Amritsar News: 5 ਕਿਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ
Advertisement
Article Detail0/zeephh/zeephh2544688

Amritsar News: 5 ਕਿਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ

 Amritsar News: ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ਼ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। 

Amritsar News: 5 ਕਿਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ

Amritsar News:  ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ਼ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਪੁਲਿਸ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ 'ਚ ਵੀ ਸਫਲਤਾ ਹਾਸਲ ਕੀਤੀ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਹ ਨਸ਼ਾ ਸਰਹੱਦ ਪਾਰ ਤੋਂ ਆਇਆ ਸੀ ਅਤੇ ਪੰਜਾਬ ਦੇ ਨਾਲ-ਨਾਲ ਹੋਰ ਸੂਬਿਆਂ 'ਚ ਵੀ ਵੰਡਿਆ ਜਾਣਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵਿਸ਼ੇਸ਼ ਆਪ੍ਰੇਸ਼ਨ ਤਹਿਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਅਟਾਰੀ ਰੋਡ, ਅੰਮ੍ਰਿਤਸਰ ਨੇੜੇ ਪੰਜਾਬੀ ਬਾਗ ਰਿਜ਼ੋਰਟ ਨੇੜਿਓਂ ਕੀਤੀ ਗਈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵਿਸ਼ੇਸ਼ ਆਪ੍ਰੇਸ਼ਨ ਤਹਿਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਫਿਲਹਾਲ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਤੋਂ ਉਨ੍ਹਾਂ ਦੇ ਪਿਛਲੇ ਅਤੇ ਪੁਰਾਣੇ ਸਬੰਧਾਂ ਦੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਜਲਦੀ ਹੀ ਪੁਲਿਸ ਇਸ ਮਾਮਲੇ ਵਿੱਚ ਕੁਝ ਹੋਰ ਗ੍ਰਿਫਤਾਰੀਆਂ ਵੀ ਕਰੇਗੀ।

5 ਕਿਲੋ ਹੈਰੋਇਨ ਬਰਾਮਦ
ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਕਿਲੋ ਹੈਰੋਇਨ ਅਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਸਮੁੱਚੇ ਨੈਟਵਰਕ ਨੂੰ ਬੇਨਕਾਬ ਕਰਨ ਤੇ ਜੜ੍ਹੋਂ ਪੁੱਟਣ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : CM Bhagwant Mann: ਸੀਐਮ ਭਗਵੰਤ ਮਾਨ ਵੱਲੋਂ ਸੁਖਬੀਰ ਬਾਦਲ ਉਤੇ ਹੋਏ ਹਮਲੇ ਦੀ ਨਿੰਦਾ; ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਪੰਜਾਬ ਪੁਲਿਸ ਨੇ ਆਪਣੇ ਬਿਆਨ ਵਿੱਚ ਇਹ ਵੀ ਕਿਹਾ ਕਿ ਉਹ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੇ ਨੈੱਟਵਰਕਾਂ ਵਿਰੁੱਧ ਲਗਾਤਾਰ ਮੁਹਿੰਮ ਚਲਾਏਗੀ। ਇਸ ਕਾਰਵਾਈ ਨੂੰ ਸੂਬੇ ਵਿੱਚ ਨਸ਼ਾ ਤਸਕਰਾਂ 'ਤੇ ਵੱਡਾ ਹਮਲਾ ਮੰਨਿਆ ਜਾ ਰਿਹਾ ਹੈ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਅੱਗੇ ਵੀ ਜਾਰੀ ਰਹੇਗੀ।

ਇਹ ਵੀ ਪੜ੍ਹੋ : CM Bhagwant Mann: ਸੀਐਮ ਭਗਵੰਤ ਮਾਨ ਵੱਲੋਂ ਸੁਖਬੀਰ ਬਾਦਲ ਉਤੇ ਹੋਏ ਹਮਲੇ ਦੀ ਨਿੰਦਾ; ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

Trending news