Sri Anandpur Sahib News: ਸ੍ਰੀ ਅਨੰਦਪੁਰ ਸਾਹਿਬ 'ਚ ਬਣਾਇਆ ਜਾ ਰਿਹੈ ਟੂਰਿਸਟ ਇਨਫਰਮੇਸ਼ਨ ਸੈਂਟਰ, ਸੈਲਾਨੀਆਂ ਨੂੰ ਮਿਲੇਗਾ ਲਾਭ
Advertisement
Article Detail0/zeephh/zeephh1701007

Sri Anandpur Sahib News: ਸ੍ਰੀ ਅਨੰਦਪੁਰ ਸਾਹਿਬ 'ਚ ਬਣਾਇਆ ਜਾ ਰਿਹੈ ਟੂਰਿਸਟ ਇਨਫਰਮੇਸ਼ਨ ਸੈਂਟਰ, ਸੈਲਾਨੀਆਂ ਨੂੰ ਮਿਲੇਗਾ ਲਾਭ

Sri Anandpur Sahib News: ਸ੍ਰੀ ਅਨੰਦਪੁਰ ਵਿਖੇ ਆਉਣ ਵਾਲੇ ਸੈਲਾਨੀਆਂ ਲਈ ਟੂਰਿਸਟ ਇਨਫਰਮੇਸ਼ਨ ਸੈਂਟਰ ਖੋਲ੍ਹਿਆ ਜਾ ਰਿਹਾ ਹੈ। ਇਸ ਸੈਂਟਰ ਤੋਂ ਇਤਿਹਾਸਕ ਸ਼ਹਿਰ ਵਿੱਚ ਆਉਣ ਵਾਲੇ ਸੈਲਾਨੀਆਂ ਨੂੰ ਹਰੇਕ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

Sri Anandpur Sahib News: ਸ੍ਰੀ ਅਨੰਦਪੁਰ ਸਾਹਿਬ 'ਚ ਬਣਾਇਆ ਜਾ ਰਿਹੈ ਟੂਰਿਸਟ ਇਨਫਰਮੇਸ਼ਨ ਸੈਂਟਰ, ਸੈਲਾਨੀਆਂ ਨੂੰ ਮਿਲੇਗਾ ਲਾਭ

Sri Anandpur Sahib News: ਕੇਂਦਰ ਸਰਕਾਰ ਦੀ ਸਵਦੇਸ਼ ਸਕੀਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਬਣਾਉਣ ਲਈ 29 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਜਿਸ ਤਹਿਤ ਅਨੰਦਪੁਰ ਸਾਹਿਬ ਵਿਖੇ ਕਈ ਪ੍ਰੋਜੈਕਟ ਸ਼ੁਰੂ ਕੀਤੇ ਗਏ। ਇਨ੍ਹਾਂ ਵਿੱਚੋਂ ਇਕ ਪ੍ਰੋਜੈਕਟ ਚੰਡੀਗੜ੍ਹ- ਊਨਾ ਹਾਈਵੇ ਉੱਤੇ ਲਗਭਗ 6 ਕਰੋੜ ਦੀ ਲਾਗਤ ਨਾਲ ਟੂਰਿਸਟ ਇਨਫਰਮੇਸ਼ਨ ਸੈਂਟਰ ਬਣਾਇਆ ਜਾ ਰਿਹਾ ਹੈ ਜਿੱਥੇ ਇਸ ਦੀ ਬਿਲਡਿੰਗ ਖਿੱਚ ਦਾ ਕੇਂਦਰ ਹੋਵੇਗੀ ਉਥੇ ਹੀ ਇਥੇ ਆਉਣ ਵਾਲੇ ਸੈਲਾਨੀਆ ਲਈ ਕੈਫੇ, ਖਾਣ-ਪੀਣ ਦੀਆਂ ਦੁਕਾਨਾਂ ਤੇ ਪਾਰਕਿੰਗ ਦੀ ਸੁਵਿਧਾ ਹੋਵੇਗੀ। ਜਿਸ ਦਾ ਕੰਮ ਜੰਗੀ ਪੱਧਰ ਉਪਰ ਜਾਰੀ ਹੈ।

ਪੰਜਾਬ ਸਰਕਾਰ ਦੁਆਰਾ ਕੇਂਦਰ ਸਰਕਾਰ ਵੱਲੋਂ ਸਵਦੇਸ਼ ਸਕੀਮ ਤਹਿਤ 29 ਕਰੋੜ ਰੁਪਏ ਪਿਛਲੀ ਸਰਕਾਰ ਦੇ ਸਮੇਂ ਜਾਰੀ ਕੀਤੇ ਗਏ ਸਨ ਤੇ ਇਨ੍ਹਾਂ ਪੈਸਿਆਂ ਵਿਚੋਂ 6 ਕਰੋੜ ਦੀ ਲਾਗਤ ਨਾਲ ਇਕ ਟੂਰਿਸਟ ਇਨਫਰਮੇਸ਼ਨ ਸੈਂਟਰ ਬਣਾਇਆ ਜਾ ਰਿਹਾ ਹੈ। ਇਸ ਟੂਰਿਸਟ ਇਨਫਰਮੇਸ਼ਨ ਸੈਂਟਰ ਨਾਲ ਇੱਥੇ ਆਉਣ ਵਾਲੇ ਸੈਲਾਨੀਆਂ ਨੂੰ ਕਾਫੀ ਸੁਵਿਧਾ ਮਿਲੇਗੀ। ਤੁਹਾਨੂੰ ਦੱਸ ਦਈਏ ਕਿ ਇਹ ਕੰਪਲੈਕਸ ਕੇਂਦਰ ਸਰਕਾਰ ਦੀ ਸਵਦੇਸ਼ ਸਕੀਮ ਦੇ ਤਹਿਤ ਬਣਾਇਆ ਜਾ ਰਿਹਾ ਹੈ।

ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਉਸਾਰੇ ਜਾ ਰਹੇ ਟੂਰਿਸਟ ਇਨਫਰਮੇਸ਼ਨ ਸੈਂਟਰ ਨਾਲ ਇੱਥੇ ਆਉਣ ਵਾਲੇ ਸੈਲਾਨੀਆਂ ਲਈ ਕਾਫ਼ੀ ਫ਼ਾਇਦਾ ਹੋਵੇਗਾ। ਜੇ ਇਸ ਟੂਰਿਸਟ ਇਨਫਰਮੇਸ਼ਨ ਸੈਂਟਰ ਦੀ ਗੱਲ ਕੀਤੀ ਜਾਵੇ ਤਾਂ ਇਸ ਦੀ ਦਿੱਖ ਕਾਫ਼ੀ ਖ਼ੂਬਸੂਰਤ ਤੇ ਆਕਰਸ਼ਕ ਹੋਵੇਗੀ। ਇਸ ਟੂਰਿਸਟ ਇਨਫਰਮੇਸ਼ਨ ਸੈਂਟਰ ਵਿੱਚ ਜਿੱਥੇ ਆਉਣ ਵਾਲੇ ਸੈਲਾਨੀਆਂ ਦੀ ਸਹੂਲਤ ਲਈ ਕਰਮਚਾਰੀ ਤਾਇਨਾਤ ਰਹਿਣਗੇ ਜੋ ਕਿ ਇੱਥੇ ਆਉਣ ਵਾਲੇ ਸੈਲਾਨੀਆਂ ਨੂੰ ਇਲਾਕੇ ਦੀ ਪੂਰੀ ਜਾਣਕਾਰੀ ਦੇਣਗੇ ਕਿ ਇੱਥੇ ਕਿਹੜੀਆਂ ਕਿਹੜੀਆਂ ਚੀਜ਼ਾਂ ਦੇਖਣ ਵਾਲੀਆਂ ਹਨ ਜਾਂ ਕਿਹੜੇ ਕਿਹੜੇ ਸਥਾਨ ਉਹ ਦੇਖ ਸਕਦੇ ਹਨ।

ਇਹ ਵੀ ਪੜ੍ਹੋ : Punjab News: 'ਸਰਕਾਰ ਤੁਹਾਡੇ ਦੁਆਰ'! ਨਵੀਆਂ ਪੋਸਟਾਂ ਤੋਂ ਲੈ ਕੇ ਮਾਲ ਪਟਵਾਰੀ ਨੂੰ ਰਾਹਤ, ਪੰਜਾਬ ਸਰਕਾਰ ਨੇ ਲਏ ਵੱਡੇ ਫੈਸਲੇ

ਇਸ ਕੰਪਲੈਕਸ ਵਿੱਚ ਦੁਕਾਨਾਂ ਵੀ ਹੋਣਗੀਆਂ ਤੇ ਨਾਲ ਹੀ ਇੱਕ ਕੈਫੇ ਵੀ ਬਣਾਇਆ ਜਾ ਰਿਹਾ ਹੈ। ਸ਼ਹਿਰ ਦੇ ਵਿੱਚ ਪਾਰਕਿੰਗ ਦੀ ਕਾਫੀ ਵੱਡੀ ਸਮੱਸਿਆ ਹੈ ਇਸ ਨੂੰ ਦੇਖਦੇ ਹੋਏ ਬੇਸਮੈਂਟ ਵਿੱਚ ਅਤੇ ਆਲੇ ਦੁਆਲੇ ਪਾਰਕਿੰਗ ਦੀ ਸੁਵਿਧਾ ਵੀ ਉਪਲੱਬਧ ਕਰਵਾਈ ਜਾਵੇਗੀ। ਸੈਲਾਨੀਆਂ ਲਈ ਟਾਇਲਟ ਤੇ ਬਾਥਰੂਮ ਦਾ ਇੰਤਜ਼ਾਮ ਵੀ ਇੱਥੇ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : Punjab Sacrilege news: ਪਟਿਆਲਾ ਤੋਂ ਬਾਅਦ ਹੁਣ ਰਾਜਪੁਰਾ ‘ਚ ਬੇਅਦਬੀ ਦੀ ਕੋਸ਼ਿਸ਼, ਵੇਖੋ ਵੀਡੀਓ

ਸ੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ

Trending news