ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਆਮਦਨ ਨਾਲੋਂ ਜ਼ਿਆਦਾ ਸੰਪੱਤੀ ਰੱਖਣ ਦੇ ਮਾਮਲੇ ਵਿਚ ਵਿਜੀਲੈਂਸ ਵੱਲੋਂ ਸੰਮਨ ਭੇਜੇ ਗਏ ਸਨ। ਸੁੰਦਰ ਸ਼ਾਮ ਅਰੋੜਾ ਵਿਜੀਲੈਂਸ ਬਿਊਰੋ ਪਹੁੰਚੇ ਅਤੇ ਉਹਨਾਂ ਕੋਲੋਂ 4 ਘੰਟੇ ਪੁੱਛਗਿੱਛ ਕੀਤੀ ਗਈ।
Trending Photos
ਚੰਡੀਗੜ: ਇੰਨੀ ਦਿਨੀਂ ਸਾਬਕਾ ਮੰਤਰੀਆਂ ਨੂੰ ਵਿਜੀਲੈਂਸ ਦਾ ਘੇਰਾ ਪਿਆ ਹੋਇਆ ਹੈ। ਇਹਨਾਂ ਸਾਬਕਾ ਮੰਤਰੀਆਂ ਵਿਚੋਂ ਇਕ ਹਨ ਸੁੰਦਰ ਸ਼ਾਮ ਅਰੋੜਾ ਜਿਹਨਾਂ 'ਤੇ ਵਿਜੀਲੈਂਸ ਨੇ ਸ਼ਿਕੰਜਾ ਕੱਸਿਆ ਹੋਇਆ ਹੈ। ਸੁੰਦਰ ਸ਼ਾਮ ਅਰੋੜਾ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਕੁਝ ਮਹੀਨੇ ਪਹਿਲਾਂ ਹੀ ਭਾਜਪਾ ਵਿਚ ਸ਼ਾਮਿਲ ਹੋਏ ਹਨ।
ਇਹ ਵੀ ਦੱਸ ਦਈਏ ਕਿ ਸੁੰਦਰ ਸ਼ਾਮ ਅਰੋੜਾ ਬੀਤੇ ਦਿਨ ਵਿਜੀਲੈਂਸ ਮੁੱਖ ਦਫ਼ਤਰ ਵਿਚ ਪੇਸ਼ ਹੋਏ ਅਤੇ ਉਹਨਾਂ ਕੋਲੋਂ ਚਾਰ ਘੰਟੇ ਪੁੱਛਗਿੱਛ ਕੀਤੀ ਗਈ। ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਸੀ। ਪੁੱਛਗਿੱਛ ਤੋਂ ਬਾਅਦ ਪਤਾ ਲੱਗਾ ਕਿ ਵਿਜੀਲੈਂਸ ਅਧਿਕਾਰੀਆਂ ਨੇ ਜਾਇਦਾਦ ਬਾਰੇ ਜਾਣਕਾਰੀ ਮੰਗੀ ਸੀ।
ਦੁਬਾਰਾ ਵੀ ਹੋ ਸਕਦੀ ਹੈ ਪੁੱਛਗਿੱਛ
ਦੂਜੇ ਪਾਸੇ ਜਾਣਕਾਰੀ ਮਿਲੀ ਹੈ ਕਿ ਵਿਜੀਲੈਂਸ ਵੱਲੋਂ ਸੁੰਦਰ ਸ਼ਾਮ ਅਰੋੜਾ ਨੂੰ ਦੁਬਾਰਾ ਬੁਲਾਇਆ ਜਾ ਸਕਦਾ ਹੈ।ਹਾਲ ਹੀ 'ਚ ਹੋਈ ਪੁੱਛਗਿੱਛ ਦੌਰਾਨ ਸੁੰਦਰ ਸ਼ਾਮ ਅਰੋੜਾ ਤੋਂ ਜਾਇਦਾਦ, ਆਮਦਨ, ਕਾਰੋਬਾਰ ਮੰਤਰੀ ਬਣਨ ਤੋਂ ਪਹਿਲਾਂ ਅਤੇ ਬਾਅਦ ਦੀ ਆਮਦਨ ਦੀ ਆਮਦਨ ਦਾ ਵੇਰਵਾ ਲਿਆ ਗਿਆ। ਜਿਸ ਵੇਲੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਸੁੰਦਰ ਸ਼ਾਮ ਅਰੋੜਾ ਇੰਡਸਟਰੀਅਲ ਮਿਨੀਸਟਰ ਸਨ। ਬਾਅਦ ਵਿਚ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਸੁੰਦਰ ਸ਼ਾਮ ਅਰੋੜਾ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਭਾਜਪਾ 'ਚ ਸ਼ਾਮਲ ਹੋ ਗਏ ਸਨ।
ਇਹਨਾਂ ਮੰਤਰੀਆਂ 'ਤੇ ਵੀ ਕੱਸਿਆ ਜਾ ਚੁੱਕਾ ਹੈ ਸ਼ਿਕੰਜਾ
ਸੁੰਦਰ ਸ਼ਾਮ ਅਰੋੜਾ ਤੋਂ ਪਹਿਲਾਂ ਸਾਧੂ ਸਿੰਘ ਧਮਸੋਤ, ਸੰਗਤ ਸਿੰਘ ਗਿਲਜੀਆਂ, ਭਾਰਤ ਭੂਸ਼ਣ ਆਸ਼ੂ ਸਮੇਤ ਕਈ ਆਗੂਆਂ 'ਤੇ ਵਿਜੀਲੈਂਸ ਵੱਲੋਂ ਕਾਰਵਾਈ ਕੀਤੀ ਗਈ ਹੈ।ਇਸ ਤੋਂ ਇਲਾਵਾ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਆਉਂਦੇ ਦਿਨਾਂ ਵਿਚ ਵਿਜੀਲੈਂਸ ਦੀ ਜਾਂਚ ਦੇ ਘੇਰੇ ਵਿਚ ਆਉਂਦੇ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਵਿਜੀਲੈਂਸ ਕਈ ਮਾਮਲਿਆਂ ਵਿਚ ਸਾਬਕਾ ਆਈ. ਏ. ਐਸ. ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।
WATCH LIVE TV