ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਗੈਂਗਸਟਰ ਕਾਲਾ ਜਠੇਰਾ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰ ਰਹੀ ਹੈ। ਅਸੀਂ ਇਕ ਹੋਰ ਗੈਂਗਸਟਰ ਲਾਰੈਂਸ ਬਿਸ਼ਨੋਈ ਜੋ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ ਉਸਦਾ ਵੀ ਪੁਲਿਸ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।
Trending Photos
ਚੰਡੀਗੜ: ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਦਾ ਸਿਲਸਿਲਾ ਕੈਨੇਡਾ ਤੋਂ ਦਿੱਲੀ ਦੀ ਤਿਹਾੜ ਜੇਲ੍ਹ ਤੱਕ ਜੁੜਦਾ ਨਜ਼ਰ ਆ ਰਿਹਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਸ਼ੱਕ ਹੈ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਸਾਜ਼ਿਸ਼ ਤਿਹਾੜ ਜੇਲ੍ਹ ਨਾਲ ਜੁੜੀ ਹੋ ਸਕਦੀ ਹੈ। ਦਿੱਲੀ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਤਿਹਾੜ ਜੇਲ੍ਹ ਤੋਂ ਇੱਕ ਫ਼ੋਨ ਨੰਬਰ ਟਰੇਸ ਕੀਤਾ ਗਿਆ ਹੈ। ਕੁਝ ਦਿਨ ਪਹਿਲਾਂ ਇਕ ਅਪਰਾਧੀ ਮੁਹੰਮਦ ਸ਼ਾਹਰੁਖ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਸੀ। ਉਹ ਕੈਨੇਡਾ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਨਾਲ ਗੱਲ ਕਰਨ ਲਈ ਮੈਸੇਜਿੰਗ ਐਪ ਦੀ ਵਰਤੋਂ ਕਰ ਰਿਹਾ ਸੀ। ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ, ਜਿਸ ਤੋਂ ਬਾਅਦ ਪੁਲਿਸ ਨੂੰ ਇਸ ਕਤਲ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਮਲ ਹੋਣ ਦਾ ਸ਼ੱਕ ਹੈ ਕਿਉਂਕਿ ਬਰਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਦਾ ਕਰੀਬੀ ਸਾਥੀ ਹੈ।
ਕੀਤੀ ਜਾ ਰਹੀ ਪੁੱਛਗਿੱਛ
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਗੈਂਗਸਟਰ ਕਾਲਾ ਜਠੇਰਾ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰ ਰਹੀ ਹੈ। ਅਸੀਂ ਇਕ ਹੋਰ ਗੈਂਗਸਟਰ ਲਾਰੈਂਸ ਬਿਸ਼ਨੋਈ ਜੋ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ ਉਸਦਾ ਵੀ ਪੁਲਿਸ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਤੋਂ ਮਿਲੀ ਸੂਚਨਾ ਦੇ ਆਧਾਰ 'ਤੇ ਗੈਂਗਸਟਰਾਂ ਖਿਲਾਫ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਨ੍ਹਾਂ ਗੈਂਗਸਟਰਾਂ ਨੇ ਬਾਹਰੋਂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ।
ਖੂੰਖਾਰ ਗੈਂਗਸਟਰ ਲਾਰੈਂਸ ਬਿਸ਼ਨੋਈ
ਉੱਤਰੀ ਭਾਰਤ ਦੇ ਸਭ ਤੋਂ ਵੱਡੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਿਲਾਫ ਦਿੱਲੀ, ਰਾਜਸਥਾਨ ਅਤੇ ਪੰਜਾਬ ਵਿੱਚ ਕਤਲ, ਡਕੈਤੀ ਅਤੇ ਫਿਰੌਤੀ ਵਰਗੇ ਦਰਜਨਾਂ ਅਪਰਾਧਿਕ ਮਾਮਲੇ ਦਰਜ ਹਨ। ਬਿਸ਼ਨੋਈ ਦੇ ਕਰੀਬੀ ਸਹਿਯੋਗੀ ਸੰਪਤ ਨਹਿਰਾ ਨੂੰ ਫਿਲਮ ਅਭਿਨੇਤਾ ਸਲਮਾਨ ਖਾਨ ਦੀ ਹੱਤਿਆ ਦੀ ਸਾਜ਼ਿਸ਼ ਰਚਣ ਲਈ 2018 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਦਿੱਲੀ ਦਾ ਗੈਂਗਸਟਰ ਕਾਲਾ ਜਠੇਰਾ ਵੀ ਬਿਸ਼ਨੋਈ ਦੇ ਕਰੀਬੀਆਂ ਵਿੱਚੋਂ ਇੱਕ ਹੈ। ਪਿਛਲੇ ਸਾਲ ਗ੍ਰਿਫਤਾਰੀ ਤੱਕ ਜਠੇਰਾ ਦਿੱਲੀ ਦਾ ਮੋਸਟ ਵਾਂਟੇਡ ਵਿਅਕਤੀ ਸੀ।