Ropar News: ਰੋਪੜ ਦੇ ਪੁਲ ਬਾਜ਼ਾਰ ਵਿੱਚ ਚੋਰਾਂ ਨੇ ਸੁਨਿਆਰੇ ਦੀ ਦੁਕਾਨ ਉਪਰ ਹਮਲਾ ਬੋਲ ਦਿੱਤਾ ਹੈ।
Trending Photos
Ropar News (ਮਨਪ੍ਰੀਤ ਚਾਹਲ): ਰੋਪੜ ਵਿੱਚ ਭਰੇ ਬਾਜ਼ਾਰ ਵਿੱਚ ਚੋਰਾਂ ਨੇ ਇੱਕ ਸੁਨਿਆਰੇ ਦੀ ਦੁਕਾਨ ਉਪਰ ਹਮਲਾ ਬੋਲ ਦਿੱਤਾ ਅਤੇ ਲਗਭਗ ਦੋ ਤੋਂ ਤਿੰਨ ਲੱਖ ਰੁਪਏ ਦੀ ਕੀਮਤ ਦੇ ਗਹਿਣੇ ਉਡਾ ਲੈ ਗਏ। ਰੋਪੜ ਦੇ ਪੁਲ ਬਾਜ਼ਾਰ ਵਿੱਚ 24 ਘੰਟੇ ਹੀ ਚਹਿਲ-ਪਹਿਲ ਰਹਿੰਦੀ ਹੈ। ਇਸ ਬਾਜ਼ਾਰ ਦੀ ਸ਼ੁਰੂਆਤ ਵਿੱਚ ਹੀ ਸੁਨਿਆਰੇ ਦੀ ਦੁਕਾਨ ਉਤੇ ਚੋਰਾਂ ਨੇ ਆਪਣਾ ਹੱਥ ਸਾਫ਼ ਕਰ ਦਿੱਤਾ।
ਪੰਜ ਤੋਂ ਛੇ ਚੋਰ ਦੇਰ ਰਾਤ ਵਿਸ਼ਾਲ ਜਵੈਲਰ ਦੀ ਦੁਕਾਨ ਵਿੱਚ ਵੜ ਗਏ ਅਤੇ ਵਾਰਦਾਤ ਨੂੰ ਅੰਜਾਮ ਦਿੱਤਾ। ਦੁਕਾਨਦਾਰ ਮੁਤਾਬਕ ਦੁਕਾਨ ਵਿੱਚ ਪਏ ਚਾਂਦੀ ਦੇ ਗਹਿਣਿਆਂ ਸਮੇਤ ਕੁਝ ਆਰਟੀਫੀਸ਼ਲ ਗਹਿਣੇ ਚੋਰੀ ਹੋ ਗਏ ਹਨ। ਸਵੇਰ ਦੇ ਸਮੇਂ ਦੁਕਾਨਦਾਰ ਨੂੰ ਦੁਕਾਨ ਦਾ ਸ਼ੀਸ਼ਾ ਤੇ ਸ਼ਟਰ ਟੁੱਟੇ ਹੋਣ ਸੂਚਨਾ ਮਿਲੀ ਜਿਸ ਤੋਂ ਬਾਅਦ ਦੁਕਾਨ ਵਿੱਚ ਪੁੱਜ ਕੇ ਦੇਖਿਆ ਤਾਂ ਸਾਮਾਨ ਖਿਲਰਿਆ ਪਿਆ ਸੀ। ਚੋਰੀ ਦੀ ਇਹ ਸਾਰੀ ਵਾਰਦਾਤ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ ਹੈ।
ਇਸ ਤੋਂ ਸਾਫ਼ ਜ਼ਾਹਿਰ ਹੋ ਰਿਹਾ ਹੈ ਕਿ ਚੋਰ ਬੇਖੌਫ ਹੋ ਕੇ ਵਾਰਦਾਤ ਨੂੰ ਅੰਜਾਮ ਰਹੇ ਹਨ ਤੇ ਇਨ੍ਹਾਂ ਨੂੰ ਕਿਸੇ ਦਾ ਵੀ ਡਰ ਨਹੀਂ ਸੀ। ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਦੀਆਂ ਸ਼ਕਲਾਂ ਦੀ ਵੀ ਪਛਾਣ ਹੋ ਰਹੀ ਹੈ। ਪੁਲਿਸ ਨੇ ਮੌਕੇ ਉਪਰ ਪਹੁੰਚ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਚੋਰਾਂ ਤੱਕ ਪਹੁੰਚ ਕੀਤੀ ਜਾਵੇਗੀ।
ਗੌਰਤਲਬ ਹੈ ਕਿ ਰੋਪੜ ਵਿੱਚ ਪਿਛਲੇ ਕੁੱਝ ਦਿਨਾਂ ਵਿੱਚ ਹੀ ਚੋਰਾਂ ਨੇ ਕਈ ਵਾਰਦਾਤਾ ਨੂੰ ਅੰਜਾਮ ਦਿੱਤਾ ਹੈ। ਇਸ ਤੋਂ ਪਹਿਲਾ ਵੀ ਨਗਰ ਕੌਂਸਲ ਦੇ ਪ੍ਰਧਾਨ ਸੰਜੇ ਵਰਮਾ ਦੇ ਘਰ ਤੋਂ ਵੀ ਚੋਰਾਂ ਨੇ ਲੱਖਾਂ ਰੁਪਏ ਦੇ ਗਹਿਣੇ ਚੋਰੀ ਕੀਤੇ ਸਨ ਜੋ ਕਿ ਚੋਰ ਫੜ ਲਏ ਗਏ ਸਨ ਜਦਕਿ ਗਿਆਨੀ ਜ਼ੈਲ ਸਿੰਘ ਨਗਰ ਵਿੱਚ ਤਾਂ ਚੋਰ ਘਰ ਦੇ ਬਾਹਰ ਖੜ੍ਹੀ ਗੱਡੀ ਦੇ ਟਾਇਰ ਹੀ ਉਤਾਰ ਕੇ ਲੈ ਗਏ ਹਨ।
ਕਾਬਿਲੇਗੌਰ ਹੈ ਕਿ ਰੋਪੜ ਸ਼ਹਿਰ ਵਿੱਚ ਚੋਰ ਗਿਰੋਹ ਕੁਝ ਤੋਂ ਜ਼ਿਆਦਾ ਸਰਗਰਮ ਹੋ ਗਏ ਹਨ। ਇਸ ਕਾਰਨ ਲੋਕਾਂ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ। ਇਸ ਦਰਮਿਆਨ ਲੋਕ ਪੁਲਿਸ ਦੀ ਕਾਰਗੁਜ਼ਾਰੀ ਉਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੇ ਹਨ।
ਇਹ ਵੀ ਪੜ੍ਹੋ : Ferozepur News: ਕੰਡਿਆਲੀ ਤਾਰ ਤੋਂ ਪਾਰ ਜ਼ਮੀਨ 'ਤੇ ਖੇਤੀ ਕਰਨ ਵਾਲੇ ਕਿਸਾਨਾਂ ਮੁਆਵਜ਼ੇ ਲਈ ਧਰਨੇ 'ਤੇ ਬੈਠੇ