ਉੱਚ-ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਮੋਹਾਲੀ ਦੀ ਯੂਨਿਵਰਸਿਟੀ ’ਚ ਵਿਦਿਆਰਥਣਾਂ ਦੀ ਵੀਡੀਓ ਵਾਈਰਲ ਹੋਣ ਦੇ ਮਾਮਲੇ ’ਚ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ "ਚੰਡੀਗੜ੍ਹ ਯੂਨਿਵਰਸਿਟੀ ’ਚ ਵਾਪਰੀ ਮੰਦਭਾਗੀ ਘਟਨਾ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੋਣ ਕਰਕੇ ਮੇਰ
Trending Photos
ਚੰਡੀਗੜ੍ਹ: ਉੱਚ-ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਮੋਹਾਲੀ ਦੀ ਯੂਨਿਵਰਸਿਟੀ ’ਚ ਵਿਦਿਆਰਥਣਾਂ ਦੀ ਵੀਡੀਓ ਵਾਈਰਲ ਹੋਣ ਦੇ ਮਾਮਲੇ ’ਚ ਜਾਂਚ ਦੇ ਹੁਕਮ ਦਿੱਤੇ ਹਨ।
ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ "ਚੰਡੀਗੜ੍ਹ ਯੂਨਿਵਰਸਿਟੀ ’ਚ ਵਾਪਰੀ ਮੰਦਭਾਗੀ ਘਟਨਾ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੋਣ ਕਰਕੇ ਮੇਰੀ ਸਭ ਨੂੰ ਗੁਜਾਰਿਸ਼ ਹੈ ਕਿ ਅਣ-ਪ੍ਰਮਾਣਿਤ ਖ਼ਬਰਾਂ ਨੂੰ ਅੱਗੇ ਭੇਜਣ ਤੋਂ ਗੁਰੇਜ ਕੀਤਾ ਜਾਵੇ। ਕਿਸੇ ਵੀ ਵਿਦਿਆਰਥਣ ਦੀ ਖੁਦਕੁਸ਼ੀ ਦੀ ਕੋਈ ਖ਼ਬਰ ਨਹੀਂ ਹੈ।"
2/2 ਯੂਨੀਵਰਸਿਟੀ ਦੇ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਨੂੰ ਇਨਸਾਫ਼ ਦਾ ਭਰੋਸਾ ਦਿਵਾਉਂਦਾ ਹਾਂ। ਮੁਹਾਲੀ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਸਮੁੱਚੇ ਘਟਨਾਕ੍ਰਮ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
— Gurmeet Singh Meet Hayer (@meet_hayer) September 18, 2022
ਉੱਧਰ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਦਾ ਬਿਆਨ ਵੀ ਇਸ ਮਾਮਲੇ ’ਚ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਯੂਨਿਵਰਸਿਟੀ ’ਚ ਖੁਦਕੁਸ਼ੀ ਕਰਨ ਵਾਲੀਆਂ ਵਿਦਿਆਰਥਣਾਂ ਦੇ ਇਲਾਜ ਲਈ ਪੰਜਾਬ ਸਰਕਾਰ ਹਰ ਸੰਭਵ ਕੋਸ਼ਿਸ ਕਰ ਰਹੀ ਹੈ। ਉਨ੍ਹਾਂ ਲੜਕੀਆਂ ਨੂੰ ਦਿਲਾਸਾ ਦਿੰਦਿਆ ਕਿਹਾ ਕਿ ਲੜਕੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਪੰਜਾਬ ਸਰਕਾਰ ਹਰ ਸਮੇਂ ਉਨ੍ਹਾਂ ਨਾਲ ਖੜ੍ਹੀ ਹੈ ਤੇ ਇਸ ਮਾਮਲੇ ’ਚ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇਗੀ।