SYL ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ’ਚ ਪੰਜਾਬ ਸਰਕਾਰ ’ਤੇ ਲਗਾਏ ਗੰਭੀਰ ਇਲਜ਼ਾਮ
Advertisement

SYL ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ’ਚ ਪੰਜਾਬ ਸਰਕਾਰ ’ਤੇ ਲਗਾਏ ਗੰਭੀਰ ਇਲਜ਼ਾਮ

ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ SYL  ਨੂੰ ਲੈ ਕੇ ਆਪਣਾ ਪੱਖ ਰੱਖਿਆ ਤੇ ਪੰਜਾਬ ਸਰਕਾਰ 'ਤੇ ਇਸ ਵਿਵਾਦ ਨੂੰ ਹੱਲ ਨਾ ਕਰਨ ਦੇ ਇਲਜ਼ਾਮ ਲਗਾਏ ਗਏ।

SYL  ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ’ਚ ਪੰਜਾਬ ਸਰਕਾਰ ’ਤੇ ਲਗਾਏ ਗੰਭੀਰ ਇਲਜ਼ਾਮ

ਚੰਡੀਗੜ੍ਹ- SYL  ਸਤਲੁਜ-ਯਮੁਨਾ ਲਿੰਕ ਨਹਿਰ ਦਾ ਵਿਵਾਦ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਇਸ ਨੂੰ ਲੈ ਕੇ ਇਕ ਵਾਰ ਫਿਰ ਤੋਂ ਮਾਮਲਾ ਭਖ ਗਿਆ ਹੈ। ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ SYL  ਨੂੰ ਲੈ ਕੇ ਆਪਣਾ ਪੱਖ ਰੱਖਿਆ ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ। ਅਟਾਰਨੀ ਜਨਰਲ ਵੇਣੂਗੋਪਾਲ ਨੇ ਸੁਪਰੀਮ ਕੋਰਟ ਵਿੱਚ ਕਿਹਾ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੁੱਦੇ 'ਤੇ ਮੀਟਿੰਗ ਲਈ ਸੱਦਾ ਭੇਜਿਆ ਗਿਆ ਸੀ ਜਿਸ ਦਾ ਪੰਜਾਬ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵਿਵਾਦ ਨੂੰ ਹੱਲ ਕਰਨ ਵਿੱਚ ਕੋਈ ਸਹਿਯੋਗ ਨਹੀਂ ਕਰ ਰਹੀ।

ਦੂਜੇ ਪਾਸੇ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਜਲਦ ਸਮੱਸਿਆ ਦਾ ਹੱਲ ਕਰਨ ਬਾਰੇ ਕਿਹਾ ਗਿਆ। ਕੋਰਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਸਮੇਤ ਜਲ ਸ਼ਕਤੀ ਮੰਤਰਾਲਾ ਇਸ ਮਹੀਨੇ ਦੇ ਅਖ਼ੀਰ 'ਚ ਮੀਟਿੰਗ ਕਰਨ ਤੇ ਇਸ ਦੀ ਰਿਪੋਰਟ ਸੁਪਰੀਮ ਕੋਰਟ 'ਚ ਦਾਖ਼ਲ ਕੀਤੀ ਜਾਵੇ। ਸੁਪਰੀਮ ਕੋਰਟ ਨੇ 4 ਹਫ਼ਤਿਆਂ ਦਾ ਸਮਾਂ ਦਿੰਦੇ ਹੋਏ ਕਿਹਾ ਕਿ ਉਮੀਦ ਹੈ ਕਿ ਦੋਵੇ ਸੂਬੇ ਜਲਦ ਇਸ ਮਸਲੇ ਦਾ ਹੱਲ ਕੱਢਣਗੇ।

WATCH LIVE TV

 

Trending news