ਪਾਕਿਸਤਾਨ 'ਚ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ 2 ਸਿੱਖਾਂ ਦਾ ਕੀਤਾ ਕਤਲ
Advertisement

ਪਾਕਿਸਤਾਨ 'ਚ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ 2 ਸਿੱਖਾਂ ਦਾ ਕੀਤਾ ਕਤਲ

ਪਾਕਿਸਤਾਨ ਦੇ ਪੇਸ਼ਾਵਰ ਤੋਂ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ, ਜਿਥੇ ਅਣਪਛਾਤਿਆਂ ਨੇ ਦੋ ਸਿੱਖਾਂ ਗੋਲੀਆਂ ਮਾਰ  ਕੇ ਕਤਲ ਕਰ ਦਿੱਤਾ ਹੈ। 

ਪਾਕਿਸਤਾਨ 'ਚ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ 2 ਸਿੱਖਾਂ ਦਾ ਕੀਤਾ ਕਤਲ

ਚੰਡੀਗੜ੍ਹ: ਪਾਕਿਸਤਾਨ ਦੇ ਪੇਸ਼ਾਵਰ ਤੋਂ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ, ਜਿਥੇ ਅਣਪਛਾਤਿਆਂ ਨੇ ਦੋ ਸਿੱਖਾਂ ਗੋਲੀਆਂ ਮਾਰ  ਕੇ ਕਤਲ ਕਰ ਦਿੱਤਾ ਹੈ। ਘਟਨਾ ਨਾਲ ਦੁਨੀਆ ਭਰ ਦੇ ਸਿੱਖਾਂ ਵਿੱਚ ਰੋਸ ਦੀ ਲਹਿਰ ਫੈਲ ਗਈ ਹੈ। ਕਤਲ ਕੀਤੇ ਗਏ ਦੋਵੇਂ ਸਿੱਖਾਂ ਦੀ ਪਛਾਣ ਕੁਲਜੀਤ ਸਿੰਘ ਅਤੇ ਰਣਜੀਤ ਸਿੰਘ ਵੱਜੋਂ ਹੋਈ ਹੈ, ਜੋ ਕਿ ਪੇਸ਼ਾਵਰ ਦੇ ਰਹਿਣ ਵਾਲੇ ਸਨ। ਉਹ ਇਥੇ ਕਈ ਸਾਲਾਂ ਤੋਂ ਦੁਕਾਨ 'ਤੇ ਮਸਾਲਾ ਵੇਚ ਰਹੇ ਸਨ।

ਜ਼ਿਕਰਯੋਗ ਹੈ ਕਿ ਪੇਸ਼ਾਵਰ ਵਿੱਚ ਪਿਛਲੇ ਅੱਠ ਮਹੀਨਿਆਂ ਵਿੱਚ ਸਿੱਖ ਭਾਈਚਾਰੇ ਉੱਤੇ ਅਜਿਹਾ ਦੂਜਾ ਹਮਲਾ ਹੈ। ਪਿਛਲੇ ਸਾਲ ਸਤੰਬਰ ਵਿੱਚ ਪੇਸ਼ਾਵਰ ਵਿੱਚ ਇੱਕ ਮਸ਼ਹੂਰ ਸਿੱਖ ‘ਹਕੀਮ’ ਦੀ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੇਸ਼ਾਵਰ ਵਿੱਚ ਲਗਭਗ 15,000 ਸਿੱਖ ਰਹਿੰਦੇ ਹਨ। ਜ਼ਿਆਦਾਤਰ ਸੂਬਾਈ ਰਾਜਧਾਨੀ ਦੇ ਨੇੜਲੇ ਇਲਾਕੇ ਜੋਗਨ ਸ਼ਾਹ ਵਿੱਚ ਹੈ। ਪੇਸ਼ਾਵਰ ਵਿੱਚ ਸਿੱਖ ਭਾਈਚਾਰੇ ਦੇ ਬਹੁਤੇ ਮੈਂਬਰ ਵਪਾਰ ਵਿੱਚ ਲੱਗੇ ਹੋਏ ਹਨ, ਜਦੋਂ ਕਿ ਕੁਝ ਫਾਰਮੇਸੀਆਂ ਵੀ ਚਲਾਉਂਦੇ ਹਨ।

ਅੱਜ ਅਣਪਛਾਤਿਆਂ ਨੇ ਉਨ੍ਹਾਂ ਦੀ ਦੁਕਾਨ 'ਤੇ ਤਾਬੜਤੋੜ ਗੋਲੀਬਾਰੀ ਕਰ ਦਿੱਤੀ, ਜਿਸ ਵਿੱਚ ਦੋਵਾਂ ਦੇ ਕਈ ਗੋਲੀਆਂ ਲੱਗੀਆਂ ਅਤੇ ਮੌਕੇ 'ਤੇ ਹੀ ਮੌਤ ਹੋ ਗਈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੇਸ਼ਾਵਰ ਦੇ ਬਾਹਰਵਾਰ ਸਰਬੰਦ ਇਲਾਕੇ ਵਿੱਚ ਅਣਪਛਾਤੇ ਬੰਦੂਕਾਰੀਆਂ ਨੇ 2 ਸਿੱਖਾਂ ਦੇ ਕਤਲ ਕੀਤਾ ਹੈ। ਹਮਲਾਵਰ ਇੱਕ ਵਾਹਨ 'ਤੇ ਆਏ ਸਨ ਅਤੇ ਦੁਕਾਨ 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਕਤਲ ਦੀ ਸਖ਼ਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਘੱਟ ਗਿਣਤੀਆਂ ਦੇ ਅਜਿਹੇ ਕਤਲੇਆਮ ਸਮੁੱਚੇ ਵਿਸ਼ਵ ਅਤੇ ਖਾਸ ਕਰਕੇ ਸਿੱਖਾਂ ਲਈ ਚਿੰਤਾ ਦਾ ਵਿਸ਼ਾ ਹਨ। “ਅਸੀਂ ਪੇਸ਼ਾਵਰ, ਖੈਬਰ ਪਖਤੂਨਖਵਾ, ਪਾਕਿਸਤਾਨ ਵਿੱਚ ਦੋ ਸਿੱਖਾਂ ਦੀ ਕਾਇਰਤਾਪੂਰਨ ਹੱਤਿਆ ਦੀ ਸਖ਼ਤ ਨਿੰਦਾ ਕਰਦੇ ਹਾਂ। ਦੋਵਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਪਾਕਿਸਤਾਨ ਵਿੱਚ ਰਹਿ ਰਹੇ ਘੱਟ ਗਿਣਤੀ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।

Trending news