Punjab Flood News: ਲੋਕਾਂ ਵੱਲੋਂ ਆਪਣਾ ਸਮਾਨ ਟਰੈਕਟਰ ਟਰਾਲੀਆਂ ’ਤੇ ਲੱਦ ਕੇ ਸਰੁਖਿੱਅਤ ਥਾਵਾਂ ਤੇ ਲਿਜਾਇਆ ਜਾ ਰਿਹਾ ਹੈ।
Trending Photos
Punjab Flood News: ਪੰਜਾਬ ਵਿੱਚ ਹੜ੍ਹਾਂ ਨੇ ਮੁੜ ਤਬਾਹੀ ਮਚਾਈ ਹੈ। ਇਸ ਸਾਲ ਸੂਬੇ ਦੇ 19 ਜ਼ਿਲ੍ਹੇ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਹਿਮਾਚਲ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਭਾਖੜਾ ਅਤੇ ਪੌਂਗ ਡੈਮਾਂ ਦੇ ਪਾਣੀ ਦਾ ਪੱਧਰ ਵਧਣ ਕਾਰਨ ਕਈ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਇਸ ਵਿਚਾਲੇ ਖ਼ਬਰ ਆ ਰਹੀ ਹੈ ਕਿ ਦਰਿਆ ਬਿਆਸ ਦੇ ਨਾਲ ਲਗਦੇ ਕਈ ਪਿੰਡ ਡੁੱਬ ਗਏ ਹਨ।
ਲੋਕ ਘਰ ਛੱਡਣ ਲਈ ਮਜਬੂਰ ਹੋਏ ਪਏ ਹਨ। ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਉਥੇ ਹੀ ਅੱਜ ਸਵੇਰੇ ਧੁੱਸੀ ਬੰਨ੍ਹ ਨੂੰ ਪਿੰਡ ਰਾਜੇਵਾਲ ਕੋਲ ਢਾਹ ਲੱਗਣ ਕਾਰਨ ਦਰਜਨਾਂ ਪਿੰਡਾਂ ਨੂੰ ਖ਼ਤਰਾ ਪੈਦਾ ਹੋ ਗਿਆ ਹੈ ਤੇ ਜਿਵੇਂ ਹੀ ਲੋਕਾਂ ਨੂੰ ਢਾਹ ਲੱਗਣ ਦਾ ਪਤਾ ਲੱਗਾ ਤਾਂ ਲੋਕਾਂ ਵਿਚ ਹਫ਼ੜਾ ਦਫ਼ੜੀ ਮਚ ਗਈ। ਲੋਕ ਆਪਣਾ ਸਮਾਨ ਟਰੈਕਟਰ ਟਰਾਲੀਆਂ ’ਤੇ ਲੱਦ ਕੇ ਸਰੁਖਿੱਅਤ ਥਾਵਾਂ ’ਤੇ ਜਾ ਰਹੇ ਹਨ
ਜਿਸ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡ ਪ੍ਰਭਾਵਿਤ ਹੋ ਸਕਦੇ ਹਨ। ਅਤੇ ਲੋਕਾਂ ਵੱਲੋਂ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਤੇ ਆਸ ਪਾਸ ਦੇ ਪਿੰਡ ਖਾਲੀ ਕਰਵਾਏ ਜਾ ਰਹੇ ਹਨ। ਲੋਕਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਮੌਕੇ ਤੇ ਨਹੀਂ ਪਹੁੰਚਿਆ ਹੈ। ਅਤੇ ਕਿਸੇ ਨੇ ਸਾਡੀ ਸਾਰ ਨਹੀਂ ਲੀਤੀ ਹੈ।ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਮੌਕੇ ਤੇ ਪਹੁੰਚੇ ਅਤੇ ਉਨ੍ਹਾਂ ਨੇ ਕਿਹਾ ਕਿ ਲੋਕਾਂ ਨਾਲ ਪ੍ਰਸ਼ਾਸਨ ਹਰ ਸਮੇਂ ਚਟਾਨ ਵਾਂਗ ਖੜ੍ਹਾ ਹੈ। ਕਿਸੇ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: Punjab Flood News: ਸਤਲੁਜ ਬਣਿਆ ਆਫਤ; ਲੋਕਾਂ ਨੇ ਪਿੰਡ ਖਾਲੀ ਕਰਕੇ ਕਿਸੇ ਹੋਰ ਪਿੰਡ ਲਾਏ ਡੇਰੇ, ਵੇਖੋ ਹੈਰਾਨ ਕਰ ਦੇਣ ਵਾਲੀਆਂ ਤਸਵੀਰਾਂ
ਦੂਜੇ ਪਾਸੇ ਫਾਜ਼ਿਲਕਾ ਦੇ ਨਾਲ ਲੱਗਦੇ ਪਿੰਡ ਦੋਨਾ ਨਾਨਕਾ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਹੜ੍ਹ ਨੇ ਦਸਤਕ ਦੇ ਦਿੱਤੀ ਹੈ ਅਤੇ ਲੋਕਾਂ ਦਾ ਸੜਕੀ ਸੰਪਰਕ ਟੁੱਟ ਗਿਆ ਹੈ। ਇਸ ਕਾਰਨ ਜਦੋਂ ਪਿੰਡ ਦੇ ਕਰੀਬ 10 ਤੋਂ 12 ਲੋਕ ਆਪਣੇ ਕੰਮ ਲਈ ਕਿਸ਼ਤੀ ਰਾਹੀਂ ਦਰਿਆ ਪਾਰ ਕਰ ਰਹੇ ਸਨ ਤਾਂ ਅਚਾਨਕ ਕਿਸ਼ਤੀ ਡੁੱਬ ਗਈ। ਇਸ ਮੌਕੇ ਲੋਕਾਂ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ।
ਇਹ ਵੀ ਪੜ੍ਹੋ: Punjab Flood News: 'ਸਤਲੁਜ ਦਰਿਆ ਦੀ ਤਬਾਹੀ ਦਾ ਕਾਰਨ ਗੈਰ-ਕਾਨੂੰਨੀ ਮਾਈਨਿੰਗ'
(ਸੁਲਤਾਨਪੁਰ ਲੋਧੀ ਤੋਂ ਚੰਦਰ ਮੜੀਆ ਦੀ ਰਿਪੋਰਟ)