Sutlej River News: ਸਤਲੁਜ ਦਰਿਆ ਦਾ ਪਾਣੀ ਪਿੰਡਾਂ 'ਚ ਮਚਾਉਣ ਲੱਗਾ ਕਹਿਰ
Advertisement
Article Detail0/zeephh/zeephh1826191

Sutlej River News: ਸਤਲੁਜ ਦਰਿਆ ਦਾ ਪਾਣੀ ਪਿੰਡਾਂ 'ਚ ਮਚਾਉਣ ਲੱਗਾ ਕਹਿਰ

Sutlej River News: ਸਤਲੁਜ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਦਰਿਆ ਦੇ ਕੰਢੇ ਉਤੇ ਵਸੇ ਪਿੰਡਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਪਿੰਡਾਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ।

Sutlej River News: ਸਤਲੁਜ ਦਰਿਆ ਦਾ ਪਾਣੀ ਪਿੰਡਾਂ 'ਚ ਮਚਾਉਣ ਲੱਗਾ ਕਹਿਰ

Sutlej River News: ਪਹਾੜੀ ਇਲਾਕੇ ਵਿੱਚ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਨਾਲ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਬੀਬੀਐਮਬੀ ਵੱਲੋਂ ਸਤਲੁਜ ਦਰਿਆ ਵਿੱਚ ਛੱਡੇ ਜਾ ਰਹੇ ਪਾਣੀ ਨੇ ਸਤਲੁਜ ਕੰਡੇ ਵਸੇ ਪਿੰਡਾਂ ਦੇ ਲੋਕਾਂ ਲਈ ਦਿੱਕਤਾਂ ਖੜ੍ਹੀਆਂ ਕਰ ਦਿੱਤੀਆਂ ਹਨ।

ਨੰਗਲ ਦੇ ਪਿੰਡ ਬੇਲਾ ਧਿਆਨੀ, ਭਨਾਮ, ਪਲਾਸੀ, ਸਮੇਤ ਦਰਜਨਾਂ ਹੀ ਪਿੰਡਾਂ ਵਿੱਚ ਤੇ ਸ੍ਰੀ ਆਨੰਦਪੁਰ ਸਾਹਿਬ ਦੇ ਚੰਦਪੁਰ ਬੇਲਾ, ਹਰੀਵਾਲ, ਬੁਰਜ ਸਮੇਤ ਹੋਰ ਕਈ ਪਿੰਡ ਕਾਫੀ ਪ੍ਰਭਾਵਿਤ ਹੋਏ ਹਨ। ਸਤਲੁਜ ਦਰਿਆ ਦੇ ਪਾਣੀ ਨੇ ਜਿੱਥੇ ਕਈ ਏਕੜ ਫਸਲ ਖਰਾਬ ਕਰ ਦਿੱਤੀ ਹੈ ਉਥੇ ਹੀ ਕਾਫੀ ਪਿੰਡਾਂ ਵਿੱਚ ਲੋਕਾਂ ਦੇ ਇੱਕ ਪਾਸੇ ਤੋਂ ਦੂਜੇ ਪਾਸੇ ਦੇ ਹਿੱਸੇ ਨਾਲ ਸੰਪਰਕ ਕੱਟ ਗਿਆ।

ਗੌਰਤਲਬ ਹੈ ਕਿ ਇਹੀ ਹਾਲਤ ਸ੍ਰੀ ਅਨੰਦਪੁਰ ਸਾਹਿਬ ਦੇ ਕਈ ਪਿੰਡਾਂ ਦੀ ਹੈ। ਪਿੰਡ ਗੱਜਪੁਰ, ਸ਼ਾਹਪੁਰ ਬੇਲਾ, ਜਿੰਦਵਦੀ, ਗੋਲਣੀ, ਪਲਾਸੀ , ਭਲਾਂਨ, ਹਰੀਵਾਲ, ਚੰਦਪੁਰ, ਮਹਿਦਲੀ ਖੁਰਦ ਵਿਖੇ ਖੇਤਾਂ ਸਮੇਤ ਪਿੰਡਾਂ ਵਿੱਚ ਲੋਕਾਂ ਦੇ ਘਰਾਂ ਤੱਕ ਵੀ ਇਹ ਪਾਣੀ ਪੁੱਜ ਗਿਆ। ਪ੍ਰਸ਼ਾਸਨ ਦੇ ਹਰਕਤ ਵਿੱਚ ਆਉਣ ਤੋਂ ਬਾਅਦ ਨੰਗਲ ਦੇ ਨਾਲ ਲੱਗਦੇ ਪਿੰਡਾਂ ਵਿੱਚ ਐਨਡੀਆਰਐਫ ਦੀਆਂ ਟੀਮਾਂ ਵੀ ਲਗਾ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵੱਲੋਂ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਇੱਥੇ ਇਹ ਦੱਸਣਾ ਬਣਦਾ ਹੈ ਕਿ ਕਈ ਪਿੰਡਾਂ ਵਿੱਚ ਚਾਰੇ ਪਾਸੇ ਤੋਂ ਪਾਣੀ ਆਉਣ ਕਾਰਨ ਘਰਾਂ ਵਿੱਚ ਲੋਕ ਫਸੇ ਹੋਏ ਹਨ।

ਪਿੰਡ ਬੇਲਾ ਧਿਆਨੀ ਲੋਅਰ ਵਿੱਚ ਸਤਲੁਜ ਦੇ ਪਾਣੀ ਜ਼ਿਆਦਾ ਮਾਰ ਪਈ ਹੈ। 25-30 ਪਰਿਵਾਰਾਂ ਦੇ 200 ਲੋਕਾਂ ਦਾ ਬਾਕੀ ਦੇ ਪਿੰਡ ਨਾਲੋਂ ਸੰਪਰਕ ਟੁੱਟ ਗਿਆ ਤੇ 2200 ਕਿੱਲੇ ਵਾਹੀਯੋਗ ਜ਼ਮੀਨ ਸਤਲੁਜ ਦੀ ਮਾਰ ਹੇਠ ਆ ਗਈ ਹੈ। ਲੋਕਾਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪਾਣੀ ਸਬੰਧੀ ਕੋਈ ਪਹਿਲਾ ਸੂਚਨਾ ਨਹੀਂ ਦਿੱਤੀ ਗਈ ਅਤੇ ਨਾ ਹੀ ਅਜੇ ਤੱਕ ਸੰਪਰਕ ਕੀਤਾ ਗਿਆ।

ਜਿਹੜੇ ਲੋਕ ਫਸੇ ਹਨ ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਬਾਹਰ ਕੱਢਣ ਦੀ ਪਿੰਡ ਵਾਲਿਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ। ਬਜ਼ੁਰਗਾਂ ਦਾ ਕਹਿਣਾ ਕਿ ਸੰਨ 1988 ਤੋਂ ਬਾਅਦ ਪਹਿਲੀ ਵਾਰ ਆਇਆ ਇੰਨਾ ਪਾਣੀ ਉਨ੍ਹਾਂ ਨੇ ਦੇਖਿਆ ਹੈ। ਨੰਗਲ ਦੇ ਨਾਲ ਲੱਗਦੇ ਪਿੰਡ ਭਨਾਮ ਵਿੱਚ ਸਤਲੁਜ ਦਰਿਆ ਦੇ ਪਾਣੀ ਪਿੰਡ ਵਿੱਚ ਦਾਖ਼ਲ ਹੋ ਚੁੱਕਿਆ ਹੈ।

ਇਹ ਵੀ ਪੜ੍ਹੋ : Independence Day 2023 Live Updates: ਅੱਜ ਪੂਰਾ ਭਾਰਤ ਮਨਾ ਰਿਹੈ ਅਜ਼ਾਦੀ ਦਾ ਦਿਹਾੜਾ, PM ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਲਹਿਰਾਇਆ ਤਿਰੰਗਾ, ਦੇਸ਼ ਨੂੰ ਦਿੱਤੀਆਂ 3 ਗਾਰੰਟੀ

ਪਿੰਡ ਦੇ ਲੋਕਾਂ ਨੇ ਡਰਦੇ ਮਾਰੇ ਆਪਣੇ ਘਰ ਦਾ ਸਮਾਨ ਘਰੋਂ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਭਾਖੜਾ ਡੈਮ ਤੋਂ ਸਤਲੁਜ ਵਿੱਚ ਇਸ ਸਮੇਂ 77000 ਕਿਊਸਿਕ ਦੇ ਕਰੀਬ ਪਾਣੀ ਛੱਡਿਆ ਜਾ ਰਿਹਾ ਹੈ। ਜਿਸ ਨਾਲ ਵੱਡੀ ਗਿਣਤੀ ਵਿਚ ਪਿੰਡਾਂ ਵਿੱਚ ਨੁਕਸਾਨ ਹੋ ਰਿਹਾ ਹੈ।

ਇਹ ਵੀ ਪੜ੍ਹੋ : Independence Day 2023: CM ਭਗਵੰਤ ਮਾਨ ਅੱਜ ਪਟਿਆਲਾ 'ਚ ਲਹਿਰਾਉਣਗੇ ਤਿਰੰਗਾ, ਟਵੀਟ ਕਰ ਦਿੱਤੀ ਦੇਸ਼ ਵਾਸੀਆਂ ਨੂੰ ਵਧਾਈ

ਨੰਗਲ ਤੋਂ ਬਿਮਲ ਸ਼ਰਮਾ ਦੀ ਰਿਪੋਰਟ

Trending news