Amritsar Accident news: ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਧੁੰਦ ਦਾ ਕਹਿਰ ਵੱਧ ਕਰਕੇ ਰੋਜਾਨਾ ਲੋਕ ਸੜਕ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ। ਅਜਿਹਾ ਹੀ ਮਾਮਲਾ ਅੱਜ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿਥੇ ਰੇਤਾਂ ਲੈ ਕੇ ਜਾ ਰਹੇ ਇਕ ਵਾਹਨ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ।
Trending Photos
ਅੰਮ੍ਰਿਤਸਰ: ਅੰਮ੍ਰਿਤਸਰ 'ਚ ਦੇਰ ਰਾਤ ਗੈਰ-ਕਾਨੂੰਨੀ ਢੰਗ ਨਾਲ ਰੇਤ ਲੈ ਕੇ ਜਾ ਰਹੇ ਇਕ ਵਾਹਨ ਨੇ ਬਾਈਕ ਨੂੰ ਟੱਕਰ (Amritsar Accident news) ਮਾਰ ਦਿੱਤੀ। ਜਿਸ ਵਿੱਚ ਪਤੀ-ਪਤਨੀ ਅਤੇ ਇੱਕ ਬੇਟੇ ਅਤੇ ਬੇਟੀ ਦੀ ਮੌਤ ਹੋ ਗਈ। ਇਸ ਘਟਨਾ ਨਾਲ ਪੂਰਾ ਪਰਿਵਾਰ ਸਦਮੇ ਵਿਚ ਹੈ। ਹਾਦਸੇ ਕਾਰਨ ਦੋ ਲੜਕੀਆਂ ਅਨਾਥ ਹੋ ਗਈਆਂ ਹਨ। ਘਟਨਾ ਅੰਮ੍ਰਿਤਸਰ ਦੇ ਅਜਨਾਲਾ ਅਧੀਨ ਪੈਂਦੇ ਪਿੰਡ ਸਾਰੰਗਦੇਵ ਦੀ ਹੈ। ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਸੁਰਜੀਤ ਸਿੰਘ ਹਲਵਾਈ ਦਾ ਕੰਮ ਕਰਦਾ ਹੈ। ਬੀਤੀ ਰਾਤ ਪਿੰਡ ਭਿੰਡੀਆਂ ਵਿੱਚ ਉਸ ਦੀ ਭਰਜਾਈ ਦਾ ਵਿਆਹ ਸੀ। ਵਿਆਹ ਤੋਂ ਰਾਤ ਸਮੇਂ ਉਹ ਆਪਣੀ ਪਤਨੀ ਅਤੇ ਦੋ ਬੱਚਿਆਂ ਸਮੇਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਸਾਰੰਗਦੇਵ ਸਥਿਤ ਆਪਣੇ ਘਰ ਵੱਲ ਆ ਰਿਹਾ ਸੀ।
ਦੱਸ ਦੇਈਏ ਕਿ ਉਸ ਦੇ ਪਿੰਡ ਵਿੱਚ ਰੇਤ ਦਾ ਨਾਜਾਇਜ਼ ਕਾਰੋਬਾਰ ਚੱਲਦਾ ਹੈ। ਰੇਤ ਲੱਦ ਕੇ ਭਾਰੀ ਵਾਹਨ ਤੇਜ਼ ਰਫ਼ਤਾਰ ਨਾਲ ਚੱਲਦੇ ਹਨ। ਬੀਤੀ ਰਾਤ ਵੀ ਰੇਤ ਲੈ ਕੇ ਜਾ ਰਹੀ ਬੋਲੈਰੋ ਕਾਰ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਈ। ਘਟਨਾ ਵਿੱਚ ਸੁਰਜੀਤ ਤੋਂ ਇਲਾਵਾ ਉਸ ਦੀ ਪਤਨੀ ਸੰਤੋਖ ਕੌਰ, ਸੋਨੂੰ ਅਤੇ ਪ੍ਰੀਤ ਦੀ ਮੌਤ ਹੋ ਗਈ ਹੈ। ਦੋ ਧੀਆਂ ਅਨਾਥ ਹੋ ਗਈਆਂ, ਕੁਲਦੀਪ ਨੇ ਦੱਸਿਆ ਕਿ ਸੁਰਜੀਤ ਦੀਆਂ ਤਿੰਨ ਧੀਆਂ ਅਤੇ ਇੱਕ ਪੁੱਤਰ ਹੈ। ਉਸ ਨੂੰ ਤਿੰਨ ਧੀਆਂ ਤੋਂ ਬਾਅਦ ਇੱਕ ਪੁੱਤਰ ਮਿਲਿਆ। ਇਸ ਘਟਨਾ 'ਚ ਬੇਟੇ ਅਤੇ ਛੋਟੀ ਬੇਟੀ ਦੀ ਵੀ ਮੌਤ ਹੋ ਗਈ। ਹੁਣ ਘਰ ਵਿੱਚ ਸਿਰਫ਼ ਦੋ ਧੀਆਂ 7 ਸਾਲ ਦੀ ਕੁਲਵਿੰਦਰ ਅਤੇ 9 ਸਾਲ ਦੀ ਸੁਖਵਿੰਦਰ ਕੌਰ ਰਹਿ ਗਈਆਂ ਹਨ। ਇਸ ਹਾਲਤ ਵਿੱਚ ਧੀਆਂ ਦੀ ਸੰਭਾਲ ਕਰਨ ਵਾਲਾ ਕੋਈ ਨਹੀਂ ਹੈ।
ਇਹ ਵੀ ਪੜ੍ਹੋ: ਅਮਰੀਕਾ: ਡਲਾਸ ਏਅਰਸ਼ੋ 'ਚ 2 ਜਹਾਜ਼ ਟਕਰਾਏ, ਹਾਦਸੇ 'ਚ 6 ਲੋਕਾਂ ਦੀ ਮੌਤ ਦਾ ਖਦਸ਼ਾ
ਇਸ ਸਬੰਧੀ ਥਾਣਾ ਸਦਰ ਅਜਨਾਲਾ ਸੁਪਿੰਦਰ ਕੌਰ ਨੇ ਦੱਸਿਆ ਕਿ ਫਿਲਹਾਲ ਲਾਸ਼ਾਂ ਨੂੰ ਅਜਨਾਲਾ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਅੱਜ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਅਣਪਛਾਤੇ ਵਾਹਨ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜੇਕਰ ਇੱਥੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ ਤਾਂ ਉਸ ਦੀ ਵੀ ਜਾਂਚ ਕੀਤੀ ਜਾਵੇਗੀ।