ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲੈ ਕੇ ਜਾਣ ਵਾਲੀਆਂ ਗੱਡੀਆਂ ਦਾ ਟੈਕਸ ਕੀਤਾ ਗਿਆ ਮੁਆਫ਼, ਜਥੇਦਾਰ ਨੇ ਸਰਕਾਰ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ
Advertisement
Article Detail0/zeephh/zeephh1334553

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲੈ ਕੇ ਜਾਣ ਵਾਲੀਆਂ ਗੱਡੀਆਂ ਦਾ ਟੈਕਸ ਕੀਤਾ ਗਿਆ ਮੁਆਫ਼, ਜਥੇਦਾਰ ਨੇ ਸਰਕਾਰ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲੈ ਕੇ ਜਾਣ ਵਾਲੀਆਂ ਗੱਡੀਆਂ ਦਾ ਟੈਕਸ ਮੁਆਫ਼ ਕਰਨ ਦਾ ਫ਼ੈਸਲਾ ਲਿਆ ਗਿਆ ਹੈਜਿਸਦੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼ਲਾਘਾ ਕੀਤੀ ਗਈ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲੈ ਕੇ ਜਾਣ ਵਾਲੀਆਂ ਗੱਡੀਆਂ ਦਾ ਟੈਕਸ ਕੀਤਾ ਗਿਆ ਮੁਆਫ਼, ਜਥੇਦਾਰ ਨੇ ਸਰਕਾਰ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲੈ ਕੇ ਜਾਣ ਵਾਲੀਆਂ ਗੱਡੀਆਂ ਦਾ ਟੈਕਸ ਮੁਆਫ਼ ਕਰਨ ਦਾ ਫ਼ੈਸਲਾ ਲਿਆ ਗਿਆ ਹੈ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰੇਕ ਐਲਾਨ ਕੀਤਾ ਗਿਆ ਕਿ ਪੰਜਾਬ ਵਿੱਚ ਜਿੰਨੀਆਂ ਵੀ ਗੱਡੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਹਨ, ਜਿਨ੍ਹਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ। ਉਨ੍ਹਾਂ ਗੱਡੀਆਂ ਦਾ ਹਰ ਕਿਸਮ ਦਾ ਟੈਕਸ ਮੁਆਫ਼ ਹੋਵੇਗਾ।

ਮੁੱਖ ਮੰਤਰੀ ਦਾ ਟਵੀਟ

ਮੁੱਖ ਮੰਤਰੀ ਭਗਵੰਚ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿੱਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈਕੇ ਜਾਂਦੀਆਂ ਹਨ ਜਿੰਨਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਓਹਨਾਂ ਵਹੀਕਲਾਂ ਦਾ ਹਰ ਕਿਸਮ ਦਾ ਟੈਕਸ ਮਾਫ਼ ਕਰਨ ਦਾ ਫ਼ੈਸਲੇ ਲਿਆ ਗਿਆ ਹੈ।

ਜਥੇਦਾਰ ਨੇ ਕੀਤੀ ਸਰਕਾਰ ਦੇ ਫ਼ੈਸਲੇ ਦੀ ਸ਼ਲਾਘਾ

ਦੂਜੇ ਪਾਸੇ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼ਲਾਘਾ ਕੀਤੀ ਗਈ। ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਫੇਸਬੁਕ ਤੇ ਪੋਸਟ ਪਾ ਕੇ ਕਿਹਾ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਤਸ਼ਾਹ ਜੀ ਦੀ ਸਵਾਰੀ ਲਈ ਇਸਤੇਮਾਲ ਹੁੰਦੀਆਂ ਪਾਲਕੀ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨਾ, ਪੰਜਾਬ ਸਰਕਾਰ ਦਾ ਸ਼ਲਾਘਾਯੋਗ ਫੈਸਲਾ ਹੈ।

WATCH LIVE TV

Trending news