Mansa News: ਮ੍ਰਿਤਕਾਂ ਦੀ ਪਛਾਣ 19 ਸਾਲਾ ਗੁਰਪ੍ਰੀਤ ਕੌਰ ਅਤੇ 45 ਸਾਲਾ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਬੋਹਾ ਮਾਨਸਾ ਵਜੋਂ ਹੋਈ ਹੈ। ਬੋਹਾ ਪੁਲਿਸ ਮੁਤਾਬਿਕ ਦੋਵੇਂ ਕਾਫੀ ਸਮੇਂ ਤੋਂ ਇੱਕ ਦੂਜੇ ਨਾਲ ਰਿਲੇਸ਼ਨਸ਼ਿਪ ਵਿੱਚ ਸਨ।
Trending Photos
Mansa News(Kuldeep Dhaliwal): ਮਾਨਸਾ ਜ਼ਿਲੇ ਦੇ ਬੋਹਾ ਕਸਬੇ 'ਚ ਅਣਖ ਖਾਤਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਇਕ ਪਿਤਾ ਨੇ ਆਪਣੀ ਧੀ ਅਤੇ ਉਸ ਦੇ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ ਕਰ ਕੇ ਲਾਸ਼ਾਂ ਨੂੰ ਭਾਖੜਾ ਨਹਿਰ 'ਚ ਸੁੱਟ ਦਿੱਤਾ। ਲੜਕੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ, ਜਦਕਿ ਵਿਅਕਤੀ ਦੀ ਲਾਸ਼ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਤੇ ਚਾਰ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਲਦ ਗ੍ਰਿਫਤਾਰ ਕਰਨ ਦੀ ਗੱਲ ਆਖੀ ਜਾ ਰਹੀ ਹੈ।
ਪਰਿਵਾਰ ਦੋਵੇਂ ਦੇ ਸਬੰਧਾਂ ਤੋਂ ਸੀ ਨਰਾਜ਼
ਮ੍ਰਿਤਕਾਂ ਦੀ ਪਛਾਣ 19 ਸਾਲਾ ਗੁਰਪ੍ਰੀਤ ਕੌਰ ਅਤੇ 45 ਸਾਲਾ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਬੋਹਾ ਮਾਨਸਾ ਵਜੋਂ ਹੋਈ ਹੈ। ਬੋਹਾ ਪੁਲਿਸ ਮੁਤਾਬਿਕ ਦੋਵੇਂ ਕਾਫੀ ਸਮੇਂ ਤੋਂ ਇੱਕ ਦੂਜੇ ਨਾਲ ਰਿਲੇਸ਼ਨਸ਼ਿਪ ਵਿੱਚ ਸਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀ ਮੁਲਾਕਾਤ ਪਸੰਦ ਨਹੀਂ ਸੀ। ਦਰਅਸਲ, ਲੜਕੀ ਬਹੁਤ ਛੋਟੀ ਸੀ ਅਤੇ ਵਿਅਕਤੀ ਵਿਆਹਿਆ ਹੋਇਆ ਸੀ ਅਤੇ ਦੋ ਬੱਚਿਆਂ ਦਾ ਪਿਤਾ ਸੀ। ਜਦੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੇ ਰਿਸ਼ਤੇ ਬਾਰੇ ਪਤਾ ਲੱਗਾ ਤਾਂ ਕਾਫੀ ਵਿਵਾਦ ਹੋ ਗਿਆ। ਲੜਕੀ ਦੇ ਪਰਿਵਾਰ ਨੇ ਪ੍ਰੇਮੀ ਜੋੜੇ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਪਰ ਦੋਵੇਂ ਘਰੋਂ ਭੱਜ ਕੇ ਤਲਵੰਡੀ ਰਹਿਣ ਲੱਗ ਪਏ।
ਝਾਂਸਾ ਦੇਕੇ ਦੋਵਾਂ ਨੂੰ ਬੁਲਾਇਆ ਘਰ
ਗੁਰਪ੍ਰੀਤ ਕੌਰ ਦੇ ਪਿਤਾ ਸੁਖਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਅਨਮੋਲ ਜੋਤ ਸਿੰਘ ਨੇ ਦੋਵਾਂ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਮਿਲਣ ਲਈ ਬੁਲਾ ਲਿਆ। ਪਰਿਵਾਰ ਦੀ ਗੱਲ ਵਿੱਚ ਆਕੇ ਦੋਵੇਂ ਪ੍ਰੇਮੀ ਜੋੜੇ ਮਿਲਣ ਲਈ ਪਿੰਡ ਪਹੁੰਚ ਗਏ। ਜਦੋਂ ਉਹ ਦੋਵੇਂ ਆਪਣੇ ਪਰਿਵਾਰਕ ਮੈਂਬਰਾਂ ਵੱਲੋਂ ਦੱਸੀ ਥਾਂ ’ਤੇ ਪੁੱਜੇ ਤਾਂ ਗੁਰਪ੍ਰੀਤ ਕੌਰ ਦੇ ਪਿਤਾ ਸੁਖਪਾਲ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਅਨਮੋਲ ਜੋਤ ਸਿੰਘ, ਉਸ ਦੇ ਨਜ਼ਦੀਕੀ ਰਿਸ਼ਤੇਦਾਰ ਗੁਰਬਿੰਦਰ ਸਿੰਘ, ਸਹਿਜਪ੍ਰੀਤ ਸਿੰਘ ਅਤੇ ਇੱਕ ਹੋਰ ਵਿਅਕਤੀ ਪਹਿਲਾਂ ਹੀ ਉਥੇ ਮੌਜੂਦ ਸਨ। ਇਨ੍ਹਾਂ ਲੋਕਾਂ ਨੇ ਆਉਂਦੇ ਹੀ ਜੋੜੇ ਨੂੰ ਫੜ ਲਿਆ। ਅਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਅਤੇ ਦੋਵਾਂ ਲਾਸ਼ਾਂ ਨੂੰ ਕਾਰ 'ਚ ਪਾ ਕੇ ਭਾਖੜਾ ਨਹਿਰ 'ਚ ਸੁੱਟ ਦਿੱਤਾ।
ਇਹ ਵੀ ਪੜ੍ਹੋ: Punjab Police Meeting: ਡੀਜੀਪੀ ਪੰਜਾਬ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼
ਪੁਲਿਸ ਨੇ 4 ਦੋਸ਼ੀਆਂ ਖਿਲਾਫ ਮਾਮਲਾ ਕੀਤਾ ਦਰਜ
ਥਾਣਾ ਬੋਹਾ ਦੇ ਇੰਚਾਰਜ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਦਕਿ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Khanna News: ਖੰਨਾ ਪੁਲਿਸ ਨੇ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼