Tender Scam: ਪੰਜਾਬ ਹਰਿਆਣਾ ਹਾਈਕੋਰਟ ਤੋਂ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ
Advertisement
Article Detail0/zeephh/zeephh2566907

Tender Scam: ਪੰਜਾਬ ਹਰਿਆਣਾ ਹਾਈਕੋਰਟ ਤੋਂ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ

Tender Scam Bharat bhushan ashu:  ਪੰਜਾਬ ਹਰਿਆਣਾ ਹਾਈਕੋਰਟ ਤੋਂ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ ਮਿਲੀ ਹੈ। ਜਦੋਂ ਉਹ ਅਗਸਤ 'ਚ ਪੁੱਛਗਿੱਛ ਲਈ ਜਲੰਧਰ ਸਥਿਤ ਈ.ਡੀ ਦਫਤਰ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ।

 

Tender Scam: ਪੰਜਾਬ ਹਰਿਆਣਾ ਹਾਈਕੋਰਟ ਤੋਂ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ

Tender Scam/ ਰੋਹਿਤ ਬਾਂਸਲ: ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਕੈਬਨਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲੇ ਵਿੱਚ ਦਰਜ ਐਫਆਈਆਰ ਦੇ ਮਾਮਲੇ ਵਿੱਚ ਵੱਡੀ ਰਾਹਤ ਦਿੱਤੀ ਹੈ। ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਉਹਨਾਂ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੇ ਆਦੇਸ਼ ਦਿੱਤੇ ਹਨ। ਅਤੇ ਨਾਲ ਹੀ ਈਡੀ ਵੱਲੋਂ ਉਹਨਾਂ ਖਿਲਾਫ ਚੱਲ ਰਹੀ ਜਾਂਚ ਵਿੱਚ ਉਹਨਾਂ ਨੂੰ ਜਮਾਨਤ ਦਿੱਤੀ ਹੈ। ਈਡੀ ਵੱਲੋਂ ਭਾਰਤ ਭੂਸ਼ਨ ਆਸ਼ੂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਹਨਾਂ ਨੂੰ ਜੇਲ ਭੇਜ ਦਿੱਤਾ ਗਿਆ ਸੀ। 

ਜਾਣੋ ਕੀ ਸੀ ਮਾਮਲਾ

1 ਅਗਸਤ ਨੂੰ ਈਡੀ ਨੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਆਸ਼ੂ (53) ਨੂੰ ਸੰਘੀ ਏਜੰਸੀ ਦੇ ਖੇਤਰੀ ਦਫ਼ਤਰ 'ਚ ਪੁੱਛਗਿੱਛ ਤੋਂ ਬਾਅਦ ਹਿਰਾਸਤ 'ਚ ਲੈ ਲਿਆ ਗਿਆ ਸੀ। ਈਡੀ ਨੇ ਅਗਸਤ 2023 ਵਿਚ ਆਸ਼ੂ, ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ ਅਤੇ ਕੁਝ ਹੋਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ।

 ਈਡੀ ਨੇ ਪੂਰੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਕਈ ਲੋਕਾਂ ਦੀਆਂ 22.78 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਸਨ।  ਸਾਲ 2022 ਵਿੱਚ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਸਬੰਧੀ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਵੱਲੋਂ ਪਹਿਲਾਂ ਵੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਕੁਝ ਚੋਣਵੇਂ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਲਾਏ ਸਨ।

ਇਹ ਵੀ ਪੜ੍ਹੋ: Sunder Sham Arora News: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ!
 

ਇਸ ਸਬੰਧੀ ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਮਨੀ ਲਾਂਡਰਿੰਗ ਵਿੱਚ ਸ਼ਾਮਲ ਵਿਅਕਤੀਆਂ ਦੀਆਂ ਅਟੈਚ ਕੀਤੀਆਂ ਜਾਇਦਾਦਾਂ ਵਿੱਚ ਲੁਧਿਆਣਾ, ਮੋਹਾਲੀ, ਖੰਨਾ ਅਤੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਸਥਿਤ ਅਚੱਲ ਜਾਇਦਾਦ ਅਤੇ ਐਫ.ਡੀ.ਆਰ., ਸੋਨੇ ਦੇ ਗਹਿਣੇ, ਸਰਾਫਾ ਅਤੇ ਬੈਂਕਾਂ ਵਿੱਚ ਖਾਤਿਆਂ ਦੇ ਰੂਪ ਵਿੱਚ ਚੱਲ ਜਾਇਦਾਦ ਸ਼ਾਮਲ ਹੈ।

ਇਸ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਨੇ ਪਹਿਲਾਂ ਠੇਕੇਦਾਰ ਤੇਲੂ ਰਾਮ ਅਤੇ ਦੋ ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬਾਅਦ ਵਿੱਚ ਇਸ ਮਾਮਲੇ ਵਿੱਚ ਆਸ਼ੂ ਦਾ ਨਾਂ ਵੀ ਸ਼ਾਮਲ ਕੀਤਾ ਗਿਆ। 22 ਅਗਸਤ 2022 ਨੂੰ ਵਿਜੀਲੈਂਸ ਨੇ ਲੁਧਿਆਣਾ ਵਿੱਚ ਛਾਪਾ ਮਾਰ ਕੇ ਇੱਕ ਸੈਲੂਨ ਵਿੱਚ ਵਾਲ ਕੱਟਦੇ ਹੋਏ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਆਸ਼ੂ ਵੀ ਕਰੀਬ ਛੇ ਮਹੀਨੇ ਪਟਿਆਲਾ ਜੇਲ੍ਹ ਵਿੱਚ ਬੰਦ ਸੀ। ਦੋਸ਼ ਸੀ ਕਿ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਦੇ ਮੁਲਜ਼ਮਾਂ ਨੇ ਅਨਾਜ ਮੰਡੀਆਂ ਵਿੱਚ ਵਾਹਨਾਂ ’ਤੇ ਜਾਅਲੀ ਨੰਬਰ ਲਾਏ ਸਨ। ਪਲੇਟਾਂ ਦੀ ਵਰਤੋਂ ਮਾਲ ਦੀ ਆਵਾਜਾਈ ਲਈ ਕੀਤੀ ਜਾਂਦੀ ਹੈ।

 

Trending news