Trains Cancelled News: ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਕਿਸਾਨਾਂ ਦੇ ਚੱਲ ਰਹੇ ਰੇਲ ਰੋਕੋ ਅੰਦੋਲਨ ਕਾਰਨ ਮਾਤਾ ਵੈਸ਼ਨੋ ਦੇਵੀ ਦੇ ਧਾਰਮਿਕ ਸਥਾਨ ਜੰਮੂ ਤੇ ਕਟੜਾ ਨੂੰ ਆਉਣ ਵਾਲੀਆਂ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
Trending Photos
Trains Cancelled News: ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਕਿਸਾਨਾਂ ਦੇ ਚੱਲ ਰਹੇ ਰੇਲ ਰੋਕੋ ਅੰਦੋਲਨ ਕਾਰਨ ਮਾਤਾ ਵੈਸ਼ਨੋ ਦੇਵੀ ਦੇ ਧਾਰਮਿਕ ਸਥਾਨ ਜੰਮੂ ਤੇ ਕਟੜਾ ਨੂੰ ਆਉਣ ਵਾਲੀਆਂ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Manpreet Badal News: ਮਨਪ੍ਰੀਤ ਬਾਦਲ ਦੇ ਕਰੀਬੀਆਂ 'ਤੇ ਵਿਜੀਲੈਂਸ ਦਾ ਛਾਪਾ, ਤਿੰਨ ਕਾਬੂ- ਸੂਤਰ
ਇਸ ਕਾਰਨ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨਾਂ ਦੇ ਰੇਲ ਰੋਕੋ ਜਾਮ ਕਾਰਨ ਫਿਰੋਜ਼ਪੁਰ ਡਿਵੀਜ਼ਨ ਤੋਂ 51 ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ਉਤੇ ਅੱਜ ਦੂਜੇ ਦਿਨ ਵੀ ਕਿਸਾਨ-ਮਜ਼ਦੂਰ ਕਮੇਟੀ ਅਤੇ ਉਨ੍ਹਾਂ ਦੇ ਨਾਲ 18 ਹੋਰ ਕਿਸਾਨ ਜਥੇਬੰਦੀਆਂ ਨੇ ਰੇਲ ਗੱਡੀਆਂ ਦਾ ਚੱਕਾ ਜਾਮ ਕੀਤਾ ਹੋਇਆ ਹੈ ਅਤੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਥੇ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਦੂਜੇ ਦਿਨ ਵੀ ਰੇਲਗੱਡੀਆਂ ਦਾ ਚੱਕਾ ਜਾਮ ਕੀਤਾ ਗਿਆ।
ਫਿਰੋਜ਼ਪੁਰ, ਜਲੰਧਰ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਰੇਲਗੱਡੀਆਂ ਦਾ ਚੱਕਾ ਜਾਮ ਕੀਤਾ ਹੋਇਆ ਹੈ।
ਉਥੇ ਕਿਸਾਨ ਆਗੂਆਂ ਨੇ ਕਿਹਾ ਕਿ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕੀਤਾ ਜਾਵੇ। ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਫੰਡ ਜਾਰੀ ਕੀਤਾ ਜਾਵੇ, ਫਸਲਾਂ ਉਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇ ਆਦਿ ਮੰਗਾਂ ਨੂੰ ਲੈ ਕੇ ਟ੍ਰੇਨਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਕੈਂਟ ਰੇਲਵੇ ਸਟੇਸ਼ਨ ਦੇ ਅੰਦਰ ਦੂਜੇ ਦਿਨ ਵੀ ਧਰਨਾ ਲਗਾਇਆ ਹੋਇਆ ਹੈ।
ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰਾਂ ਦੇ ਖ਼ਿਲਾਫ਼ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ਦਾ ਦੂਜਾ ਦਿਨ ਸ਼ੁਰੂ ਹੋ ਗਿਆ ਹੈ। ਇਸੇ ਤਰ੍ਹਾਂ ਪੰਜਾਬ ਦੇ ਕਈ ਥਾਵਾਂ 'ਤੇ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ। ਅੱਜ ਕਿਸਾਨਾਂ ਨੇ ਚੰਡੀਗੜ੍ਹ ਅੰਬਾਲਾ ਹਾਈਵੇਅ ਜਾਮ ਕਰ ਦਿੱਤਾ ਹੈ। ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰਹੇਗਾ । ਪੰਜਾਬ ਭਰ ਵਿੱਚ ਕਿਸਾਨ ਰੇਲਵੇ ਲਾਈਨਾਂ ’ਤੇ ਬੈਠ ਗਏ ਹਨ। ਰੇਲਵੇ ਟ੍ਰੈਕ ਜਾਮ ਹੋਣ ਤੋਂ ਬਾਅਦ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ ਤੱਕ ਰੇਲ ਪਟੜੀਆਂ ’ਤੇ ਰੇਲ ਗੱਡੀਆਂ ਜਾਮ ਹੋ ਗਈਆਂ ਹਨ।
ਇਹ ਵੀ ਪੜ੍ਹੋ : Rail Roko Andolan News: ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਦਾ ਦੂਜਾ ਦਿਨ, ਕਈ ਟਰੇਨਾਂ ਪ੍ਰਭਾਵਿਤ, ਚੰਡੀਗੜ੍ਹ ਅੰਬਾਲਾ ਹਾਈਵੇਅ ਕੀਤਾ ਜਾਮ