Punjab News: ਟਰੱਕ ਯੂਨੀਅਨ ਦੇ ਨੁਮਾਇਦੇ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ।
Trending Photos
Punjab News: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਦਫ਼ਤਰ ਵਿਖੇ ਟਰੱਕ ਆਪ੍ਰੇਟਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦਾ ਵਾਅਦਾ ਵੀ ਕੀਤਾ। ਟਰੱਕ ਯੂਨੀਅਨ ਦੇ ਨੁਮਾਇਦੇ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ।
ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਦਫ਼ਤਰ ਵਿਖੇ ਟਰੱਕ ਆਪ੍ਰੇਟਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟਰੱਕ ਆਪ੍ਰੇਟਰਾਂ ਦੀ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਆਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਤੇ ਉਲੰਘਣਾ ਕਰਨ ਵਾਲੇ ਟਰੱਕਾਂ ਨੂੰ ਜ਼ਬਤ ਕਰਨ ਦੇ ਆਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ: Punjab Weather News: ਪੰਜਾਬ 'ਚ ਮੌਮਸ ਨੂੰ ਲੈ ਕੇ ਵਿਭਾਗ ਨੇ ਜਾਰੀ ਕੀਤਾ ਅਲਰਟ !
ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟਰੱਕ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਅਤੇ ਇਸ ਕਾਰੋਬਾਰ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਸੂਬੇ ਵਿੱਚ ਰੁਜ਼ਗਾਰ ਦੇ ਸਾਧਨ ਪੈਦਾ ਕਰ ਰਹੀ ਹੈ, ਇਸ ਲਈ ਕਿਸੇ ਵੀ ਵਿਅਕਤੀ ਦਾ ਰੁਜ਼ਗਾਰ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਵਿਭਾਗ ਦੇ ਜ਼ਿਲ੍ਹਾ ਦਫ਼ਤਰਾਂ ਵਿੱਚ ਟਰੱਕ ਕਾਰੋਬਾਰ ਨਾਲ ਸਬੰਧਤ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ।ਉਨ੍ਹਾਂ ਆਖਿਆ ਕਿ ਹਰ ਕੰਮ ਦਾ ਸਮਾਂ ਤੈਅ ਹੋਵੇ ਤਾਂ ਕਿ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਿਆ ਜਾ ਸਕੇ।
ਇਸ ਮੌਕੇ ਲਾਲਜੀਤ ਸਿੰਘ ਭੁੱਲਰ ਨੇ ਟਰੱਕ ਆਪ੍ਰੇਟਰਾਂ ਨੂੰ ਭਰੋਸਾ ਦਿਵਾਇਆ ਕਿ ਟਰੱਕ ਆਪ੍ਰੇਟਰਾਂ ਦੀਆਂ ਹੋਰਨਾਂ ਮੰਗਾਂ ਨੂੰ ਵੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ।
ਇਹ ਵੀ ਪੜ੍ਹੋ: Kisan Andolan 2.0: ਕਿਸਾਨਾਂ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ- ਜੌੜਾਮਾਜਰਾ