ਲੁਧਿਆਣਾ ‘ਚ ਟਰਾਂਸਪੋਰਟ ਟੈਂਡਰ ਘੁਟਾਲਾ, ਭਾਰਤ ਭੂਸ਼ਣ ਆਸ਼ੂ ਦੇ ਕਰੀਬੀਆਂ ‘ਤੇ ਵਿਜੀਲੈਂਸ ਦਾ ਛਾਪਾ
Advertisement
Article Detail0/zeephh/zeephh1308212

ਲੁਧਿਆਣਾ ‘ਚ ਟਰਾਂਸਪੋਰਟ ਟੈਂਡਰ ਘੁਟਾਲਾ, ਭਾਰਤ ਭੂਸ਼ਣ ਆਸ਼ੂ ਦੇ ਕਰੀਬੀਆਂ ‘ਤੇ ਵਿਜੀਲੈਂਸ ਦਾ ਛਾਪਾ

 ਲੁਧਿਆਣਾ ‘ਚ ਹੋਏ ਟੈਂਡਰ ਘੁਟਾਲੇ ਨੂੰ ਲੈ ਕੇ ਵਿਜੀਲੈਂਸ ਵਿਭਾਗ ਵੱਲੋ ਕਾਰਵਾਈ ਕੀਤੀ ਗਈ। ਵਿਭਾਗ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀਏ ਸਮੇਤ 2 ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿੰਨਾਂ ‘ਚੋਂ ਇੱਕ ਤੇਲੂ ਰਾਮ ਦੀ ਗ੍ਰਿਫਤਾਰੀ ਹੋ ਚੁੱਕੀ ਹੈ ਜਦਕਿ 2 ਫਰਾਰ ਦੱਸੇ ਜਾ ਰਹੇ ਹਨ।

ਲੁਧਿਆਣਾ ‘ਚ ਟਰਾਂਸਪੋਰਟ ਟੈਂਡਰ ਘੁਟਾਲਾ, ਭਾਰਤ ਭੂਸ਼ਣ ਆਸ਼ੂ ਦੇ ਕਰੀਬੀਆਂ ‘ਤੇ ਵਿਜੀਲੈਂਸ ਦਾ ਛਾਪਾ

ਭਰਤ ਸ਼ਰਮਾ (ਲੁਧਿਆਣਾ)-  ਖ਼ੁਰਾਕ ਸਪਲਾਈ ਮਹਿਕਮੇ ਵਿਚ ਸਾਲ 2020-21 ਦੌਰਾਨ ਆਪਣੇ ਚਹੇਤਿਆਂ ਨੂੰ ਟੈਂਡਰ ਦੇਣ ਦੇ ਬਹੁ-ਕਰੋੜੀ ਘੁਟਾਲੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਕਾਰਵਾਈ ਕਰਦਿਆ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀ.ਏ ਸਮੇਤ ਕੁਲ ਤਿੰਨ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਵਿਭਾਗ ਵੱਲੋਂ ਇਸ ਮਾਮਲੇ ‘ਚ ਲੁਧਿਆਣਾ ਦੇ ਮਸ਼ਹੂਰ ਠੇਕੇਦਾਰ ਤੇਲੂ ਰਾਮ ਨੂੰ ਬੀਤੇ ਦਿਨੀਂ ਗ੍ਰਿਫਤਾਰ ਕਰ ਲਿਆ ਗਿਆ ਹੈ। ਹਾਲਾਂਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂ ਪੰਕਜ ਮਲਹੋਤਰਾ ਫਰਾਰ ਦੱਸਿਆ ਜਾ ਰਿਹਾ ਹੈ। ਜਿਸ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਵਿਜੀਲੈਂਸ ਲੁਧਿਆਣਾ ਰੇਂਜ ਦੇ ਸੀਨੀਅਰ ਸੁਪਰਡੈਂਟ ਆਰ. ਪੀ. ਐਸ. ਸੰਧੂ ਵੱਲੋਂ ਇਸਦੀ ਪੁਸ਼ਟੀ ਕੀਤੀ ਗਈ ਹੈ।

ਕੀ ਹੈ ਮਾਮਲਾ

ਦਰਅਸਲ ਪੂਰਾ ਮਾਮਲਾ ਪਿਛਲੇ ਸਾਲ ਦੀ ਖਰੀਦ ਨੂੰ ਲੈ ਕੇ ਹੈ। ਸ਼ਿਕਾਇਤਕਰਤਾ ਠੇਕੇਦਾਰ ਗੁਰਪ੍ਰੀਤ ਸਿੰਘ ਹੈ ਵੱਲੋ ਖਰੀਦ ਤੇ ਟੈਂਡਰ ਨੂੰ ਲੈ ਕੇ ਬਹੁ ਕਰੋੜੀ ਘੁਟਾਲੇ ਦਾ ਖ਼ਦਸ਼ਾ ਜਤਾਉਂਦਿਆ ਵਿਜੀਲੈਂਸ ਲੁਧਿਆਣਾ ਨੂੰ ਸ਼ਿਕਾਇਤ ਦਿੱਤੀ ਸੀ। ਜਿਸ ਤੋਂ ਬਾਅਦ ਵਿਜੀਲੈਂਸ ਵਿਭਾਗ ਨੂੰ ਇਸ ਮਾਮਲੇ ਕਰਨ ਦੀ ਜਾਂਚ ਕਰਨ ‘ਤੇ ਪਤਾ ਲੱਗਿਆ ਕਿ ਜਿਨ੍ਹਾਂ ਠੇਕੇਦਾਰਾਂ ਵਲੋਂ ਟੈਂਡਰ ਲਗਾਏ ਗਏ ਅਤੇ ਟੈਂਡਰ ਲਗਾਉਣ ਵੇਲੇ ਜਿਨ੍ਹਾਂ ਵਾਹਨਾਂ ਦੇ ਨੰਬਰ ਦਿੱਤੇ ਗਏ ਹਨ, ਉਹ ਜ਼ਿਆਦਾਤਰ ਮੋਟਰਸਾਈਕਲ ਸਕੂਟਰਾਂ ਦੇ ਸਨ ਜਦੋਂ ਕਿ ਠੇਕੇਦਾਰਾਂ ਨੂੰ ਟੈਂਡਰ ਲਾਉਣ ਵੇਲੇ ਆਪਣੀ ਟਰਾਂਸਪੋਰਟ ਯਾਨੀ ਟਰੱਕਾਂ ਦੇ ਨੰਬਰ ਟੈਂਡਰ ਵਿਚ ਲਾਉਣੇ ਪੈਂਦੇ ਹਨ।

ਦੱਸਦੇਈਏ ਕਿ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੀ ਖੁਰਾਕ ਸਪਲਾਈ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਤੇ ਦੋ ਹਜ਼ਾਰ ਕਰੋੜ ਟੈਂਡਰ ਘੁਟਾਲੇ ਦੇ ਇਲਜ਼ਾਮ ਲੱਗਣੇ ਸ਼ੁਰੂ ਹੋ ਗਏ ਸਨ। ਜਿਸਨੂੰ ਲੈ ਕੇ ਸਾਬਕਾ ਮੰਤਰੀ ਵੱਲੋਂ ਹਾਈਕੋਰਟ ਦਾ ਰੁਖ਼ ਵੀ ਕੀਤਾ ਗਿਆ ਸੀ। ਜਿਸ ‘ਚ ਉਨ੍ਹਾਂ ਜਾਂਚ ‘ਚ ਸ਼ਾਮਲ ਹੋਣ ਤੇ ਸਹੀ ਜਾਂਚ ਕਰਵਾਉਣ ਦੀ ਗੱਲ ਆਖੀ ਸੀ।

ਵਿਜੀਲੈਂਸ ਅਧਿਕਾਰੀ ਦਾ ਬਿਆਨ

ਇਸ ਸਬੰਧੀ ਜਦੋਂ  ਲੁਧਿਆਣਾ ਰੇਂਜ ਵਿਜੀਲੈਂਸ ਦੇ ਸੀਨੀਅਰ ਸੁਪਰੀਟੈਂਡੈਂਟ ਰਵਿੰਦਰਪਾਲ ਸਿੰਘ ਸੰਧੂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਅੰਦਰ ਤੇਲੂ ਰਾਮ ਠੇਕੇਦਾਰ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਜਦੋਂ ਕਿ ਹੋਰ ਨਾਮਜ਼ਦ ਜਿਨ੍ਹਾਂ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਪੀਏ ਦਾ ਨਾਂ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਤੇਲੂ ਰਾਮ ਦਾ ਤਿੰਨ ਦਿਨ ਦਾ ਰਿਮਾਂਡ ਬੀਤੇ ਦਿਨੀਂ ਹਾਸਲ ਕਰ ਲਿਆ ਗਿਆ ਹੈ। ਜਦਕਿ ਬਾਕੀ 2 ਫਰਾਰ ਦੱਸੇ ਜਾ ਰਹੇ ਹਨ ਜਿੰਨਾਂ ਦੀ ਭਾਲ ਲਈ ਵਿਜੀਲੈਂਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

WATCH LIVE TV

Trending news