ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ 27 ਸਤੰਬਰ ਨੂੰ ਦੁਬਾਰਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਰਾਲੀ ਤੇ ਬਿਜਲੀ ਦੇ ਮੁੱਦੇ 'ਤੇ ਇਹ ਸੈਸ਼ਨ ਬੁਲਾਇਆ ਜਾਵੇਗਾ।
Trending Photos
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 27 ਸਤੰਬਰ ਨੂੰ ਬੁਲਾਇਆ ਜਾਵੇਗਾ। ਇਸ ਦੀ ਜਾਣਾਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਵਿੱਚ ਪਰਾਲੀ ਤੇ ਬਿਜਲੀ ਵਰਗੇ ਮੁੱਦਿਆਂ 'ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੈਸ਼ਨ ਇਸ ਲਈ ਵੀ ਬੁਲਾਇਆ ਜਾ ਰਿਹਾ ਤਾਂ ਜੋ ਪੰਜਾਬ ਤੋਂ ਪੂਰੇ ਦੇਸ਼ ਨੂੰ ਸੁਨੇਹਾ ਜਾਵੇ ਕਿ ਲੋਕਤੰਤਰ ਲੋਕਾਂ ਦਾ ਹੈ ਕੋਈ ਇੱਕ ਵਿਅਕਤੀ ਲੋਕਤੰਤਰ 'ਤੇ ਕਬਜਾ ਨਹੀਂ ਕਰ ਸਕਦਾ।
ਇਸ ਤੋਂ ਇਲਾਵਾ ਭਗਵੰਤ ਮਾਨ ਨੇ ਪਿਛਲੇ ਦਿਨੀ ਵਿਧਾਨ ਸਭਾ ਦੇ ਸੈਸ਼ਨ ਨੂੰ ਰਾਜਪਾਲ ਵੱਲੋਂ ਪਰਮਿਸ਼ਨ ਦੇ ਕੇ ਮੌਕੇ 'ਤੇ ਰੱਦ ਕਰਨ ਨੂੰ ਮੰਦਭਾਗੀ ਦੱਸਿਆ। ਉਨ੍ਹਾਂ ਕਿਹਾ ਕਿ ਇਸ ਵਿਰੁੱਧ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਏਗੀ।
ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੈਸ਼ਨ ਰੱਦ ਹੋਣ ਤੋਂ ਬਾਅਦ ਇੱਕ ਹੈਰਾਨੀ ਵਾਲੀ ਗੱਲ ਸਾਹਮਣੇ ਆਈ ਕਿ ਇਸ ਸਾਰੇ ਘਟਨਾਕ੍ਰਮ ਦੌਰਾਨ ਕਾਂਗਰਸ ਪਾਰਟੀ, ਬੀਜੇਪੀ ਤੇ ਸ਼੍ਰੋਮਣੀ ਅਕਾਲੀ ਦਲ ਰਾਜਪਾਲ ਦੇ ਇਸ ਫੈਸਲੇ ਦਾ ਸਵਾਗਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਹ ਸਿੱਧ ਹੁੰਦਾ ਕਿ ਕਾਂਗਰਸ ਤੇ ਬੀਜੇਪੀ ਆਪਸ ਵਿੱਚ ਰਲੀਆਂ ਹੋਈਆਂ ਹਨ।
ਆਮ ਆਦਮੀ ਪਾਰਟੀ ਬਾਰੇ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਤੇ ਇਹ ਸੰਘਰਸ਼ ਵਿੱਚੋਂ ਨਿਕਲੀ ਹੋਈ ਪਾਰਟੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਹਰ ਰੋਜ਼ ਵਾਧਾ ਹੋ ਰਿਹਾ। ਮਾਨ ਨੇ ਕਿਹਾ ਕਿ ਦਰਿਆਵਾਂ ਨੂੰ ਨੱਕੇ ਨਹੀਂ ਲੱਗਦੇ ਦਰਿਆ ਆਪਣਾ ਰਸਤਾ ਆਪ ਬਣਾਉਂਦੇ ਹਨ।
WATCH LIVE TV