Supreme Court: ਸੁਪਰੀਮ ਕੋਰਟ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਤੇ ਚਾਰ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ।
Trending Photos
Supreme Court: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਸੀਬੀਆਈ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਗੁਰਮੀਤ ਰਾਮ ਰਹੀਮ ਸਿੰਘ ਤੇ ਚਾਰ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਸੀਬੀਆਈ ਨੇ ਰਾਮ ਰਹੀਮ ਅਤੇ ਬਾਕੀ ਨੂੰ ਸਾਲ 2002 ਵਿੱਚ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ ਦੋਸ਼ਾਂ ਵਿੱਚੋਂ ਬਰੀ ਕੀਤੇ ਜਾਣ ਦੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਹਾਈ ਕੋਰਟ ਦੇ ਆਦੇਸ਼ ਖਿਲਾਫ਼ ਪੀੜਤ ਪਰਿਵਾਰ ਦੀ ਅਰਜੀ ਉਤੇ ਜਸਟਿਸ ਬੇਲਾ ਤ੍ਰਿਵੇਦੀ ਦੀ ਅਗਵਾਈ ਵਾਲੀ ਬੈਂਚ ਨੋਟਿਸ ਜਾਰੀ ਕਰ ਚੁੱਕੀ ਹੈ। ਅੱਜ ਸੀਜੇਆਈ ਦੀ ਅਗਵਾਈ ਵਾਲੇ ਬੈਂਚ ਨੇ ਨੋਟਿਸ ਜਾਰੀ ਕਰਕੇ ਸੀਬੀਆਈ ਦੀ ਅਰਜ਼ੀ ਉਸੇ ਬੈਂਚ ਨੂੰ ਭੇਜ ਦਿੱਤੀ ਹੈ। ਜਸਟਿਸ ਬੇਲਾ ਤ੍ਰਿਵੇਦੀ ਦੀ ਅਗਵਾਈ ਵਾਲੀ ਬੈਂਚ ਦੋਵਾਂ ਪਟੀਸ਼ਨਾਂ 'ਤੇ ਇਕੱਠੇ ਸੁਣਵਾਈ ਕਰੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਈ 2024 'ਚ ਰਣਜੀਤ ਸਿੰਘ ਹੱਤਿਆਕਾਂਡ 'ਚ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਸੀ।
ਦੇਸ਼ ਦੇ ਚੀਫ਼ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਸੰਜੇ ਕੁਮਾਰ ਦੀ ਬੈਂਚ ਨੇ ਇਸ ਮਾਮਲੇ 'ਚ ਬਰੀ ਕੀਤੇ ਗਏ ਲੋਕਾਂ ਤੋਂ ਜਵਾਬ ਮੰਗਦੇ ਹੋਏ ਨੋਟਿਸ ਜਾਰੀ ਕੀਤੇ ਹਨ। ਦੱਸ ਦਈਏ ਕਿ ਸੀਬੀਆਈ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 28 ਮਈ 2024 ਨੂੰ ਪਾਸ ਕੀਤੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿਚ ਸੰਪਰਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ 'ਚ ਰਾਮ ਰਹੀਮ ਤੇ ਚਾਰ ਹੋਰਾਂ ਨੂੰ ਬਰੀ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Bhagwant Mann: ਕਿਸਾਨਾਂ ਵਲੋਂ ਬੀਤੇ ਦਿਨੀਂ 'ਪੰਜਾਬ ਬੰਦ' ਦੀ ਕਾਲ ਨੂੰ ਲੈ ਕੇ CM ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ
ਜ਼ਿਕਰਯੋਗ ਹੈ ਕਿ 10 ਜੁਲਾਈ 2002 ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਸਿਰਸਾ ਡੇਰੇ ਦੇ ਪ੍ਰਬੰਧਕ ਰਣਜੀਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। 2003 ਵਿਚ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ।
ਇਹ ਵੀ ਪੜ੍ਹੋ : Punjab Breaking Live Updates: ਕਿਸਾਨੀ ਮਸਲਿਆਂ 'ਤੇ ਰੱਖੀ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ