ਬੀਤੇ ਦਿਨੀ ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੇ ਰੂਪ ਵਿੱਚ ਮਾਨਤਾ ਦਿੱਤੀ ਗਈ। ਜਿਸ ਨੇ ਸਿੱਖ ਭਾਈਚਾਰੇ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਦਾ ਜਿਥੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਸਵਾਗਤ ਕੀਤਾ ਗਿਆ। ਉਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸਿੱਖਾਂ ਲਈ ਇਹ ਮੰਦਭਾਗਾ ਕਰਾਰ ਦਿੱਤਾ ਗਿਆ।
Trending Photos
ਚੰਡੀਗੜ੍ਹ- ਬੀਤੇ ਦਿਨੀ ਸੁਪਰੀਮ ਕੋਰਟ ਵੱਲੋਂ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਸੀ। ਜਿਸ ਤੋਂ ਬਾਅਦ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਾਨੂੰਨੀ ਤੌਰ 'ਤੇ ਮਾਨਤਾ ਮਿਲ ਗਈ ਸੀ। ਸੁਪਰੀਮ ਕੋਰਟ ਵੱਲੋਂ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਦੀ ਮਾਨਤਾ ਨੂੰ ਬਰਕਰਾਰ ਰੱਖਿਆ ਸੀ।
ਸੁਪਰੀਮ ਕੋਰਟ ਦੇ ਫ਼ੈਸਲੇ ਦਾ ਜਿਥੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਸਵਾਗਤ ਕੀਤਾ ਗਿਆ। ਉਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸਿੱਖਾਂ ਲਈ ਮੰਦਭਾਗਾ ਕਰਾਰ ਦਿੱਤਾ।
ਸ਼੍ਰੋਮਣੀ ਕਮੇਟੀ ਦਾ ਬਿਆਨ
ਦੱਸਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ’ਤੇ ਰੀਵਿਊ ਪਟੀਸ਼ਨ ਪਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਲਿਆ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ’ਤੇ ਟਿੱਪਣੀ ਕਰਨਾ ਠੀਕ ਨਹੀਂ ਹੈ। ਪਰ ਇਸ ਸਬੰਧ ਵਿਚ ਸੀਨੀਅਰ ਵਕੀਲਾਂ ਦੀ ਰਾਏ ਲਈ ਜਾਵੇਗੀ ਅਤੇ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੋਵੇਗੀ ਉਸ ਨੂੰ ਅਮਲ ਵਿਚ ਲਿਆਂਦਾ ਜਾਵੇਗਾ।
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ ਬਿਆਨ
ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਵੀ ਬਿਆਨ ਸਾਹਮਣੇ ਆਇਆ। ਜਥੇਦਾਰ ਨੇ ਕਿਹਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 1947 ਤੋਂ ਬਾਅਦ ਇਕ ਵਾਰ ਫਿਰ ਭੁਗੋਲਿਕ ਕਤਲ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਪਾਰਲੀਮੈਂਟ ਨੂੰ ਅਖੰਡ ਤੇ ਮਜਬੂਤ ਰੱਖਣ ਦਾ ਸੰਕਲਪ ਲੈਣ ਵਾਲੇ ਭਾਰਤੀ ਹੁਕਮਰਾਨਾਂ ਨੇ ਕੁਝ ਸਿੱਖ ਚੇਹਰਿਆਂ ਨੂੰ ਵਰਤ ਕੇ ਤੇ ਕਨੂੰਨ ਦੀ ਆੜ ਵਿਚ ਆਖਿਰ ਸਿੱਖ ਪਾਰਲੀਮੈਂਟ ਨੂੰ ਖੰਡਿਤ ਕਰ ਹੀ ਦਿੱਤਾ।ਇਸ ਦਾ ਅਹਿਸਾਸ ਸਾਨੂੰ ਕਾਫੀ ਸਮੇਂ ਬਾਅਦ ਹੋਵੇਗਾ। ਕਾਸ਼! ਸੁਤੰਤਰ ਰਾਜ ਪ੍ਰਬੰਧ ਲਈ ਵੀ ਸਿੱਖ ਭਾਵਨਵਾਂ ਦਾ ਸਤਿਕਾਰ ਹੋਵੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਬਿਆਨ
ਦੂਜੇ ਪਾਸੇ ਹਰਿਆਣਾ ਕਮੇਟੀ ਦੇ ਹੱਕ ਵਿੱਚ ਫੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਸੁਖਬੀਰ ਬਾਦਲ ਨੇ ਸੁਪੀਰਮ ਕੋਰਟ ਦੇ ਫੈਸਲੇ ਵਿੱਚ ਹਰਿਆਣਾ ਲਈ ਵੱਖਰੀ ਗੁਰਦੁਆਰਾ ਕਮੇਟੀ ਨੂੰ ਜਾਇਜ਼ ਠਹਿਰਾਉਣਾ ਨੂੰ ਪੰਥ ’ਤੇ ਵੱਡਾ ਹਮਲਾ ਦੱਸਿਆ। ਉਨ੍ਹਾਂ ਕਿਹਾ ਕਿ ਇਸ ਨਾਲ ਦੁਨੀਆਂ ਭਰ ਦੇ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ।
.@Akali_Dal_ being rep of Panth, will never tolerate tinkering of SGPC Act, 1925. A meeting of sr leaders to decide on the next course of action which could include legal recourse has been called. I appeal to all panthic orgs to unite to defeat the designs of anti-Sikh forces.3/3 pic.twitter.com/RZOrZ0sjpd
— Sukhbir Singh Badal (@officeofssbadal) September 20, 2022
WATCH LIVE TV