Tarn Taran Firing News: ਸੜਕ 'ਤੇ ਮਿੱਟੀ ਪਾਉਣ ਦੇ ਵਿਵਾਦ ਨੂੰ ਲੈ ਕੇ ਫਾਇਰਿੰਗ ਹੋਣ ਦੀ ਸੂਚਨਾ ਮਿਲੀ ਹੈ। ਦਰਅਸਲ ਇਸ ਘਟਨਾ 'ਚ 5 ਲੋਕ ਜ਼ਖਮੀ ਹੋਏ ਹਨ। ਹਮਲਾਵਰਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Trending Photos
Tarn Taran Firing News/ਮਨੀਸ਼ ਸ਼ਰਮਾ: ਤਰਨਤਾਰਨ ਦੇ ਸਰਹੱਦੀ ਪਿੰਡ ਭੈਣੀ ਮੱਸਾ ਸਿੰਘ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਲੜਾਈ ਹੋ ਗਈ। ਇਸ ਰੰਜਿਸ਼ ਕਾਰਨ ਇਕ ਧਿਰ ਨੇ ਆਪਣੇ ਤਿੰਨ ਦਰਜਨ ਸਾਥੀਆਂ ਨਾਲ ਮਿਲ ਕੇ ਦੂਜੀ ਧਿਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਗੋਲੀਆਂ ਵੀ ਚਲਾ ਦਿੱਤੀਆਂ। ਜਿਸ ਵਿੱਚ ਪੰਜ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸਬੰਧਤ ਥਾਣੇ ਦੀ ਪੁਲੀਸ ਮੌਕੇ ’ਤੇ ਪਹੁੰਚ ਗਈ ਪਰ ਉਦੋਂ ਤੱਕ ਮੁਲਜ਼ਮ ਫਰਾਰ ਹੋ ਚੁੱਕੇ ਸਨ। ਫਿਲਹਾਲ ਥਾਣਾ ਖਾਲੜਾ ਦੀ ਪੁਲਿਸ ਨੇ ਹਮਲਾਵਰ ਧਿਰ ਦੇ ਤਿੰਨ ਦਰਜਨ ਵਿਅਕਤੀਆਂ ਖਿਲਾਫ਼ ਇਰਾਦਾ ਕਤਲ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: Batala Murder Case: ਚਾਚੇ ਦੇ ਇਕਲੋਤੇ ਪੁੱਤਰ ਦਾ ਘਰ ਵੜ ਕੇ ਕਤਲ, ਕੇਸ ਦਰਜ
ਘਟਨਾ 'ਚ ਜ਼ਖਮੀ ਹੋਏ ਕੁਲਵਿੰਦਰ ਸਿੰਘ ਅਤੇ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਕਿਸਾਨ ਦਾ ਕੰਮ ਕਰਦੇ ਹਨ ਅਤੇ ਆਪਣੇ ਖੇਤ 'ਚ ਮਕਾਨ ਬਣਾ ਲਿਆ ਹੈ ਅਤੇ ਉਨ੍ਹਾਂ ਦੇ ਖੇਤ ਦੀ ਜ਼ਮੀਨ ਦੇ ਨਾਲ-ਨਾਲ ਉਕਤ ਪਿੰਡ ਦੇ ਰਹਿਣ ਵਾਲੇ ਸਾਰਜ ਸਿੰਘ ਦੀ ਵੀ ਜ਼ਮੀਨ ਹੈ। ਪਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਨੂੰ ਜਾਂਦੇ ਰਸਤੇ ਵਿੱਚ ਮਿੱਟੀ ਪਾ ਰਿਹਾ ਸੀ ਅਤੇ ਇਸੇ ਦੌਰਾਨ ਸਾਰਜ ਸਿੰਘ ਆਪਣੇ ਕੁਝ ਸਾਥੀਆਂ ਨਾਲ ਆਇਆ ਅਤੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਮਿੱਟੀ ਪਾਉਣ ਤੋਂ ਰੋਕ ਦਿੱਤਾ।
ਇਸ ਦੌਰਾਨ ਸਾਰਜ ਸਿੰਘ ਵਾਪਸ ਚਲਾ ਗਿਆ ਪਰ ਕੁਝ ਸਮੇਂ ਬਾਅਦ ਉਹ ਆਪਣੇ ਤਿੰਨ ਦਰਜਨ ਦੇ ਕਰੀਬ ਸਾਥੀਆਂ ਨਾਲ ਆਇਆ ਅਤੇ ਉਸ ’ਤੇ ਅਤੇ ਉਸ ਦੇ ਰਿਸ਼ਤੇਦਾਰਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸਾਰਜ ਸਿੰਘ ਅਤੇ ਉਸ ਦੇ ਸਾਥੀਆਂ ਨੇ ਵੀ ਗੋਲੀਆਂ ਚਲਾਈਆਂ। ਪਲਵਿੰਦਰ ਸਿੰਘ ਅਨੁਸਾਰ ਘਟਨਾ ਵਿੱਚ ਉਹ ਅਤੇ ਉਸਦੇ ਪੰਜ ਵਿਅਕਤੀ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਖਾਲੜਾ ਥਾਣਾ ਇੰਚਾਰਜ ਵਿਨੋਦ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ 'ਚ 36 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ: Jalandhar Accident News: ਭੈਣ ਦੇ ਵਿਆਹ ਵਾਲੇ ਦਿਨ ਤੜਕੇ ਹੋਇਆ ਦਰਦਨਾਕ ਸੜਕ ਹਾਦਸਾ, 2 ਲੋਕਾਂ ਦੀ ਮੌਤ