Jagtar Singh Hawara: ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਹੱਤਿਆ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਮੋਹਾਲੀ ਅਦਾਲਤ ਵਿੱਚ ਫਿਜੀਕਲ ਤੌਰ ਉਤੇ ਪੇਸ਼ ਕੀਤੇ ਜਾਣ ਦੀ ਪਟੀਸ਼ਨ ਉਤੇ ਸੁਣਵਾਈ ਹੋਈ।
Trending Photos
Jagtar Singh Hawara: ਮੋਹਾਲੀ ਅਦਾਲਤ ਵੱਲੋਂ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਹੱਤਿਆ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਮੋਹਾਲੀ ਅਦਾਲਤ ਵਿੱਚ ਫਿਜੀਕਲ ਤੌਰ ਉਤੇ ਪੇਸ਼ ਕੀਤੇ ਜਾਣ ਦੀ ਪਟੀਸ਼ਨ ਉਤੇ ਸੁਣਵਾਈ ਹੋਈ। ਪੰਜਾਬ ਪੁਲਿਸ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 12 ਅਕਤੂਬਰ ਨੂੰ ਰੱਖੀ ਹੈ।
ਹਵਾਲਾ ਦੇ ਵਕੀਲ ਨੇ ਕਿਹਾ ਕਿ ਸੀਆਰਪੀਸੀ ਦੀ ਧਾਰਾ 276 ਤਹਿਤ ਉਨ੍ਹਾਂ ਨੇ ਸਰੀਰਕ ਤੌਰ ਉਤੇ ਆਪਣੇ ਕੇਸ ਦੀ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਚਾਹੀਦਾ। ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ। ਜਦਕਿ ਸਰਕਾਰੀ ਵਕੀਲ ਵੱਲੋਂ ਪੁਲਿਸ ਦੇ ਹਵਾਲੇ ਤੋਂ ਇਸ ਦਾ ਵਿਰੋਧ ਕਰਦੇ ਹੋਏ ਕਿਹਾ ਗਿਆ ਕਿ ਹਵਾਰਾ ਇੱਕ ਹਾਈ ਰਿਸਕ ਕੈਦੀ ਹੈ। ਇਸ ਨੂੰ ਅਦਾਲਤ ਵਿੱਚ ਫਿਜੀਕਲ ਪੇਸ਼ ਕਰਨਾ ਕਿਸੇ ਵੀ ਪ੍ਰਕਾਰ ਨਾਲ ਸੰਭਵ ਨਹੀਂ ਹੈ।
ਕਾਬਿਲੇਗੌਰ ਹੈ ਕਿ ਜਗਤਾਰ ਸਿੰਘ ਹਵਾਰਾ ਉਪਰ 21 ਦਸੰਬਰ 1992 ਨੂੰ ਚਮਕੌਰ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਦਰਮਿਆਨ ਪੁਲਿਸ ਅਧਿਕਾਰੀ ਸੁਨੀਲ ਕੁਮਾਰ ਦੀ ਹੱਤਿਆ ਕਰਨ ਦਾ ਵੀ ਦੋਸ਼ ਲਗਾਇਆ ਗਿਆ ਸੀ। ਹਾਲਾਂਕਿ ਫਰਵਰੀ 2017 ਵਿੱਚ ਉਸ ਨੂੰ ਦੋਸ਼ ਤੋਂ ਬਰੀ ਕਰ ਦਿੱਤਾ ਗਿਆ ਸੀ। ਹਵਾਰਾ 'ਤੇ ਪੰਜਾਬ ਦੇ 12ਵੇਂ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦਾ ਦੋਸ਼ ਲਗਾਇਆ ਸੀ।
31 ਅਗਸਤ 1995 ਨੂੰ ਦਿਲਾਵਰ ਸਿੰਘ ਬੱਬਰ, ਨੇ ਇੱਕ ਮਨੁੱਖੀ ਬੰਬ ਨੇ ਬੇਅੰਤ ਸਿੰਘ ਨੂੰ ਆਪਣੀ ਬੁਲਟ-ਪਰੂਫ ਕਾਰ, ਪੰਜਾਬ ਤੇ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਵਿੱਚ ਉਡਾ ਕੇ ਮਾਰ ਦਿੱਤਾ। ਇਸ ਧਮਾਕੇ ਵਿੱਚ 17 ਲੋਕ ਮਾਰੇ ਗਏ ਤੇ 15 ਹੋਰ ਜ਼ਖ਼ਮੀ ਹੋ ਗਏ ਸਨ। 2007 ਵਿੱਚ ਉਸ ਨੂੰ ਚੰਡੀਗੜ੍ਹ ਦੀ ਅਦਾਲਤ ਵਿੱਚ ਮੁਕੱਦਮਾ ਚੱਲਣ ਮਗਰੋਂ ਮੌਤ ਦੀ ਸਜ਼ਾ ਸੁਣਾਈ ਸੀ। ਹਵਾਰਾ ਨੇ ਹਾਈ ਕੋਰਟ ਵਿੱਚ ਅਪੀਲ ਕੀਤੀ, ਜਿਸ ਨੇ ਅਕਤੂਬਰ 2010 ਵਿੱਚ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਸੀ।
ਇਹ ਵੀ ਪੜ੍ਹੋ : India vs Canada: ਕੈਨੇਡੀਅਨ ਕੂਟਨੀਤਕ ਨੂੰ ਭਾਰਤ ਸਰਕਾਰ ਨੇ ਹਟਾਇਆ, 5 ਦਿਨਾਂ 'ਚ ਭਾਰਤ ਛੱਡਣ ਦੇ ਦਿੱਤੇ ਨਿਰਦੇਸ਼
ਹਵਾਰਾ ਨੇ ਇਸ ਮਾਮਲੇ ਸਬੰਧੀ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ, ਜਿੱਥੇ ਇਸ ਸਮੇਂ ਇਹ ਵਿਚਾਰ ਅਧੀਨ ਹੈ। 2004 ਵਿੱਚ ਹਵਾਰਾ ਉਸ ਸਮੇਂ ਸੁਰਖੀਆਂ ਵਿੱਚ ਆਇਆ ਜਦੋਂ ਉਹ ਬੁੜੈਲ ਦੀ ਵਧ ਤੋਂ ਵਧ ਸੁਰੱਖਿਆ ਜੇਲ੍ਹ ਵਿਚੋਂ ਬਚ ਨਿਕਲਿਆ ਤੇ ਦੋ ਹੋਰ ਸਿੱਖ ਕੈਦੀਆਂ ਸਣੇ ਆਪਣੇ ਨੰਗੇ ਹੱਥਾਂ ਨਾਲ 90 ਫੁੱਟ ਦੀ ਸੁਰੰਗ ਪੁੱਟ ਕੇ ਫ਼ਰਾਰ ਹੋ ਗਿਆ ਸੀ।
ਇਹ ਵੀ ਪੜ੍ਹੋ : Canada News: ਕੈਨੇਡਾ ਨੇ ਸਿੱਖ ਕਾਰਕੁਨ ਦੀ ਹੱਤਿਆ 'ਚ ਭਾਰਤ ਦੇ ਸੰਭਾਵੀ ਸਬੰਧ ਦੀ ਜਾਂਚ ਦੇ ਤਹਿਤ ਭਾਰਤੀ ਡਿਪਲੋਮੈਟ ਨੂੰ ਕੱਢਿਆ