Transporter Protest News: ਟਰਾਂਸਪੋਰਟਰਾਂ ਨੇ ਲਾਡੋਵਾਲ ਟੋਲ ਪਲਾਜ਼ਾ 'ਤੇ ਲਾਇਆ ਧਰਨਾ, ਜਾਮ ਲੱਗਣ ਕਾਰਨ ਲੋਕ ਪਰੇਸ਼ਾਨ
Advertisement
Article Detail0/zeephh/zeephh2065793

Transporter Protest News: ਟਰਾਂਸਪੋਰਟਰਾਂ ਨੇ ਲਾਡੋਵਾਲ ਟੋਲ ਪਲਾਜ਼ਾ 'ਤੇ ਲਾਇਆ ਧਰਨਾ, ਜਾਮ ਲੱਗਣ ਕਾਰਨ ਲੋਕ ਪਰੇਸ਼ਾਨ

Transporter Protest News: ਲੁਧਿਆਣਾ ਤੋਂ ਜਲੰਧਰ ਹਾਈਵੇ ਉਪਰ ਲਾਡੋਵਾਲ ਟੋਲ ਪਲਾਜ਼ਾ ਉਤੋਂ ਸਫਰ ਕਰਨ ਵਾਲੇ ਲੋਕਾਂ ਲਈ ਇਹ ਅਹਿਮ ਖਬਰ ਹੈ।

Transporter Protest News: ਟਰਾਂਸਪੋਰਟਰਾਂ ਨੇ ਲਾਡੋਵਾਲ ਟੋਲ ਪਲਾਜ਼ਾ 'ਤੇ ਲਾਇਆ ਧਰਨਾ, ਜਾਮ ਲੱਗਣ ਕਾਰਨ ਲੋਕ ਪਰੇਸ਼ਾਨ

Transporter Protest News: ਟਰਾਂਸਪੋਰਟਰਾਂ ਵੱਲੋਂ ਲੁਧਿਆਣਾ ਲਾਡੋਵਾਲ ਟੋਲ ਪਲਾਜ਼ਾ ਉਤੇ ਕੇਂਦਰ ਸਰਕਾਰ ਖਿਲਾਫ਼ ਕੀਤਾ ਗਿਆ। ਰੋਸ ਪ੍ਰਦਰਸ਼ਨ ਵਿੱਚ ਹਿੱਟ ਐਂਡ ਰਨ ਕਾਨੂੰਨ ਅਤੇ ਟੋਲ ਪਲਾਜ਼ਾ ਵੱਲੋਂ ਕਮਰਸ਼ੀਅਲ ਪਾਸ ਬੰਦ ਕਰਨ ਉਤੇ ਵਿਰੋਧ ਜ਼ਾਹਿਰ ਕੀਤਾ ਗਿਆ।

ਟਰਾਂਸਪੋਰਟਰਾਂ ਵੱਲੋਂ ਅੱਜ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਉਤੇ ਕੇਂਦਰ ਵੱਲੋਂ ਟਰਾਂਸਪੋਟਰਾਂ ਲਈ ਬਣੇ ਗਏ ਹਿਟ ਐਂਡ ਰਨ ਕਾਨੂੰਨ ਅਤੇ ਟੋਲ ਪਲਾਜ਼ਾ ਵੱਲੋਂ ਬੰਦ ਕੀਤੇ ਗਏ ਕਮਰਸ਼ਅਲ ਪਾਸ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ : Chandigarh Mayor Elections Live: ਕੀ ਚੰਡੀਗੜ੍ਹ ਮੇਅਰ ਦੀਆਂ ਚੋਣਾਂ ਹੋਣਗੀਆਂ ਮੁਲਤਵੀ! ਦੱਸਿਆ ਜਾ ਰਿਹਾ ਇਹ ਕਾਰਨ

ਇਸ ਦੌਰਾਨ ਜਿੱਥੇ ਉਨ੍ਹਾਂ ਨੇ ਕੇਂਦਰ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਹੈ ਉੱਥੇ ਹੀ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਆਉਂਦੇ ਸਮੇਂ ਵਿੱਚ ਉਹ ਟੋਲ ਪਲਾਜ਼ਾ ਨੂੰ ਮੁਕੰਮਲ ਤੌਰ ਉਤੇ ਬੰਦ ਕਰ ਦੇਣਗੇ।

ਟਰੱਕ ਆਪ੍ਰੇਟਰਾਂ ਦਾ ਕਹਿਣਾ ਹੈ ਕਿ ਟਰੱਕ ਯੂਨੀਅਨਾਂ ਦਾ ਪਿਛੋਕੜ ਸੰਘਰਸ਼ ਭਰਿਆ ਰਿਹਾ ਹੈ। ਇਹ ਕਾਨੂੰਨ ਡਰਾਈਵਰਾਂ ਉਪਰ ਧੱਕੇਸ਼ਾਹੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਪੰਜਾਬੀਆਂ ਨੇ ਲੜਿਆ ਸੀ। ਇਸ ਮੌਕੇ ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਦੀ ਚੁੱਪ ਉਪਰ ਵੱਡੇ ਸਵਾਲ ਖੜ੍ਹੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਲੜਾਈ ਕੇਂਦਰ ਅਤੇ ਸੂਬਾ ਸਰਕਾਰ ਦੋਵਾਂ ਨਾਲ ਲੜਨਗੇ। ਉਨ੍ਹਾਂ ਨੇ ਸਰਕਾਰਾਂ ਦੀਆਂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਵੀ ਕੀਤੀ।

ਕੇਂਦਰ  ਵੱਲੋਂ ਬਣਾਇਆ ਕਾਨੂੰਨ ਟਰੱਕ ਅਪ੍ਰੇਟਰ ਵਾਪਸ ਕਰਵਾ ਕੇ ਰਹਿਣਗੇ, ਜਿਸ ਨੂੰ ਲੈ ਕੇ ਪੰਜਾਬ ਵਿੱਚ ਟਰੱਕ ਅਪ੍ਰੇਟਰ ਸੂਬੇ ਭਰ 'ਚ ਰੈਲੀਆਂ ਕਰਨਗੇ ਤੇ ਰੋਸ ਵਿਖਾਵਾ ਕਰਨਗੇ। ਇੱਕ ਵੱਡੀ ਰੈਲੀ ਵੀ ਕੀਤੀ ਜਾਵੇਗੀ, ਜਿਸ ਵਿੱਚ ਟਰੈਕਟਰ-ਟਰਾਲੀਆਂ ਤੇ ਟਰੱਕ 500 ਦੇ ਕਰੀਬ ਇਕੱਠੇ ਕਰਕੇ ਵਿਸ਼ਾਲ ਰੈਲੀ ਕੀਤੀ ਜਾਵੇਗੀ। 

ਗੌਰਤਲਬ ਹੈ ਕਿ ਬੀਤੇ ਦਿਨੀਂ ਟਰੱਕ ਆਪ੍ਰੇਟਰਾਂ ਅਤੇ ਟੈਂਕਰ ਚਾਲਕ ਦੀ ਹੜਤਾਲ ਕਾਰਨ ਪੈਟਰੋਲ ਦੀ ਭਾਰੀ ਕਿੱਲਤ ਆ ਗਈ ਸੀ।

ਇਹ ਵੀ ਪੜ੍ਹੋ : Ayodhya Ram Mandir Update: ਅਯੁੱਧਿਆ ਰਾਮ ਮੰਦਰ ਦੇ ਪਾਵਨ ਅਸਥਾਨ 'ਤੇ ਲਿਆਂਦੀ ਗਈ ਭਗਵਾਨ ਰਾਮ ਦੀ ਮੂਰਤੀ, ਵੇਖੋ ਤਸਵੀਰਾਂ

 

Trending news