National Girl Child Day: ਕੌਮੀ ਬਾਲੜੀ ਦਿਵਸ ਲੜਕੀਆਂ ਨੂੰ ਸ਼ਸਕਤੀਕਰਨ ਅਤੇ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕਤਾ ਫੈਲਾਉਣ ਦਾ ਇੱਕ ਮਹੱਤਵਪੂਰਨ ਮੌਕਾ ਹੈ।
Trending Photos
National Girl Child Day: ਕੌਮੀ ਬਾਲੜੀ ਦਿਵਸ ਲੜਕੀਆਂ ਨੂੰ ਸ਼ਸਕਤੀਕਰਨ ਅਤੇ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕਤਾ ਫੈਲਾਉਣ ਦਾ ਇੱਕ ਮਹੱਤਵਪੂਰਨ ਮੌਕਾ ਹੈ। ਇਹ ਸਾਨੂੰ ਯਾਦ ਦਿਵਾਉਂਦਾ ਹੈ ਕਿ ਸਮਾਜ ਵਿੱਚ ਲਿੰਗ ਸਮਾਨਤਾ ਨੂੰ ਯਕੀਨੀ ਬਣਾਉਣ ਅਤੇ ਲੜਕੀਆਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬਾਲੜੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਕੌਮੀ ਬਾਲੜੀ ਦਿਵਸ ਭਾਰਤ ਵਿੱਚ ਹਰ ਸਾਲ 24 ਜਨਵਰੀ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਸਮਾਜ ਵਿੱਚ ਲੜਕੀਆਂ ਦੇ ਅਧਿਕਾਰਾਂ, ਉਨ੍ਹਾਂ ਦੀ ਸਿੱਖਿਆ, ਸਿਹਤ ਅਤੇ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਆਓ ਜਾਣਦੇ ਹਾਂ ਗਰਲਜ਼ ਡੇ ਮਨਾਉਣ ਦੀ ਲੋੜ ਕਦੋਂ ਤੇ ਕਿਉਂ ਮਹਿਸੂਸ ਹੋਈ। ਇਸ ਲੇਖ ਵਿੱਚ ਇਹ ਵੀ ਜਾਣੋ ਕਿ ਭਾਰਤ ਵਿੱਚ ਪਹਿਲੀ ਵਾਰ ਨੈਸ਼ਨਲ ਗਰਲ ਚਾਈਲਡ ਡੇ ਕਦੋਂ ਅਤੇ ਕਿਵੇਂ ਮਨਾਇਆ ਗਿਆ ਤੇ ਸਾਲ 2025 ਦੀ ਥੀਮ ਕੀ ਹੈ।
ਨੈਸ਼ਨਲ ਗਰਲ ਚਾਈਲਡ ਡੇ ਦਾ ਇਤਿਹਾਸ
ਕੌਮੀ ਬਾਲੜੀ ਦਿਵਸ ਭਾਰਤ ਸਰਕਾਰ ਦੁਆਰਾ 2008 ਵਿੱਚ ਸ਼ੁਰੂ ਕੀਤਾ ਗਿਆ ਸੀ। ਇਸਦੀ ਸ਼ੁਰੂਆਤ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਕੀਤੀ ਸੀ। ਗਰਲਜ਼ ਡੇ ਮਨਾਉਣ ਦਾ ਮਕਸਦ ਲੜਕੀਆਂ ਪ੍ਰਤੀ ਸਮਾਜ ਵਿੱਚ ਪ੍ਰਚਲਿਤ ਵਿਤਕਰੇ ਨੂੰ ਖਤਮ ਕਰਨਾ ਅਤੇ ਉਨ੍ਹਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ।
ਧੀਆਂ ਦੇ ਨਾਲ ਵੱਸਣ ਘਰ-ਬਾਰ
ਧੀਆਂ ਹੁੰਦੀਆਂ ਵਿਹੜੇ ਦਾ ਸ਼ਿੰਗਾਰਅੱਜ ਕੌਮੀ ਬਾਲੜੀ ਦਿਵਸ ਮੌਕੇ ਦੇਸ਼-ਵਿਦੇਸ਼ਾਂ 'ਚ ਵੱਸਦੀਆਂ ਸਾਰੀਆਂ ਧੀਆਂ ਨੂੰ ਬਹੁਤ-ਬਹੁਤ ਵਧਾਈਆਂ। ਆਓ ਸਾਰੇ ਰਲ ਕੇ ਆਪਣੀਆਂ ਧੀਆਂ ਲਈ ਇੱਕ ਸੋਹਣੇ ਅਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਕਰੀਏ। ਪੰਜਾਬ ਦੀਆਂ ਧੀਆਂ ਨੂੰ ਬਿਹਤਰੀਨ ਸਿੱਖਿਆ ਤੇ ਸੁਰੱਖਿਅਤ ਮਾਹੌਲ ਦੇਣ ਲਈ ਅਸੀਂ… pic.twitter.com/2XXfQRuCt6
— Bhagwant Mann (@BhagwantMann) January 24, 2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਬਾਲੜੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਆਪਣੇ ਐਕਸ ਹੈਂਡਲ ਉਪਰ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਧੀਆਂ ਦੇ ਨਾਲ ਵੱਸਣ ਘਰ-ਬਾਰ, ਧੀਆਂ ਹੁੰਦੀਆਂ ਵਿਹੜੇ ਦਾ ਸ਼ਿੰਗਾਰ। ਅੱਜ ਕੌਮੀ ਬਾਲੜੀ ਦਿਵਸ ਮੌਕੇ ਦੇਸ਼-ਵਿਦੇਸ਼ਾਂ 'ਚ ਵੱਸਦੀਆਂ ਸਾਰੀਆਂ ਧੀਆਂ ਨੂੰ ਬਹੁਤ-ਬਹੁਤ ਵਧਾਈਆਂ। ਆਓ ਸਾਰੇ ਰਲ ਕੇ ਆਪਣੀਆਂ ਧੀਆਂ ਲਈ ਇੱਕ ਸੋਹਣੇ ਅਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਕਰੀਏ। ਪੰਜਾਬ ਦੀਆਂ ਧੀਆਂ ਨੂੰ ਬਿਹਤਰੀਨ ਸਿੱਖਿਆ ਤੇ ਸੁਰੱਖਿਅਤ ਮਾਹੌਲ ਦੇਣ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ।