Giddarbaha News: ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਨੇ ਗਿੱਦੜਬਾਹਾ 'ਚ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
Advertisement
Article Detail0/zeephh/zeephh2436262

Giddarbaha News: ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਨੇ ਗਿੱਦੜਬਾਹਾ 'ਚ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

Giddarbaha News:  ਅੱਜ ਗਿੱਦੜਬਾਹਾਂ ਵਿੱਚ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

Giddarbaha News: ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਨੇ ਗਿੱਦੜਬਾਹਾ 'ਚ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

Giddarbaha News (ਅਨਮੋਲ ਸਿੰਘ ਵੜਿੰਗ): ਅੱਜ ਗਿੱਦੜਬਾਹਾਂ ਵਿੱਚ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਵੱਲੋਂ ਪਹਿਲਾਂ ਸ਼ਹਿਰ ਵਿੱਚ ਸਰਕਾਰ ਖਿਲਾਫ ਨਾਅਰੇਬਾਜ਼ ਕੀਤੀ ਗਈ। ਉਸ ਤੋਂ ਬਾਅਦ ਸ਼੍ਰੀ ਗੰਗਾਨਗਰ ਤੋਂ ਚੰਡੀਗੜ ਨੈਸ਼ਨਲ ਹਾਈਵੇ ਜਾਮ ਲਗਾ ਦਿੱਤਾ ਗਿਆ।

ਉਨ੍ਹਾਂ ਨੇ ਕਿਹਾ ਕੀ ਬੇਰੁਜ਼ਗਾਰ ਪੀਟੀਆਈ 646 ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਯੂਨੀਅਨ ਨਾਲ ਭਰਤੀ ਸਬੰਧੀ ਵਾਰ-ਵਾਰ ਵਾਅਦੇ ਕਰਕੇ ਵੀ ਜਦੋਂ ਕੋਈ ਹੱਲ ਨਹੀਂ ਨਿਕਲਿਆ ਤਾਂ ਮਜਬੂਰਨ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਤੰਗ ਆ ਕੇ ਰੋਸ ਰੈਲੀਆਂ ਦੀ ਸ਼ੁਰੂਆਤ ਹਲਕਾ ਗਿੱਦੜਬਾਹਾ ਵਿੱਚੋਂ ਕੀਤੀ ਗਈ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ਼ ਬੋਲਦਿਆਂ ਦੱਸਿਆ ਕਿ ਪਿਛਲੇ ਇੱਕ ਮਹੀਨੇ ਵਿੱਚ ਖੁਦ ਮੁੱਖ ਮੰਤਰੀ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਮੁੱਖ ਮੰਤਰੀ ਦੇ ਸਿੱਖਿਆ ਅਧਿਕਾਰੀਆਂ ਨੂੰ 646 ਪੀਟੀਆਈ ਅਧਿਆਪਕ ਦੀ ਭਰਤੀ ਸਬੰਧੀ ਨਿਰਦੇਸ਼ ਦੇਣ ਉਤੇ ਵੀ ਕੋਈ ਟਸ ਤੋਂ ਮਸ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਸਥਾਪਤ ਕਰਨ ਵਾਲੀ ਸਰਕਾਰ ਵਿੱਚ ਮੁੱਖ ਮੰਤਰੀ ਦੀ ਚਲਦੀ ਹੈ ਜਾਂ ਅਫਸਰਾਂ ਦੀ।

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਹੁਣ ਤੱਕ ਇਹ ਸਮਝ ਨਹੀਂ ਆਈ ਹਰ ਵਾਰ ਮੁੱਖ ਮੰਤਰੀ ਹਿੱਕ ਥਾਪੜ ਕੇ ਭਰਤੀ ਕਰਨ ਸਬੰਧੀ ਨਿਰਦੇਸ਼ ਦੇ ਦਿੰਦੇ ਹਨ ਜਦੋਂ ਭਰਤੀ ਸਬੰਧੀ ਸਿੱਖਿਆ ਸਕੱਤਰ ਡੀਜੀਐਸਈ ਤੇ ਡੀਪੀਆਈ ਨੂੰ ਮਿਲਦੇ ਹਾਂ ਤਾਂ ਉਹ ਅੱਗਿਓਂ ਕੋਈ ਵੀ ਕਾਰਵਾਈ ਨਾ ਹੋਣ ਦਾ ਬਹਾਨਾ ਲਗਾ ਕੇ ਪੱਲਾ ਝਾੜ ਦਿੰਦੇ ਹਨ। ਉਨ੍ਹਾਂ ਜਲਦ ਮੰਗਾਂ ਪੂਰੀਆਂ ਕਰਨ ਦੀ ਗੱਲ ਕਹੀ।

ਇਹ ਵੀ ਪੜ੍ਹੋ : NDP Jagmeet Singh: ਪ੍ਰਦਰਸ਼ਨਕਾਰੀਆਂ ਵੱਲੋਂ ਭ੍ਰਿਸ਼ਟ ਕਹਿਣ 'ਤੇ ਭੜਕੇ ਐਨਡੀਪੀ ਨੇਤਾ ਜਗਮੀਤ ਸਿੰਘ

ਜੇਕਰ ਆਉਣ ਵਾਲੀ 24 ਸਤੰਬਰ ਤੱਕ ਭਰਤੀ ਸਬੰਧੀ ਕੋਈ ਠੋਸ ਨੀਤੀ ਸਰਕਾਰ ਨੇ ਨਾ ਬਣਾਈ ਤਾਂ ਗਿੱਦੜਬਹਾ ਵਿੱਚ ਪੀਟੀਆਈ 646 ਅਧਿਆਪਕ ਯੂਨੀਅਨ ਪੱਕਾ ਧਰਨਾ ਲਾ ਕੇ ਬੈਠ ਜਾਵੇਗੀ ਅਤੇ ਸਰਕਾਰ ਦੀਆਂ ਮਾਰੂ ਨੀਤੀਆਂ ਦਾ ਡੱਟ ਕੇ ਵਿਰੋਧ ਕਰੇਗੀ।

ਇਹ ਵੀ ਪੜ੍ਹੋ : Punjab CM Bhagwant Mann Health: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ! ਦਿੱਲੀ ਦੇ ਅਪੋਲੋ ਹਸਪਤਾਲ 'ਚ ਦਾਖ਼ਲ

 

Trending news