Amritsar News: ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਕਾਮਯਾਬੀ ਮਿਲੀ ਜਦੋਂ ਕਬੱਡੀ ਖਿਡਾਰੀ ਨੰਗਲ ਅੰਬੀਆਂ ਦੇ ਕਤਲ ਕਾਂਡ ਵਿੱਚ ਸ਼ਾਮਿਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
Trending Photos
Amritsar News: ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਕਾਮਯਾਬੀ ਮਿਲੀ ਜਦੋਂ ਕਬੱਡੀ ਖਿਡਾਰੀ ਨੰਗਲ ਅੰਬੀਆਂ ਦੇ ਕਤਲ ਕਾਂਡ ਵਿੱਚ ਸ਼ਾਮਿਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਇੱਕ ਵੱਡੀ ਟਾਰਗੇਟ ਕਿਲਿੰਗ ਨੂੰ ਨਾਕਾਮ ਕਰ ਦਿੱਤਾ, ਜਿਨ੍ਹਾਂ ਵਿੱਚ ਮੁੱਖ ਸਾਥੀ ਪੁਨੀਤ ਲਖਨਪਾਲ ਉਰਫ਼ ਸ਼ਰਮਾ ਅਤੇ ਨਰਿੰਦਰ ਕੁਮਾਰ ਉਰਫ਼ ਲਾਲੀ ਸ਼ਾਮਲ ਹਨ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਿਛਲੇ 3 ਸਾਲਾਂ ਤੋਂ ਗ੍ਰਿਫ਼ਤਾਰੀਆਂ ਤੋਂ ਬਚ ਰਹੇ ਸਨ, ਉਹ ਸਿੱਧੇ ਤੌਰ 'ਤੇ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ (2022) ਅਤੇ ਸੁਖਮੀਤ ਸਿੰਘ ਉਰਫ਼ ਡਿਪਟੀ (2021) ਦੇ ਕਤਲਾਂ ਵਿੱਚ ਸ਼ਾਮਲ ਸਨ। ਉਹ ਸਤੰਬਰ 2024 ਵਿੱਚ ਰਾਜਸਥਾਨ ਦੇ ਹਾਈਵੇਅ ਕਿੰਗ ਹੋਟਲ ਵਿੱਚ ਅੰਨ੍ਹੇਵਾਹ ਗੋਲੀਬਾਰੀ ਕਰਨ ਤੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੀ ਵਾਰਦਾਤ ਵਿੱਚ ਵੀ ਸ਼ਾਮਲ ਸਨ। ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਐਸਐਸਓਸੀ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਐਕਸ ਹੈਂਡਲ ਪੋਸਟ ਸਾਂਝੀ ਕਰਦੇ ਹੋਏ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਖੁਫੀਆ ਜਾਣਕਾਰੀ ਦੇ ਅਧਾਰ 'ਤੇ ਇੱਕ ਆਪ੍ਰੇਸ਼ਨ ਦੌਰਾਨ ਪੰਜਾਬ ਵਿੱਚ ਛੇ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਵੱਡੇ ਕਤਲ ਨੂੰ ਨਾਕਾਮ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਸਤੰਬਰ 2024 'ਚ ਰਾਜਸਥਾਨ ਵਿੱਚ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ (2022), ਸੁਖਮੀਤ ਸਿੰਘ ਡਿਪਟੀ (2021) ਅਤੇ ਹਾਈਵੇ ਕਿੰਗ ਹੋਟਲ ਗੋਲੀਬਾਰੀ ਵਿੱਚ ਸ਼ਾਮਲ ਸਨ। ਇਨ੍ਹਾਂ ਮੁਲਜ਼ਮਾਂ ਕੋਲੋਂ 6 ਆਧੁਨਿਕ ਹਥਿਆਰ ਤੇ 40 ਕਾਰਤੂਸ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : Amritsar News: ਐਮਪੀ ਗੁਰਜੀਤ ਔਜਲਾ ਤੇ ਰਾਜਕੁਮਾਰ ਵੇਰਕਾ ਨੇ ਡਾ. ਅੰਬੇਦਕਰ ਦੇ ਬੁੱਤ ਦੀ ਦੁੱਧ ਨਾਲ ਕੀਤੀ ਸਫ਼ਾਈ
ਉਨ੍ਹਾਂ ਕਿਹਾ ਕਿ ਪੀ. ਐੱਸ. ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਇਕ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੰਗਠਿਤ ਅਪਰਾਧ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਰਾਜ ਭਰ 'ਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਵਿੱਚ ਦ੍ਰਿੜ ਹੈ।
ਇਹ ਵੀ ਪੜ੍ਹੋ : Amritsar News: ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ; ਡਾ. ਅੰਬੇਦਕਰ ਦੀ ਮੂਰਤੀ ਨੂੰ ਤੋੜਨ ਵਾਲੇ ਨੂੰ ਮਿਲੇਗੀ ਸਖ਼ਤ ਸਜ਼ਾ