ਫਿਰ ਮੀਡੀਆ ਸਾਹਮਣੇ ਆਏ ਬਿਕਰਮ ਮਜੀਠੀਆ, ਡੀ.ਜੀ.ਪੀ. ਦੀ ਕਾਰਗੁਜ਼ਾਰੀ ਨੂੰ ਲਿਆ ਨਿਸ਼ਾਨੇ 'ਤੇ
Advertisement

ਫਿਰ ਮੀਡੀਆ ਸਾਹਮਣੇ ਆਏ ਬਿਕਰਮ ਮਜੀਠੀਆ, ਡੀ.ਜੀ.ਪੀ. ਦੀ ਕਾਰਗੁਜ਼ਾਰੀ ਨੂੰ ਲਿਆ ਨਿਸ਼ਾਨੇ 'ਤੇ

ਮਜੀਠੀਆ ਨੇ ਇਕ ਪ੍ਰੈਸ ਕਾਨਫਰੰਸ ਕਰਕੇ ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ 'ਤੇ ਗੈਂਗਸਟਰਾਂ ਨਾਲ ਮਿਲੀਭੁਗਤ ਦੇ ਦੋਸ਼ ਲਾਏ ਹਨ।

ਫਿਰ ਮੀਡੀਆ ਸਾਹਮਣੇ ਆਏ ਬਿਕਰਮ ਮਜੀਠੀਆ, ਡੀ.ਜੀ.ਪੀ. ਦੀ ਕਾਰਗੁਜ਼ਾਰੀ ਨੂੰ ਲਿਆ ਨਿਸ਼ਾਨੇ 'ਤੇ

ਅਨਮੋਲ ਗੁਲਾਟੀ/ ਚੰਡੀਗੜ: ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ 'ਤੇ 3 ਦਿਨ ਲਈ ਹਾਈਕੋਰਟ ਵੱਲੋਂ ਰੋਕ ਲਗਾਈ ਗਈ ਅਤੇ ਅੱਜ ਬਿਕਰਮ ਮਜੀਠੀਆ ਪੰਜਾਬ ਸਰਕਾਰ 'ਤੇ ਹਮਲਾਵਰ ਹੁੰਦੇ ਨਜ਼ਰ ਆਏ। ਮਜੀਠੀਆ ਨੇ ਇਕ ਪ੍ਰੈਸ ਕਾਨਫਰੰਸ ਕਰਕੇ ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ 'ਤੇ ਗੈਂਗਸਟਰਾਂ ਨਾਲ ਮਿਲੀਭੁਗਤ ਦੇ ਦੋਸ਼ ਲਾਏ ਹਨ। ਉਨ੍ਹਾਂ ਇੱਕ ਕਾਲ ਰਿਕਾਰਡਿੰਗ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਤੋਂ ਕੁਝ ਦਿਨ ਪਹਿਲਾਂ ਡੀ.ਜੀ.ਪੀ. ਨੇ ਇੱਕ ਗੈਂਗਸਟਰ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਅਗਲੇ ਤਿੰਨ ਚਾਰ ਦਿਨਾਂ ਵਿੱਚ ਮੋਦੀ ਨੂੰ ਵੀ ਸਬਕ ਸਿਖਾਇਆ ਜਾਵੇਗਾ।

 

ਮਜੀਠੀਆ ਨੇ ਦੋਸ਼ ਲਾਇਆ ਕਿ ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲਾ ਡੀ.ਜੀ.ਪੀ. ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਸਮਝੌਤਾ ਕਰ ਸਕਦਾ ਹੈ। ਪੀਐਮ ਦੀ ਸੁਰੱਖਿਆ ਵਿੱਚ ਛੇੜਛਾੜ ਵਿੱਚ ਡੀ.ਜੀ.ਪੀ. ਦੀ ਸ਼ਮੂਲੀਅਤ ਦੀ ਐਨ.ਆਈ.ਏ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸੰਵਿਧਾਨ ਦੀ ਭਾਵਨਾ ਦੇ ਉਲਟ ਕੰਮ ਕਰ ਰਹੀ ਹੈ। ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਡੀ.ਜੀ.ਪੀ. ਚਟੋਪਾਧਿਆਏ ਦੀਆਂ ਫ਼ੋਨ ਕਾਲਾਂ ਦੀ ਜਾਂਚ ਹੋਣੀ ਚਾਹੀਦੀ ਹੈ। ਡੀ.ਜੀ.ਪੀ. ਚਟੋਪਾਧਿਆਏ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਖਿਲਵਾੜ ਕੀਤਾ ਹੈ। ਮਜੀਠੀਆ ਨੇ ਚਟੋਪਾਧਿਆਏ ਨੂੰ 18 ਦਿਨਾਂ ਲਈ ਡੀ.ਜੀ.ਪੀ. ਕਿਹਾ- ਉਹ ਡੀਜੀਪੀ ਦੇ ਅਹੁਦੇ ਲਈ ਯੋਗ ਨਹੀਂ ਸੀ। ਦੱਸ ਦੇਈਏ ਕਿ ਪੀ.ਐਮ. ਮੋਦੀ ਦੀ ਸੁਰੱਖਿਆ ਵਿੱਚ ਉਲੰਘਣ ਦੇ ਸਮੇਂ ਸਿਧਾਰਥ ਚਟੋਪਾਧਿਆਏ ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ. ਸਨ।

WATCH LIVE TV 

 

 

Trending news