ਪੰਜਾਬ ਸਰਕਾਰ ਤੋਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਪਨਬੱਸ, ਪੀ. ਆਰ. ਟੀ. ਸੀ. ਕੰਟਰੈਕਟ ਵਰਕਰ ਯੂਨੀਅਨ ਵੱਲੋਂ 27 ਤੋਂ 29 ਸਤੰਬਰ ਤੱਕ 3 ਦਿਨ ਲਈ ਸਰਕਾਰੀ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।
Trending Photos
ਚੰਡੀਗੜ੍ਹ- ਸਰਕਾਰ ਵੱਲੋਂ ਮੰਗਾਂ ਨਾ ਮੰਨੀਆਂ ਜਾਣ ਨੂੰ ਲੈ ਕੇ ਪੰਜਾਬ ਰੋਡਵੇਜ਼ ਪਨਬੱਸ, ਪੀ. ਆਰ. ਟੀ. ਸੀ. ਕੰਟਰੈਕਟ ਵਰਕਰ ਯੂਨੀਅਨ ਵੱਲੋਂ ਬੱਸਾਂ ਦੀ ਹੜਤਾਲ ਕੀਤੀ ਜਾ ਰਹੀ ਹੈ। 27 ਤੋਂ 29 ਸਤੰਬਰ ਤੱਕ 3 ਦਿਨ ਲਈ ਸਰਕਾਰੀ ਬੱਸਾਂ ਬੰਦ ਰਹਿਣਗੀਆਂ ਤੇ ਠੇਕਾਂ ਮੁਲਾਜ਼ਮਾਂ ਵੱਲੋਂ ਚੱਕਾ ਜਾਮ ਵੀ ਕੀਤਾ ਜਾਵੇਗਾ। ਆਮ ਲੋਕਾਂ ਨੂੰ ਬੱਸਾਂ ‘ਚ ਸਫਰ ਨੂੰ ਲੈ ਕੇ 3 ਦਿਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਹਰ ਵਾਰ ਉਨ੍ਹਾਂ ਨਾਲ ਵਾਅਦਾ ਕਰਕੇ ਮੁਕਰ ਜਾਂਦੀ ਹੈ।
ਕੰਟਰੈਕਟ ਵਰਕਰ ਯੂਨੀਅਨ ਦੇ ਪ੍ਰਧਾਨ ਨੇ ਦੱਸਿਆ ਕਿ 6 ਸਤੰਬਰ ਨੂੰ ਪਟਿਆਲਾ ’ਚ ਪੀ. ਆਰ. ਟੀ. ਸੀ. ਦੇ ਮੁੱਖ ਦਫ਼ਤਰ ਅਤੇ 13 ਸਤੰਬਰ ਨੂੰ ਪਨਬੱਸ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਤੋਂ ਬਾਅਦ 20 ਸਤੰਬਰ ਨੂੰ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਫਿਰ ਵੀ ਕੋਈ ਸੁਣਵਾਈ ਨਾ ਹੋਈ ਤਾਂ 27, 29 ਅਤੇ 29 ਸਤੰਬਰ ਨੂੰ ਸੂਬਾ ਪੱਧਰੀ ਹੜਤਾਲ ਕਰ ਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਇਸ ਮੌਕੇ ਵਰਕਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਨਾਲ ਨਾਰਾਜ਼ਗੀ ਪ੍ਰਗਟਾਈ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰ ਵਾਰ ਉਨ੍ਹਾਂ ਨੂੰ ਪੱਕਾ ਕਰਨ ਦਾ ਭਰੋਸਾ ਦਵਾਇਆ ਜਾਂਦਾ ਹੈ ਪਰ ਪੱਕਾ ਤਾਂ ਦੂਰ ਉਨ੍ਹਾਂ ਨੂੰ ਮਿਲਣ ਦਾ ਸਮਾਂ ਵੀ ਨਹੀਂ ਦਿੱਤਾ ਜਾਂਦਾ।
WATCH LIVE TV