Nabha News: ਕਾਰ ਟੋਬੇ 'ਚ ਡਿੱਗਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ; ਜਨਮ ਦਿਨ ਦਾ ਪਾਰਟੀ ਤੋਂ ਆ ਰਹੇ ਸਨ ਵਾਪਸ
Advertisement
Article Detail0/zeephh/zeephh2595436

Nabha News: ਕਾਰ ਟੋਬੇ 'ਚ ਡਿੱਗਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ; ਜਨਮ ਦਿਨ ਦਾ ਪਾਰਟੀ ਤੋਂ ਆ ਰਹੇ ਸਨ ਵਾਪਸ

Nabha News: ਨਾਭਾ ਦੇ ਪਿੰਡ ਦਿੱਤੂਪੁਰ ਜੱਟਾਂ ਵਿੱਚ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਦਿੱਤੂਪੁਰ ਜੱਟਾਂ ਵਿੱਚ 3 ਨੌਜਵਾਨਾਂ ਦੀ ਪਿੰਡ ਦੇ ਟੋਭੇ ਵਿੱਚ ਡੁੱਬਣ ਕਾਰਨ ਮੌਤ ਹੋ ਗਈ। 

Nabha News: ਕਾਰ ਟੋਬੇ 'ਚ ਡਿੱਗਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ; ਜਨਮ ਦਿਨ ਦਾ ਪਾਰਟੀ ਤੋਂ ਆ ਰਹੇ ਸਨ ਵਾਪਸ

Nabha News: ਨਾਭਾ ਦੇ ਪਿੰਡ ਦਿੱਤੂਪੁਰ ਜੱਟਾਂ ਵਿੱਚ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਦਿੱਤੂਪੁਰ ਜੱਟਾਂ ਵਿੱਚ 3 ਨੌਜਵਾਨਾਂ ਦੀ ਪਿੰਡ ਦੇ ਟੋਭੇ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਵਿੱਚ ਦੇਰ ਰਾਤ 9 ਵਜੇ ਦੇ ਕਰੀਬ ਤਿੰਨ ਨੌਜਵਾਨਾਂ ਦੀ ਪਿੰਡ ਦੇ ਟੋਬੇ ਵਿਚ ਡੁੱਬ ਕੇ ਮੌਤ ਹੋ ਗਈ ਜਦਕਿ ਇਨ੍ਹਾਂ ਦਾ ਇਕ ਸਾਥੀ ਵਾਲ-ਵਾਲ ਬਚ ਗਿਆ।  ਜਦੋਂ ਕਾਰ ਧੁੰਦ ਕਾਰਨ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਟੋਭੇ ‘ਚ ਪਲਟ ਗਈ। ਪਿੰਡ ਵਾਲਿਆਂ ਨੇ ਨੌਜਵਾਨਾਂ ਨੂੰ ਬਚਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਦੇਖਦੇ ਹੀ ਦੇਖਦੇ ਚਾਰ 'ਚੋਂ ਤਿੰਨ ਨੌਜਵਾਨਾਂ ਨੇ ਅਪਣੀ ਜਾਨ ਗੁਆ ਲਈ। 

ਪ੍ਰਾਪਤ ਜਾਣਕਾਰੀ ਮੁਤਾਬਕ ਇੰਦਰਜੋਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ (22 ਸਾਲ), ਹਰਦੀਪ ਸਿੰਘ ਪੁੱਤਰ ਅਮਰਜੀਤ ਸਿੰਘ (25 ਸਾਲ) ਅਤੇ ਕਮਲਪ੍ਰੀਤ ਸਿੰਘ (20 ਸਾਲ) ਅਤੇ ਇਨ੍ਹਾਂ ਦਾ ਇਕ ਹੋਰ ਸਾਥੀ ਦੇਰ ਰਾਤ ਪਿੰਡ ਦਿੱਤੂਪਰ ਜੱਟਾਂ ਵਿੱਚ ਕਾਰ ਵਿਚ ਜਾ ਰਹੇ ਸਨ।

ਇਸ ਦੌਰਾਨ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਗੁਰਦੁਆਰਾ ਸਾਹਿਬ ਨਜ਼ਦੀਕ ਟੋਭੇ ਵਿਚ ਡਿੱਗ ਗਈ। ਇਸ ਦੌਰਾਨ ਇੰਦਰਜੋਤ ਸਿੰਘ, ਹਰਦੀਪ ਸਿੰਘ ਅਤੇ ਕਮਲਪ੍ਰੀਤ ਸਿੰਘ ਦੀ ਡੁੱਬਣ ਕਾਰਨ ਮੌਤ ਹੋ ਗਈ ਜਦਕਿ ਇਨ੍ਹਾਂ ਦਾ ਇਕ ਸਾਥੀ ਦਲਵੀਰ ਸਿੰਘ ਦਾ ਬਚਾਅ ਹੋ ਗਿਆ।

ਇਹ ਵੀ ਪੜ੍ਹੋ : Punjab Breaking Live Updates: ਖਨੌਰੀ ਤੇ ਸ਼ੰਭੂ ਸਰਹੱਦ 'ਤੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਨੂੰ ਲੈ ਕੇ SC 'ਚ ਹੋਵੇਗੀ ਸੁਣਵਾਈ; ਜਾਣੋ ਹੋਰ ਵੱਡੀਆਂ ਖਬਰਾਂ

ਜ਼ਿਕਰਯੋਗ ਹੈ ਕਿ ਇਨ੍ਹਾਂ ਵਿਚੋਂ ਹਰਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਨੇਵੀ ਵਿਚ ਨੌਕਰੀ ਕਰਦਾ ਸੀ ਅਤੇ ਹੁਣ ਛੁੱਟੀ ਉਤੇ ਆਇਆ ਸੀ। ਜਾਣਕਾਰੀ ਮੁਤਾਬਕ ਇਹ ਨੌਜਵਾਨ ਜਨਮ ਦਿਨ ਦੀ ਪਾਰਟੀ ਕਰਕੇ ਆ ਰਹੇ ਸਨ। ਥਾਣਾ ਭਾਦਸੋਂ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਛਾ ਗਈ ਹੈ। ਤਿੰਨੋਂ ਨੌਜਵਾਨਾਂ ਦੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਨੂੰ ਅਜੇ ਵੀ ਇਸ ਘਟਨਾ ਉਪਰ ਯਕੀਨ ਨਹੀਂ ਹੋ ਰਿਹਾ ਹੈ।

ਇਹ ਵੀ ਪੜ੍ਹੋ : Punjab Government News: ਪੰਜਾਬ ਸਰਕਾਰ ਨੇ ਕੇਂਦਰ ਦੀ ਖੇਤੀ ਮੰਡੀ ਨੀਤੀ ਦਾ ਖਰੜਾ ਕੀਤਾ ਰੱਦ

Trending news