Sri Akal Takth Sahib: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ, ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਤੀ ਵਧਾਈ
Advertisement
Article Detail0/zeephh/zeephh2308599

Sri Akal Takth Sahib: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ, ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਤੀ ਵਧਾਈ

Sri Akal Takth Sahib: ਅਕਾਲ ਤਖਤ ਸਾਹਿਬ ਖਾਲਸਾ ਜੀ ਦੀ ਸ਼ਾਨ ਅਤੇ ਪ੍ਰਭੂ ਸੱਤਾ ਦਾ ਪ੍ਰਤੀਕ ਰਿਹਾ ਹੈ।  ਸਮੁੱਚੀ ਸਿੱਖ ਕੌਮ ਨਾਲ ਜੁੜੇ ਮਸਲੇ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਹੀ ਵਿਚਾਰੇ ਜਾਂਦੇ ਹਨ। ਇਸ ਲਈ ਸ਼੍ਰੀ ਅਕਾਲ ਤਖਤ ਸਾਹਿਬ ਉੱਤੇ ਗੁਰਮੱਤਿਆ ਦੇ ਰੂਪ ਵਿੱਚ ਲਏ ਗਏ ਫੈਸਲੇ ਸਾਰੇ ਸਿੱਖ ਕੌਮ ਉੱਪਰ ਲਾਗੂ ਕੀਤੇ ਜਾਂਦੇ ਹਨ।

Sri Akal Takth Sahib: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ, ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਤੀ ਵਧਾਈ

Sri Akal Takth Sahib: ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਧਾਰਮਿਕ ਪ੍ਰਭੂਸੱਤਾ ਦਾ ਮੁੱਖ ਕੇਂਦਰ ਅਤੇ ਸਿੱਖ ਰਾਜਨੀਤਿਕ ਇਕੱਠਾਂ ਲਈ ਕੇਂਦਰੀ ਸਥਾਨ ਹੈ। ਪਹਿਲਾਂ ਇਸਦਾ ਨਾਮ ਅਕਾਲ ਬੁੰਗਾ ਸੀ, ਜੋ ਬਾਅਦ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਂ ਨਾਲ ਪ੍ਰਸਿੱਧ ਹੋਇਆ। 'ਅਕਾਲ ਤਖ਼ਤ' ਸਾਹਿਬ ਦੋ ਸ਼ਬਦਾਂ ਦਾ ਸੁਮੇਲ ਹੈ। 'ਅਕਾਲ' ਭਾਵ ਪਰਮਾਤਮਾ ਜਿਸ ਉਪਰ ਕਾਲ ਭਾਵ ਸਮੇਂ ਦਾ ਅਸਰ ਨਹੀਂ । 'ਤਖ਼ਤ' ਫਾਰਸੀ ਦਾ ਸ਼ਬਦ ਹੈ, ਜਿਸ ਦਾ ਅਰਥ ਹੈ ਸ਼ਾਹੀ ਤਖ਼ਤ ਜਾਂ ਰਾਜ ਸਿੰਘਾਸਣ। ਇਸ ਤਰ੍ਹਾਂ ਅਕਾਲ ਤਖ਼ਤ ਦਾ ਭਾਵ, ਉਹ ਤਖ਼ਤ ਜੋ ਸਦਾ ਕਾਇਮ ਰਹਿਣ ਵਾਲਾ ਹੈ। ਦੂਜੇ ਸ਼ਬਦਾਂ 'ਚ 'ਤਖ਼ਤ' ਸ਼ਬਦ ਦਾ ਅਰਥ ਬੈਠਣ ਦੀ ਚੌਂਕੀ ਜਾਂ ਰਾਜ ਸਿੰਘਾਸਨ ਵੀ ਹੈ, ਜਿੱਥੇ ਬੈਠਕੇ ਰਾਜਾ ਆਪਣੇ ਰਾਜ ਦੇ ਕੰਮ ਕਰਦਾ ਹੈ ।

ਸ੍ਰੀ ਅਕਾਲ ਤਖ਼ਤ ਸਾਹਿਬ ਉਹ ਪਾਵਨ ਅਸਥਾਨ ਹੈ, ਜਿੱਥੋਂ ਸਿੱਖੀ ਅਤੇ ਸਿੱਖਾਂ ਦੇ ਅੰਦਰੂਨੀ, ਕੌਮਾਂਤਰੀ ਅਤੇ ਕੌਮੀ ਪੱਧਰ ਦੇ ਮਸਲਿਆਂ ਦੀ ਅਗਵਾਈ ਕੀਤੀ ਜਾਂਦੀ ਹੈ। ਇਥੋਂ ਕਿਸੇ ਵੀ ਸਿੱਖ ਸਿਧਾਂਤ ਜਾਂ ਰਹਿਤ ਸੰਬੰਧੀ ਮਸਲੇ ਬਾਰੇ ਰਹਿਨੁਮਾਈ ਜਾਂ ਸਪੱਸ਼ਟੀਕਰਨ ਲਈ ਹੁਕਮਨਾਮੇ ਜਾਰੀ ਕੀਤੇ ਜਾ ਸਕਦੇ ਹਨ। ਇਥੋਂ ਕਿਸੇ ਵੀ ਧਾਰਮਿਕ ਨਿਯਮ ਨੂੰ ਭੰਗ ਕਰਨ ਕਰਕੇ ਜਾਂ ਸਿੱਖ ਹਿੱਤਾਂ ਦੇ ਜਾਂ ਕਿਸੇ ਵਿਅਕਤੀ ਦੇ ਵਿਰੁੱਧ ਕੀਤੇ ਹੋਏ ਕਿਸੇ ਵੀ ਗ਼ਲਤ ਕੰਮ ਲਈ ਤਨਖ਼ਾਹ ਲਗਾਈ ਜਾ ਸਕਦੀ ਹੈ। ਇਥੋਂ ਕਿਸੇ ਵਿਅਕਤੀ ਦੁਆਰਾ ਸਿੱਖ ਧਰਮ ਲਈ ਕੀਤੀ ਕੁਰਬਾਨੀ ਜਾਂ ਕੀਤੀ ਹੋਈ ਮਹਾਨ ਸੇਵਾ ਲਈ ਮਾਣ ਸਨਮਾਨ ਦਿੱਤਾ ਅਤੇ ਦਰਜ ਕੀਤਾ ਜਾਂਦਾ ਹੈ। ਸਰਬੱਤ ਖ਼ਾਲਸਾ ਦੇ ਸੰਮੇਲਨ ਪਰੰਪਰਾ ਦੇ ਤੌਰ 'ਤੇ ਅਕਾਲ ਤਖ਼ਤ ਉਤੇ ਹੁੰਦੇ ਹਨ।

ਸਿੱਖ ਧਰਮ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੀ ਉਸਾਰੀ ਇੱਕ ਸਿਧਾਂਤ ਅਤੇ ਇੱਕ ਸੰਕਲਪ ਦੇ ਰੂਪ ਵਿੱਚ ਹੋਈ ਹੈ। ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਗੁਰਤਾ ਗੱਦੀ ਤੇ ਬੈਠਣ ਵੇਲੇ ਪੁਰਾਤਨ ਰੀਤਾਂ ਦੀ ਥਾਂ ਤਲਵਾਰਾਂ ਧਾਰਨ ਕੀਤੀਆਂ ਸਨ। ਉਨ੍ਹਾਂ ਨੇ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਪਾਈਆਂ। ਗੁਰੂ ਜੀ ਨੇ ਜ਼ੁਲਮ ਅਤੇ ਰਾਜ ਦਾ ਟਾਕਰਾ ਕਰਨ ਲਈ ਸਿੱਖਾਂ ਨੂੰ ਸ਼ਸਤਰ ਵਿਦਿਆ ਦੇਣੀ ਆਰੰਭ ਕਰ ਦਿੱਤੀ।

ਸ਼ਬਦ ਦੇ ਨਾਲ-ਨਾਲ ਸ਼ਸਤਰ ਦੀ ਰੀਤ ਵੀ ਸਿੱਖੀ ਦਾ ਅੰਗ ਬਣ ਗਈ ਸੀ। ਗੁਰੂ ਜੀ ਨੇ ਸ਼ਸਤਰ ਸ਼ਕਤੀ ਇਕੱਤਰ ਕਰਨ ਦੇ ਨਾਲ ਨਾਲ ਗੁਰੂ ਘਰ ਵਿੱਚ ਹੀ ਨਿਆ ਪ੍ਰਣਾਲੀ ਕਾਇਮ ਕਰ ਦਿੱਤੀ ਸੀ। ਸਿੱਖਾਂ ਨੂੰ ਮੁਗਲ ਰਾਜ ਦੀ ਸਰਕਾਰ, ਅਹਿਲਕਾਰ ਅਤੇ ਅਦਾਲਤਾਂ ਤੋਂ ਸੱਚ ਹੱਕ ਦੀ ਕੋਈ ਆਸ ਬਾਕੀ ਨਹੀਂ ਸੀ। ਗੁਰੂ ਜੀ ਦੇ ਦਰਬਾਰ ਵਿੱਚ ਗੁਰਮਤਿ ਵਿਚਾਰਧਾਰਾ, ਸੰਗਤ ਦੀ ਆਵਾਜ਼,  ਮਨੁੱਖਤਾ ਦੀ ਜਮੀਰ,  ਧਰਮ ਨਿਆ ਦੇ ਅਨੁਸਾਰ ਸਿੱਖਾਂ ਦੇ ਸਮਾਜਿਕ,  ਆਰਥਿਕ ਅਤੇ ਰਾਜਨੀਤਿਕ ਮਸਲਿਆਂ ਬਾਰੇ ਫੈਸਲੇ ਹੋਣ ਲੱਗ ਗਏ।

ਇਸੇ ਤਰ੍ਹਾਂ ਗੁਰੂ ਸਾਹਿਬ ਨੇ ਦਿੱਲੀ ਦੇ ਤਖਤ ਦੇ ਮੁਕਾਬਲੇ ਹਰ ਪੱਖੋਂ ਉੱਚਾ ਸੁੱਚਾ ਤੇ ਸਦਾ ਕਾਇਮ ਰਹਿਣ ਵਾਲਾ ਅਕਾਲ ਦਾ ਤਖਤ ਸਿਰਜ ਕੇ ਦੁਨੀਆਂ ਅੰਦਰ ਇੱਕ ਅਜਬ ਅਤੇ ਵਿਲੱਖਣ ਕਾਰਜ ਕੀਤਾ। ਤਖਤ ਫਾਰਸੀ ਭਾਸ਼ਾ ਦਾ ਸ਼ਬਦ ਹੈ। ਜਿਸ ਦਾ ਅਰਥ ਹੈ ਬੈਠਣ ਦੀ ਚੌਂਕੀ ਜਾਂ ਰਾਜ ਸਿੰਘਾਸਨ। ਸਿੱਖ ਪਰੰਪਰਾ ਵਿੱਚ ਤਖਤ ਸੱਤਾ ਦੀ ਚੌਂਕੀ ਦਾ ਪ੍ਰਤੀਕ ਹੈ। ਜਿਸ ਵਿੱਚ ਰੂਹਾਨੀ ਅਤੇ ਦੁਨਿਆਵੀ ਪੱਖ ਦੋਵੇਂ ਸ਼ਾਮਿਲ ਹਨ। ਸਿੱਖ ਪੰਥ ਵਿੱਚ ਪੰਜ ਤਖਤਾਂ ਨੂੰ ਬਰਾਬਰ ਦਾ ਸਤਿਕਾਰ ਅਤੇ ਉੱਚਤਾ ਦਾ ਦਰਜਾ ਦਿੱਤਾ ਜਾਂਦਾ ਹੈ। ਸ਼੍ਰੀ ਅਕਾਲ ਤਖਤ ਸਾਹਿਬ ਵਧੇਰੇ ਮਹੱਤਤਾ ਰੱਖਦਾ ਹੈ।

ਸ਼੍ਰੀ ਅਕਾਲ ਤਖਤ ਸਾਹਿਬ ਖਾਲਸਾ ਜੀ ਦੀ ਸ਼ਾਨ ਅਤੇ ਪ੍ਰਭੂ ਸੱਤਾ ਦਾ ਪ੍ਰਤੀਕ ਰਿਹਾ ਹੈ।  ਸਮੁੱਚੀ ਸਿੱਖ ਕੌਮ ਨਾਲ ਜੁੜੇ ਮਸਲੇ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਹੀ ਵਿਚਾਰੇ ਜਾਂਦੇ ਹਨ। ਇਸ ਲਈ ਸ਼੍ਰੀ ਅਕਾਲ ਤਖਤ ਸਾਹਿਬ ਉੱਤੇ ਗੁਰਮੱਤਿਆ ਦੇ ਰੂਪ ਵਿੱਚ ਲਏ ਗਏ ਫੈਸਲੇ ਸਾਰੇ ਸਿੱਖ ਕੌਮ ਉੱਪਰ ਲਾਗੂ ਕੀਤੇ ਜਾਂਦੇ ਹਨ।

ਆਮ ਤੌਰ ਤੇ ਸਰਬੱਤ ਖਾਲਸੇ ਦਾ ਬੁਲਾਵਾ ਸ੍ਰੀ ਅਕਾਲ ਤਖਤ ਸਾਹਿਬ ਉਤੋਂ ਹੀ ਜਾਰੀ ਕੀਤਾ ਜਾਂਦਾ ਹੈ। ਬਾਕੀ ਦੇ ਚਾਰ ਤਖਤਾਂ ਉੱਪਰ ਸੰਬੰਧਿਤ ਇਲਾਕੇ ਦੇ ਸਿੱਖਾਂ ਨਾਲ ਜੁੜੇ ਮਸਲਿਆਂ ਉੱਪਰ ਹੀ ਵਿਚਾਰ ਕੀਤੀ ਜਾਂਦੀ ਹੈ ਅਤੇ ਫੈਸਲੇ ਲਏ ਜਾਂਦੇ ਹਨ। ਸ਼੍ਰੀ ਅਕਾਲ ਤਖਤ ਸਾਹਿਬ ਸਿੱਖ ਧਾਰਮਿਕ ਉੱਚਤਾ ਦਾ ਮੁੱਢਲਾ ਤਖਤ ਹੈ ਅਤੇ ਸਿੱਖ ਰਾਜਸੀ ਸ਼ਕਤੀ ਦਾ ਕੇਦਰੀ ਸਥਾਨ ਹੈ। ਪਹਿਲਾ ਤਖਤ ਜਿਸਨੂੰ ਸ਼੍ਰੀ ਅੰਮ੍ਰਿਤਸਰ ਦੇ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਦੇ ਬਿਲਕੁਲ ਸਾਹਮਣੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸੰਨ 1609 ਈਸਵੀ ਵਿੱਚ ਤਿਆਰ ਕਰਵਾਇਆ ਸੀ।

ਪਹਿਲਾ ਇਸਦਾ ਨਾਮ ਅਕਾਲ ਬੁੰਗਾ ਰੱਖਿਆ ਗਿਆ । ਇਸ ਤਖਤ ਦੇ ਦਰਸ਼ਨੀ ਡਿਉਢੀ ਵਾਲੇ ਪਾਸੇ ਗੁਰੂ ਹਰਿਗੋਬਿੰਦ ਸਾਹਿਬ ਸ਼ਾਮ ਵੇਲੇ ਆਪਣਾ ਸਿੰਘਾਸਨ ਲਗਾਉਂਦੇ ਅਤੇ ਖੁੱਲੇ ਮੈਦਾਨ ਵਿੱਚ ਕੁਸ਼ਤੀਆਂ ਅਤੇ ਹੋਰ ਖੇਡਾਂ ਕਰਵਾਉਂਦੇ ਅਤੇ ਨਾਲ ਸ਼ਸਤਰਾਂ ਦਾ ਅਭਿਆਸ ਵੀ ਕੀਤਾ ਜਾਂਦਾ। ਤਖਤ ਸਾਹਿਬ ਦੇ ਬਿਲਕੁਲ ਸਾਹਮਣੇ ਗੁਰੂ ਸਾਹਿਬ ਦੀਵਾਨ ਲਗਾਉਂਦੇ ਜਿਸ ਵਿੱਚ ਢਾਡੀ ਬੀਰ ਰਸੀ ਵਾਰਾਂ ਗਾ ਕੇ ਸੰਗਤਾਂ ਵਿੱਚ ਜੋਸ਼ ਅਤੇ ਉਸ਼ਾਹ ਪੈਦਾ ਕਰਦੇ।

ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਖ ਧਰਮ ਦਾ ਸੁਪਰੀਮ ਕੋਰਟ ਕਿਹਾ ਜਾਂਦਾ ਹੈ ਅਤੇ ਸਿੱਖੀ ਨਾਲ ਜੁੜੇ ਸਾਰੇ ਫੈਸਲੇ ਲਏ ਜਾਂਦੇ ਹਨ। ਇੱਥੇ ਜਿਸ ਦੀ ਵੀ ਕੋਈ ਸਮੱਸਿਆ ਹੁੰਦੀ ਹੈ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਮਸਲੇ ਦਾ ਹੱਲ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਜੇਕਰ ਕਿਸੇ ਨੇ ਕੋਈ ਗਲਤੀ ਕੀਤੀ ਹੈ ਤਾਂ ਉਸ ਨੂੰ ਸਜ਼ਾ ਦੇਣ ਦੀ ਥਾਂ ਉਸ ਦੀ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਪੰਜ ਪਿਆਰਿਆਂ ਵਲੋਂ ਸੇਵਾ ਲਾਈ ਜਾਂਦੀ ਹੈ।

Trending news