾਨ ਸਾਬਕਾ ਮੰਤਰੀ ਹੰਸਰਾਜ ਜੋਸਨ ਤੇ ਸਾਬਕਾ ਵਿਧਾਇਕ ਦਵਿੰਦਰ ਘੁਬਾਇਆ ਨੇ ਖਹਿਰਾ ਨਾਲ ਮੁਲਾਕਾਤ ਕੀਤੀ।

ਸੁਖਪਾਲ ਖਹਿਰਾ ਨੂੰ ਐੱਨਡੀਪੀਐੱਸ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਤੇ ਉਹ ਪੁਲਿਸ ਰਿਮਾਂਡ 'ਤੇ ਚੱਲ ਰਹੇ ਸਨ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ 'ਤੇ ਦਰਜ ਕੀਤਾ ਗਿਆ ਮੁਕੱਦਮਾ ਸਿਆਸਤ ਤੋਂ ਪ੍ਰੇਰਿਤ ਹੈ ਕਿਉਂਕਿ ਇਸ ਮਾਮਲੇ 'ਚ ਸੁਪਰੀਮ ਕੋਰਟ ਪਹਿਲਾਂ ਹੀ ਰੋਕ ਲਗਾ ਚੁੱਕੀ ਹੈ। ਕਾਬਿਲੇਗੌਰ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਹਾਈ ਕੋਰਟ 'ਚ ਪਟੀਸ਼ਨ ਦਾਖ਼ਲ ਕਰਕੇ ਉਨ੍ਹਾਂ 'ਤੇ ਹੋਈ ਕਾਰਵਾਈ ਤੇ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਗਈ ਹੈ।

ਇਸ ਬਾਰੇ ਫੇਸਬੁੱਕ 'ਤੇ ਪੋਸਟ ਸਾਂਝੀ ਕਰਦੇ ਹੋਏ ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਲਿਖਿਆ ਕਿ ਆਖ਼ਰਕਾਰ ਗ੍ਰਿਫ਼ਤਾਰੀ ਦੀ 19 ਦਿਨਾਂ ਬਾਅਦ ਉਸ ਪਿਤਾ ਸੁਖਪਾਲ ਸਿੰਘ ਖਹਿਰਾ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਉਨ੍ਹਾਂ ਨੂੰ 4 ਵਾਰ (8 ਦਿਨ) ਪੁਲਿਸ ਰਿਮਾਂਡ 'ਤੇ ਭੇਜਿਆ ਗਿਆ, ਜੋ ਕਿ ਸਰਾਸਰ ਧੱਕੇਸ਼ਾਹੀ ਸੀ। ਉਸ ਦੇ ਪਿਤਾ ਪ੍ਰਤੀ ਸਰਕਾਰ ਦੀ ਨਫ਼ਰਤ ਸਪੱਸ਼ਟ ਹੈ। ਉਸ ਦੇ ਪਿਤਾ ਪੂਰੀ ਤਰ੍ਹਾਂ ਬੇਕਸੂਰ ਹਨ ਤੇ ਉਹ ਪਹਿਲਾਂ ਨਾਲੋਂ ਵੱਧ ਮਜ਼ਬੂਤ ਹੋ ਕੇ ਬਾਹਰ ਆਉਣਗੇ ਤੇ ਸੱਚ ਦੀ ਜਿੱਤ ਹੋਵੇਗੀ।

ਇਹ ਵੀ ਪੜ੍ਹੋ : Sukhpal khaira News: ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

ਖਹਿਰਾ ਨੂੰ 2015 'ਚ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ
ਸਵਪਨ ਸ਼ਰਮਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਜਾਂਚ ਤੋਂ ਬਾਅਦ ਖਹਿਰਾ ਨੂੰ 2015 ਦੇ ਡਰੱਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਡਰੱਗ ਸਬੰਧੀ ਇਹ ਮਾਮਲਾ ਮਾਰਚ 2015 ਵਿੱਚ ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਦਰਜ ਹੋਇਆ ਸੀ। ਇਸ ਵਿੱਚ ਗੁਰਦੇਵ ਸਿੰਘ ਸਮੇਤ ਨੌਂ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇੱਕ ਦੇਸੀ ਪਿਸਤੌਲ, ਇੱਕ .315 ਬੋਰ ਦਾ ਪਿਸਤੌਲ ਅਤੇ ਦੋ ਪਾਕਿਸਤਾਨੀ ਸਿਮ ਕਾਰਡ ਬਰਾਮਦ ਕੀਤੇ ਹਨ। ਪੁਲਿਸ ਜਾਂਚ ਦੌਰਾਨ ਖਹਿਰਾ ਦਾ ਨਾਮ ਬਾਅਦ ਵਿੱਚ ਸਾਹਮਣੇ ਆਇਆ ਸੀ।

ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਬਦਲਿਆ ਮੌਸਮ! ਅੱਜ ਸਵੇਰੇ ਹੀ ਛਾਏ ਕਾਲੇ ਬੱਦਲ, ਮੀਂਹ ਦਾ ਅਲਰਟ

 

Trending news