ਚੋਣਾਂ ਤੋਂ ਦੋ ਦਿਨ ਪਹਿਲਾਂ ਪੀ.ਐਮ ਮੋਦੀ ਦੀ ਸਿੱਖ ਆਗੂਆਂ ਨਾਲ ਮੁਲਾਕਾਤ, ਸਿੱਖ ਮੁੱਦਿਆਂ 'ਤੇ ਹੋਈ ਚਰਚਾ
Advertisement

ਚੋਣਾਂ ਤੋਂ ਦੋ ਦਿਨ ਪਹਿਲਾਂ ਪੀ.ਐਮ ਮੋਦੀ ਦੀ ਸਿੱਖ ਆਗੂਆਂ ਨਾਲ ਮੁਲਾਕਾਤ, ਸਿੱਖ ਮੁੱਦਿਆਂ 'ਤੇ ਹੋਈ ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਹਰਮੀਤ ਸਿੰਘ ਕਾਲਕਾ, ਯਮੁਨਾਨਗਰ ਦੇ ਮਹੰਤ ਕਰਮਜੀਤ ਸਿੰਘ, ਪੰਜਾਬ ਤੋਂ ਸੰਤ ਬਲਵੀਰ ਸਿੰਘ ਸੀਚੇਵਾਲ ਸਮੇਤ ਕਈ ਨਾਮਵਰ ਹਸਤੀਆਂ ਨਾਲ ਮੁਲਾਕਾਤ ਕੀਤੀ।

 

ਚੋਣਾਂ ਤੋਂ ਦੋ ਦਿਨ ਪਹਿਲਾਂ ਪੀ.ਐਮ ਮੋਦੀ ਦੀ ਸਿੱਖ ਆਗੂਆਂ ਨਾਲ ਮੁਲਾਕਾਤ, ਸਿੱਖ ਮੁੱਦਿਆਂ 'ਤੇ ਹੋਈ ਚਰਚਾ

ਚੰਡੀਗੜ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਪੰਜਾਬ ਵਿਚ ਸਿੱਖ ਭਾਈਚਾਰੇ ਲਈ ਪ੍ਰੇਮ ਉਮੜ ਰਿਹਾ ਹੈ। ਭਾਜਪਾ ਵੱਲੋਂ ਜਿੱਥੇ ਸਿੱਖਾਂ ਲਈ ਕੀਤੇ ਕਾਰਜ ਗਿਣਵਾਏ ਜਾ ਰਹੇ ਹਨ ਉਥੇ ਈ ਵੱਡੀ ਗਿਣਤੀ ਵਿਚ ਸਿੱਖ ਭਾਈਚਾਰੇ ਨਾਲ ਸਬੰਧਤ ਲੋਕਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਸਿੱਖ ਭਾਈਚਾਰੇ ਨਾਲ ਨੇੜਤਾ ਵਧਾ ਰਹੇ ਹਨ। ਅੱਜ ਵੀ ਪ੍ਰਧਾਨ ਮੰਤਰੀ ਮੋਦੀ ਨੇ ਹਰਮੀਤ ਸਿੰਘ ਕਾਲਕਾ, ਯਮੁਨਾਨਗਰ ਦੇ ਮਹੰਤ ਕਰਮਜੀਤ ਸਿੰਘ, ਪੰਜਾਬ ਤੋਂ ਸੰਤ ਬਲਵੀਰ ਸਿੰਘ ਸੀਚੇਵਾਲ ਸਮੇਤ ਕਈ ਨਾਮਵਰ ਹਸਤੀਆਂ ਨਾਲ ਮੁਲਾਕਾਤ ਕੀਤੀ।

fallback

ਇਸ ਮੁਲਾਕਾਤ ਵਿਚਲੀ ਕੜੀ ਮਨਜਿੰਦਰ ਸਿੰਘ ਸਿਰਸਾ ਨੂੰ ਦੱਸਿਆ ਜਾ ਰਿਹਾ ਹੈ। ਜਿਥੇ ਭਾਜਪਾ ਵੱਲੋਂ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਐਸ.ਆਈ.ਟੀ. ਦਾ ਗਠਨ ਕੀਤਾ ਹੈ, ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਸ਼੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲਣਾ, ਵੱਡੇ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਵੀਰ ਬਾਲ ਦਿਵਸ ਦਾ ਐਲਾਨ, ਗੁਰੂ ਦੇ ਲੰਗਰ ਤੋਂ ਜੀ.ਐਸ.ਟੀ. ਹਟਾਉਣ ਵਰਗੇ ਮੁੱਦਿਆਂ 'ਤੇ ਚਰਚਾ ਕੀਤੀ ਗਈ।

 

WATCH LIVE TV 

Trending news