ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ ਪਿਛਲੇ 6 ਮਹੀਨਿਆਂ ਵਿਚ 393.62 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ। ਜਦਕਿ ਕਾਂਗਰਸ ਸਰਕਾਰ ਦੇ ਸਮੇਂ 246.13 ਕਰੋੜ ਇਕੱਠਾ ਹੋ ਸਕੇ ਸਨ। ਉਨ੍ਹਾਂ ਦੱਸਿਆ ਕਿ ਪੀ. ਆਰ. ਟੀ. ਸੀ. ਨੇ ਇਨ੍ਹਾਂ ਛੇ ਮਹੀਨਿਆਂ 'ਚ 147.49 ਕਰੋੜ ਰੁਪਏ ਦੇ ਮੁਨਾਫੇ ਨਾਲ 60 ਫੀਸਦੀ ਦਾ ਵਾਧਾ ਦਰਜ ਕੀਤਾ ਹੈ।
Trending Photos
ਚੰਡੀਗੜ: ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਪਿਛਲੇ 6 ਮਹੀਨਿਆਂ ਵਿਚ ਸ਼ਾਨਦਾਰ ਮਾਲੀਆ ਇਕੱਠਾ ਕੀਤਾ ਹੈ। ਛੇ ਮਹੀਨੇ ਪਹਿਲਾਂ 57.64 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ ਗਿਆ ਸੀ, ਪਰ ਇਸ ਵਾਰ 608.21 ਦਾ ਮਾਲੀਆ ਇਕੱਠਾ ਕੀਤਾ ਗਿਆ। ਪੰਜਾਬ ਦੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਖੁਦ ਇਸਦੀ ਜਾਣਕਾਰੀ ਦਿੱਤੀ ਹੈ। ਉਹਨਾਂ ਕਿਹਾ ਕਿ ਪੰਜਾਬ ਰੋਡਵੇਜ਼ ਦੀਆਂ 3 ਸ਼ਾਖਾਵਾਂ ਹਨ ਐਸ. ਟੀ. ਸੀ. ਪੀ. ਆਰ. ਟੀ. ਸੀ. ਅਤੇ ਪੰਜਾਬ ਰੋਡਵੇਜ਼। ਇਹਨਾਂ ਤਿੰਨਾਂ ਨੇ ਸਤੰਬਰ ਮਹੀਨੇ ਤੱਕ ਕਰੋੜਾਂ ਦੀ ਕਮਾਈ ਕੀਤੀ ਹੈ।ਉਹਨਾਂ ਆਖਿਆ ਕਿ ਇਸ ਵਾਰ ਹੋਈ ਕਮਾਈ 45.09 ਵੱਧ ਹੋਈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਟਰਾਂਸਪੋਰਟ ਕਮਿਸ਼ਨਰ ਦੇ ਦਫ਼ਤਰ ਨੂੰ ਅਪ੍ਰੈਲ ਤੋਂ ਸਤੰਬਰ 2022 ਤੱਕ ਕੁੱਲ 1203.39 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਪਿਛਲੀ ਸਰਕਾਰ ਦੌਰਾਨ 855.95 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ 347.44 ਕਰੋੜ ਰੁਪਏ ਦਾ ਇਹ ਵਾਧਾ 40.60 ਫੀਸਦੀ ਹੈ।
ਉਹਨਾਂ ਦੱਸਿਆ ਕਿ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ ਪਿਛਲੇ 6 ਮਹੀਨਿਆਂ ਵਿਚ 393.62 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ। ਜਦਕਿ ਕਾਂਗਰਸ ਸਰਕਾਰ ਦੇ ਸਮੇਂ 246.13 ਕਰੋੜ ਇਕੱਠਾ ਹੋ ਸਕੇ ਸਨ। ਉਨ੍ਹਾਂ ਦੱਸਿਆ ਕਿ ਪੀ. ਆਰ. ਟੀ. ਸੀ. ਨੇ ਇਨ੍ਹਾਂ ਛੇ ਮਹੀਨਿਆਂ 'ਚ 147.49 ਕਰੋੜ ਰੁਪਏ ਦੇ ਮੁਨਾਫੇ ਨਾਲ 60 ਫੀਸਦੀ ਦਾ ਵਾਧਾ ਦਰਜ ਕੀਤਾ ਹੈ। ਇਸਦੇ ਨਾਲ ਹੀ ਪੰਜਾਬ ਰੋਡਵੇਜ਼ ਅਤੇ ਪਨਬਸ ਨੇ ਸਤੰਬਰ 2022 ਵਿਚ 360 ਕਰੋੜ ਰੁਪਏ ਕਮਾਏ ਜਿਸਦੇ ਅੰਕੜੇ ਲਾਲਜੀਤ ਭੁੱਲਰ ਵੱਲੋਂ ਸਾਂਝੇ ਕੀਤੇ ਗਏ।
ਇਸਦੇ ਨਾਲ ਹੀ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਵੱਲੋਂ ਟਰਾਂਸਪੋਰਟ ਵਿਭਾਗ ਲਈ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਟੈਕਸ ਚੋਰੀ, ਗੈਰ ਕਾਨੂੰਨੀ ਪਰਮਿਟ ਅਤੇ ਟਰਾਂਸਪੋਰਟ ਮਾਫ਼ੀਆ ਉੱਤੇ ਸ਼ਿਕੰਜਾ ਕੱਸਿਆ ਜਾ ਸਕੇ। ਉਹਨਾਂ ਕਿਹਾ ਕਿ ਇਹਨਾਂ ਨਿਰਦੇਸ਼ਾਂ ਦੇ ਪਾਲਣ ਤੋਂ ਬਾਅਦ ਹੀ ਟਰਾਂਸਪੋਰਟ ਵਿਭਾਗ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
WATCH LIVE TV