Punjab News: ਸੰਗਰੂਰ ਤੇ ਕਪੂਰਥਲਾ ਦੇ ਕਿਸਾਨਾਂ ਦੇ ਗੰਨੇ ਦੇ ਬਕਾਏ ਦੀ ਅਦਾਇਗੀ ਯਕੀਨੀ ਬਣਾਉਣ ਦੇ ਦਿੱਤੇ ਗਏ ਨਿਰਦੇਸ਼
Advertisement
Article Detail0/zeephh/zeephh1838847

Punjab News: ਸੰਗਰੂਰ ਤੇ ਕਪੂਰਥਲਾ ਦੇ ਕਿਸਾਨਾਂ ਦੇ ਗੰਨੇ ਦੇ ਬਕਾਏ ਦੀ ਅਦਾਇਗੀ ਯਕੀਨੀ ਬਣਾਉਣ ਦੇ ਦਿੱਤੇ ਗਏ ਨਿਰਦੇਸ਼

Gurmeet Singh Khuddian news: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਡੀਸੀ ਨੂੰ ਕਿਹਾ ਗਿਆ ਕਿ ਇਨ੍ਹਾਂ ਕਿਸਾਨਾਂ ਦੇ ਸਾਰੇ ਬਕਾਇਆ ਸਮਾਂਬੱਧ ਤਰੀਕੇ ਨਾਲ ਕਲੀਅਰ ਕੀਤੇ ਜਾਣੇ ਚਾਹੀਦੇ ਹਨ। 

Punjab News: ਸੰਗਰੂਰ ਤੇ ਕਪੂਰਥਲਾ ਦੇ ਕਿਸਾਨਾਂ ਦੇ ਗੰਨੇ ਦੇ ਬਕਾਏ ਦੀ ਅਦਾਇਗੀ ਯਕੀਨੀ ਬਣਾਉਣ ਦੇ ਦਿੱਤੇ ਗਏ ਨਿਰਦੇਸ਼

Surgarcane Farmers in Punjab's Kapurthala and Sangrur News: ਪੰਜਾਬ ਵਿੱਚ ਸੰਗਰੂਰ ਤੇ ਕਪੂਰਥਲਾ ਦੇ ਕਿਸਾਨਾਂ ਵੱਲੋਂ ਲਗਾਤਾਰ ਗੰਨੇ ਦੇ ਬਕਾਏ ਦੀ ਅਦਾਇਗੀ ਲਈ ਮੰਗ ਕੀਤੀ ਜਾ ਰਹੀ ਸੀ। ਇਸ 'ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian news) ਨੇ ਦੋਵੇਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਦੀਆਂ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨਾ ਕਿਸਾਨਾਂ ਦੇ ਸਾਰੇ ਬਕਾਏ ਦਾ ਭੁਗਤਾਨ ਜਲਦ ਤੋਂ ਜਲਦ ਕੀਤਾ ਜਾਵੇ। 

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵਿਸ਼ੇਸ਼ ਮੁੱਖ ਸਕੱਤਰ ਕੇਏਪੀ ਸਿਨਹਾ ਨਾਲ ਮੀਟਿੰਗਾਂ ਕੀਤੀਆਂ ਗਈਆਂ ਜਿਸ ਦੌਰਾਨ ਮਾਲਵਾ ਅਤੇ ਦੋਆਬਾ ਖੇਤਰ ਦੇ ਗੰਨਾ ਕਿਸਾਨਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ।

ਦੋਆਬਾ ਖੇਤਰ ਦੇ ਗੰਨਾ ਕਿਸਾਨਾਂ ਵੱਲੋਂ ਪ੍ਰਗਟਾਈਆਂ ਦਿੱਕਤਾਂ ਦੇ ਜਵਾਬ ਵਿੱਚ ਖੁੱਡੀਆਂ ਵੱਲੋਂ ਕਪੂਰਥਲਾ ਦੇ ਡੀਸੀ ਕਰਨੈਲ ਸਿੰਘ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਫਗਵਾੜਾ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖਤ ਕਰਨ ਤਾਂ ਜੋ ਉਨ੍ਹਾਂ ਨੂੰ ਅਟੈਚ ਕੀਤਾ ਜਾ ਸਕੇ ਅਤੇ ਗੰਨੇ ਦੇ ਬਕਾਇਆ ਬਕਾਏ ਦੀ ਅਦਾਇਗੀ ਕਰਨ ਲਈ ਉਨ੍ਹਾਂ ਨੂੰ ਵੇਚਿਆ ਜਾ ਸਕੇ।

ਇਸ ਤੋਂ ਪਹਿਲਾਂ ਮਾਲਵਾ ਖੇਤਰ ਵਿੱਚ ਗੰਨਾ ਕਿਸਾਨਾਂ ਨਾਲ ਮੀਟਿੰਗ ਕਰਦਿਆਂ ਖੇਤੀਬਾੜੀ ਮੰਤਰੀ ਵੱਲੋਂ ਸੰਗਰੂਰ ਦੇ ਡੀਸੀ ਜਤਿੰਦਰ ਜੋਰਵਾਲ ਨੂੰ ਵੀ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਧੂਰੀ ਦੇ ਭਗਵਾਨਪੁਰਾ ਸ਼ੂਗਰ ਮਿੱਲ ਲਿਮਟਿਡ ਵੱਲੋਂ ਕੁੱਲ ਬਕਾਇਆ ਵਿੱਚੋਂ ਘੱਟੋ-ਘੱਟ 1 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਇਆ ਜਾਵੇ ਅਤੇ   ਕਿਸਾਨਾਂ ਨੂੰ ਤੁਰੰਤ ਉਨ੍ਹਾਂ ਦੇ ਬਣਦੇ ਬਕਾਏ ਦੀ ਅਦਾਇਗੀ ਕੀਤੀ ਜਾਵੇ। 

ਉਨ੍ਹਾਂ ਵੱਲੋਂ ਡੀਸੀ ਨੂੰ ਇਹ ਵੀ ਕਿਹਾ ਗਿਆ ਕਿ ਇਨ੍ਹਾਂ ਕਿਸਾਨਾਂ ਦੇ ਸਾਰੇ ਬਕਾਇਆ ਸਮਾਂਬੱਧ ਤਰੀਕੇ ਨਾਲ ਕਲੀਅਰ ਕੀਤੇ ਜਾਣੇ ਚਾਹੀਦੇ ਹਨ। (Gurmeet Singh Khuddian news) 

ਇਹ ਵੀ ਪੜ੍ਹੋ: Punjab News: ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਤੋਂ 7 ਮੋਬਾਇਲ, 3 ਚਾਰਜਰ ਅਤੇ 23 ਜਰਦੇ ਦੀਆਂ ਪੁੜੀਆਂ ਬਰਾਮਦ

ਇਹ ਵੀ ਪੜ੍ਹੋ: Punjab News: ਪੰਜਾਬ ਪੁਲਿਸ ਵੱਲੋਂ ਸਮਾਰਟ ਬੈਰੀਕੇਡ ਦਾ ਟ੍ਰਾਇਲ ਸਫਲ! ਹੁਣ ਬਲੈਕ ਲਿਸਟ ਵਾਹਨਾਂ ਦੇ ਲੰਘਣ 'ਤੇ...

 

(For more news apart from Surgarcane Farmers in Punjab's Kapurthala and Sangrur News, stay tuned to Zee PHH)

Trending news