ਫਿਰ ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ, ਇਲਾਕੇ ਵਿਚ ਮੱਚਿਆ ਹੜਕੰਪ
Advertisement
Article Detail0/zeephh/zeephh1216112

ਫਿਰ ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ, ਇਲਾਕੇ ਵਿਚ ਮੱਚਿਆ ਹੜਕੰਪ

ਐਸ. ਐਸ. ਪੀ. ਫਰੀਦਕੋਟ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਇਸ ਸਬੰਧੀ ਸੂਚਨਾ ਮਿਲਦੇ ਹੀ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸੈਸ਼ਨ ਜੱਜ ਦੀ ਕੋਠੀ ਦੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਫੁਟੇਜਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦਾ ਚਿਹਰਾ ਬੇਨਕਾਬ ਹੋ ਸਕੇ।

ਫਿਰ ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ, ਇਲਾਕੇ ਵਿਚ ਮੱਚਿਆ ਹੜਕੰਪ

ਚੰਡੀਗੜ: ਇਕ ਮਹੀਨੇ ਬਾਅਦ ਫਰੀਦਕੋਟ 'ਚ ਦੂਜੀ ਵਾਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲੱਗਣ ਨਾਲ ਪੁਲਸ 'ਚ ਹੜਕੰਪ ਮਚ ਗਿਆ ਹੈ। ਸੈਸ਼ਨ ਹਾਊਸ ਦੀ ਕੰਧ ਦੇ ਬਾਹਰ ਖਾਲਿਸਤਾਨੀ ਨਾਅਰੇ ਲਿਖੇ ਹੋਏ ਦੇਖੇ ਗਏ। ਪੁਲਿਸ ਨੂੰ ਇਸ ਸਬੰਧੀ ਸੂਚਨਾ ਮਿਲਦਿਆਂ ਹੀ ਇਨ੍ਹਾਂ ਨਾਅਰਿਆਂ ਨੂੰ ਕਾਲੇ ਰੰਗ ਨਾਲ ਮਿਟਾ ਦਿੱਤਾ ਗਿਆ। ਹਾਲਾਂਕਿ ਅਜਿਹੀ ਘਟਨਾ ਤੋਂ ਬਾਅਦ ਸ਼ਹਿਰ 'ਚ ਡਰ ਦਾ ਮਾਹੌਲ ਜ਼ਰੂਰ ਬਣ ਗਿਆ ਹੈ। ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਨੇ ਵੀ ਇੰਟਰਨੈੱਟ ਮੀਡੀਆ 'ਤੇ ਇਕ ਪੋਸਟ ਅਪਲੋਡ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਫਰੀਦਕੋਟ ਦੇ ਪਾਰਕ ਦੀ ਕੰਧ 'ਤੇ ਖਾਲਿਸਤਾਨੀ ਨਾਅਰੇ ਲਿਖੇ ਹੋਏ ਪਾਏ ਗਏ ਹਨ।

 

ਸੀ. ਸੀ. ਟੀ. ਵੀ.  ਫੁਟੇਜ ਦੀ ਜਾਂਚ ਸ਼ੁਰੂ

ਐਸ. ਐਸ. ਪੀ. ਫਰੀਦਕੋਟ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਇਸ ਸਬੰਧੀ ਸੂਚਨਾ ਮਿਲਦੇ ਹੀ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸੈਸ਼ਨ ਜੱਜ ਦੀ ਕੋਠੀ ਦੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਫੁਟੇਜਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦਾ ਚਿਹਰਾ ਬੇਨਕਾਬ ਹੋ ਸਕੇ। ਦੂਜੇ ਪਾਸੇ ਜ਼ਿਲ੍ਹੇ ਭਰ ਵਿਚ ਨਾਕਾਬੰਦੀ ਕਰਕੇ ਮੁਲਜ਼ਮਾਂ ਦੀ ਭਾਲ ਜਾਰੀ ਹੈ। ਇਸ ਸਬੰਧੀ ਮਾਮਲਾ ਵੀ ਦਰਜ ਕੀਤਾ ਜਾ ਰਿਹਾ ਹੈ। ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

 

ਪਹਿਲਾਂ ਪਾਰਕ ਦੀ ਚਾਰਦੀਵਾਰੀ 'ਤੇ ਲਿਖਿਆ ਖਾਲਿਸਤਾਨੀ ਨਾਅਰਾ

ਇਸ ਤੋਂ ਪਹਿਲਾਂ 13 ਮਈ ਨੂੰ ਰਾਤ ਦੇ ਹਨੇਰੇ ਵਿੱਚ ਕਿਸੇ ਨੇ ਫਰੀਦਕੋਟ ਸ਼ਹਿਰ ਦੀ ਬਾਜ਼ੀਗਰ ਬਸਤੀ ਦੇ ਪਾਰਕ ਦੀ ਚਾਰਦੀਵਾਰੀ ’ਤੇ ਕਾਲੇ ਰੰਗ ਨਾਲ ‘ਖਾਲਿਸਤਾਨ’ ਲਿਖ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਦੀ ਸੂਚਨਾ ਮਿਲਦੇ ਹੀ ਪੁਲਸ-ਪ੍ਰਸ਼ਾਸਨ ਨੇ ਇਸ ਨੂੰ ਮਿਟਾ ਦਿੱਤਾ ਸੀ। ਹਾਲਾਂਕਿ ਇਸ ਮਾਮਲੇ 'ਚ ਵੀ ਪੁਲਸ ਕਿਸੇ ਵੀ ਦੋਸ਼ੀ ਨੂੰ ਫੜਨ 'ਚ ਸਫਲ ਨਹੀਂ ਹੋ ਸਕੀ।

 

WATCH LIVE TV 

 

Trending news