ਰਾਸ਼ਟਰਪਤੀ ਇੱਥੇ ਨੇ, ਮੁੱਖ ਮੰਤਰੀ ਪੰਜਾਬ ਕਿੱਥੇ ਨੇ? - ਰਾਜਪਾਲ ਬਨਵਾਰੀ ਲਾਲ ਪੁਰੋਹਿਤ
Advertisement

ਰਾਸ਼ਟਰਪਤੀ ਇੱਥੇ ਨੇ, ਮੁੱਖ ਮੰਤਰੀ ਪੰਜਾਬ ਕਿੱਥੇ ਨੇ? - ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਚੰਡੀਗੜ੍ਹ ਵਿੱਚ ਹਵਾਈ ਸੈਨਾ ਦਿਵਸ ਦੇ ਸਥਾਪਨਾ ਦਿਨ ਮੌਕੇ ਏਅਰ ਸ਼ੋਅ ਦੇ ਸਮਾਗਮ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਾਮਲ ਹੋਏ। ਇਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਹਰਿਆਣਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਚੰਡੀਗੜ੍ਹ ਪਹੁੰਚਣ 'ਤੇ ਸਵਾਗਤ ਕੀਤਾ ਗਿਆ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਾਰੇ ਸਮਾਗਮ ਵਿੱਚ ਗੈਰ ਹਾਜ਼ਰ ਰਹੇ। ਜਿਸ ਨੂੰ ਲੈ ਕੇ ਰਾਜਪਾਲ ਵੱਲੋਂ ਮੁੱਖ ਮੰਤਰੀ ਦੀ ਗੈਰ ਹਾਜ਼ਰੀ 'ਤੇ ਸਵਾਲ ਚੁੱਕੇ ਗਏ।

ਰਾਸ਼ਟਰਪਤੀ ਇੱਥੇ ਨੇ, ਮੁੱਖ ਮੰਤਰੀ ਪੰਜਾਬ ਕਿੱਥੇ ਨੇ? - ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਚੰਡੀਗੜ੍ਹ- ਬੀਤੇ ਦਿਨ ਚੰਡੀਗੜ੍ਹ ਵਿੱਚ ਹਵਾਈ ਸੈਨਾ ਦਿਵਸ ਦੇ ਸਥਾਪਨਾ ਦਿਨ ਮੌਕੇ ਏਅਰ ਸ਼ੋਅ ਦਾ ਆਯੋਜਨ ਕੀਤਾ ਗਿਆ ਸੀ। ਜਿਸ ਵਿੱਚ ਮੁੱਖ ਮਹਿਮਾਨ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਰਾਸ਼ਟਰਪਤੀ ਦਾ ਚੰਡੀਗੜ੍ਹ ਪਹੁੰਚਣ ਤੇ ਸਵਾਗਤ ਕੀਤਾ ਗਿਆ ਪਰ ਇਨ੍ਹਾਂ ਵਿੱਚੋਂ ਪੰਜਾਬ ਦੇ ਮੁੱਖ ਮੰਤਰੀ ਗਾਇਬ ਸਨ।

ਦੱਸਦੇਈਏ ਕਿ ਚੰਡੀਗੜ੍ਹ ਏਅਰ ਸ਼ੋਅ ਵਿੱਚ ਪਹੁੰਚਣ ਤੋਂ ਪਹਿਲਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸਨਮਾਨ ਲਈ ਰਾਜ ਭਵਨ ਵਿੱਚ ਇੱਕ ਪ੍ਰੋਗਰਾਮ ਰੱਖਿਆ ਗਿਆ ਸੀ ਜਿਸ ਵਿੱਚ ਰਾਜਪਾਲ ਦੇ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਮੌਜੂਦ ਸਨ। ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਾਰੇ ਪ੍ਰੋਗਰਾਮ ਤੋਂ ਗੈਰ-ਹਾਜ਼ਰ ਸਨ। ਕਿਉਂਕਿ ਉਹ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੱਢੀ ਜਾ ਰਹੀ ਤਿਰੰਗਾ ਯਾਤਰਾ ਵਿੱਚ ਹਿੱਸਾ ਲੈਣ ਗਏ ਸਨ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਰਾਸ਼ਟਰਪਤੀ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਵਾਲ ਚੁੱਕੇ ਗਏ। ਰਾਜਪਾਲ ਨੇ ਕਿਹਾ ਕਿ ਰਾਸ਼ਟਰਪਤੀ ਇੱਥੇ ਮੌਜੂਦ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਕਿਉਂ ਨਹੀਂ ਪਹੁੰਚੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੱਦਾ ਪੱਤਰ ਦਿੱਤਾ ਗਿਆ ਸੀ ਤੇ ਉਨ੍ਹਾਂ ਵੱਲੋਂ ਸੱਦੇ ਨੂੰ ਪ੍ਰਵਾਨ ਵੀ ਕੀਤਾ ਗਿਆ ਸੀ, ਪਰ ਇਸ ਦੇ ਬਾਵਜੂਦ ਉਹ ਨਹੀਂ ਪਹੁੰਚੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਫਰਜ਼ ਯਾਦ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਅਹੁਦੇ ਦੀਆਂ ਕੁਝ ਸੰਵਿਧਾਨਕ ਜ਼ਿੰਮੇਵਾਰੀਆਂ ਹੁੰਦੀਆਂ ਹਨ। 

ਦੂਜੇ ਪਾਸੇ ਰਾਜਪਾਲ ਦੇ ਬਿਆਨ ਤੋਂ ਬਾਅਦ ਵਿਰੋਧੀਆਂ ਵੱਲੋਂ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਸਮਾਗਮ ਵਿੱਚ ਸਾਮਲ ਨਾ ਹੋਣ 'ਤੇ ਸਵਾਲ ਚੁੱਕੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਕੁਝ ਸੰਵਿਧਾਨਕ ਜ਼ਿੰਮੇਵਾਰੀਆਂ ਹੁੰਦੀਆਂ ਹਨ ਜਿੰਨਾਂ ਨੂੰ ਉਹ ਛੱਡ ਕੇ ਗੁਜ਼ਰਾਤ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਕੰਮ ਕੀਤਾ ਹੈ ਇਸ ਨਾਲ ਪੰਜਾਬ ਦਾ ਸਿਰ ਸ਼ਰਮਸਾਰ ਨਾਲ ਝੁਕਿਆ ਹੈ। ਇਸ ਦੇ ਨਾਲ ਹੀ ਭਾਜਪਾ ਬੁਲਾਰੇ ਵੱਲੋਂ ਵੀ ਮੁੱਖ ਮੰਤਰੀ ਦਾ ਰਾਸ਼ਟਰਪਤੀ ਸਮਾਗਮ ਵਿੱਚ ਸ਼ਾਮਲ ਨਾ ਹੋਣ ਤੇ ਕਿਹਾ ਗਿਆ ਕਿ ਪੰਜਾਬ ਲਈ ਉਹ ਸ਼ੁਭ ਸੰਦੇਸ਼ ਨਹੀਂ ਹੈ।

ਉਧਰ ਆਮ ਆਦਮੀ ਪਾਰਟੀ ਵੱਲੋਂ ਰਾਜਪਾਲ ਦੇ ਇਸ ਬਿਆਨ 'ਤੇ ਅਫਸੋਸ ਪ੍ਰਗਟ ਕੀਤਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਖੁਦ ਰੁਝੇਵੇ ਕਾਰਨ ਨਹੀਂ ਪਹੁੰਚ ਸਕੇ ਪਰ ਉਨ੍ਹਾਂ ਦੀ ਸਾਰੀ ਕੈਬਨਿਟ ਸਮਾਗਮ ਵਿੱਚ ਮੌਜੂਦ ਰਹੀ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਮੁੱਖ ਮੰਤਰੀ ਦੀ ਗੈਰ ਹਾਜ਼ਰੀ ਨਜ਼ਰ ਆਈ ਪਰ ਕੈਬਨਿਟ ਦੀ ਹਾਜ਼ਰੀ ਨਜ਼ਰ ਨਹੀਂ ਆਈ। ਉਨ੍ਹਾਂ ਕਿਹਾ ਕਿ ਰਾਜਪਾਲ ਵੱਲੋਂ ਰਾਸ਼ਟਰਪਤੀ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਵਾਲ ਚੁੱਕਣਾ ਵਾਜ਼ਬ ਨਹੀਂ ਹੈ।

WATCH LIVE TV

 

Trending news