Ravneet Bittu News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਡਾ. ਭੀਮ ਰਾਓ ਅੰਬੇਡਕਰ ਸਬੰਧੀ ਦਿੱਤੇ ਬਿਆਨ ਦੀ ਵਿਰੋਧੀ ਧਿਰਾਂ ਵੱਲੋਂ ਤਿੱਖੀ ਅਲੋਚਨਾ ਕੀਤੀ ਜਾ ਰਹੀ ਹੈ।
Trending Photos
Ravneet Bittu News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਡਾ. ਭੀਮ ਰਾਓ ਅੰਬੇਡਕਰ ਸਬੰਧੀ ਦਿੱਤੇ ਬਿਆਨ ਦੀ ਵਿਰੋਧੀ ਧਿਰਾਂ ਵੱਲੋਂ ਤਿੱਖੀ ਅਲੋਚਨਾ ਕੀਤੀ ਜਾ ਰਹੀ ਹੈ। ਇਸ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰਵਨੀਤ ਬਿੱਟੂ ਅਮਿਤ ਸ਼ਾਹ ਦੀ ਹਮਾਇਤ ਵਿੱਚ ਆਏ ਹਨ। ਰਵਨੀਤ ਬਿੱਟੂ ਨੇ ਟਵੀਟ ਕੀਤਾ, “ਵਿਰੋਧੀ ਧਿਰ ਦੇਸ਼ ਭਰ ਵਿੱਚ ਬੇਬੁਨਿਆਦ ਝੂਠ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਭਾਰਤ ਰਤਨ ਬਾਬਾ ਸਾਹਿਬ ਅੰਬੇਡਕਰ ਦਾ ਨਿਰਾਦਰ ਕਰਨ ਦਾ ਇਤਿਹਾਸ ਹੈ, ਜਿਨ੍ਹਾਂ ਨੂੰ ਭਾਰਤ ਦੇ ਕਾਨੂੰਨ ਮੰਤਰੀ ਵਜੋਂ ਅਸਤੀਫਾ ਦੇਣ ਲਈ ਮਜਬੂਰ ਕੀਤਾ ਗਿਆ ਸੀ। ਇਸ ਦੇ ਵੇਰਵੇ ਚੰਗੀ ਤਰ੍ਹਾਂ ਦਸਤਾਵੇਜ਼ੀ ਹਨ ਅਤੇ ਡਾ. ਅੰਬੇਡਕਰ ਜੀ ਨੇ ਖੁਦ ਇਸ ਬਾਰੇ ਵਿਸਥਾਰ ਨਾਲ ਲਿਖਿਆ ਹੈ।
ਅਮਿਤ ਸ਼ਾਹ ਨੇ ਬਾਬਾ ਸਾਹਿਬ ਅੰਬੇਡਕਰ ਵਿਰੁੱਧ ਰਚੀ ਵਿਰੋਧੀ ਧਿਰ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕੀਤਾ ਹੈ। ਸੰਸਦ ਵਿੱਚ ਪਿਛਲੇ ਦੋ ਦਿਨਾਂ ਦੀ ਬਹਿਸ ਦੌਰਾਨ ਵਿਰੋਧੀ ਕਾਰਵਾਈਆਂ ਤੇ ਵਿਰਾਸਤ ਦਾ ਚੰਗੀ ਤਰ੍ਹਾਂ ਪਰਦਾਫਾਸ਼ ਕੀਤਾ ਗਿਆ ਹੈ। ਹੁਣ ਸੱਚਾਈ ਤੋਂ ਪਰੇਸ਼ਾਨ ਹੋ ਕੇ, ਉਹ ਅਮਿਤ ਸ਼ਾਹ ਦੇ ਬਿਆਨਾਂ ਦੀ ਗਲਤ ਮਤਲਬ ਕੱਢ ਰਹੇ ਹਨ।
ਲੁਧਿਆਣਾ ਨਗਰ ਨਿਗਮ ਚੋਣਾਂ ਦੌਰਾਨ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਸ਼ਹਿਰ ਵਿੱਚ ਪੁੱਜੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸ਼ਹਿਰ ਦੇ ਵੋਟਰ ਭਾਜਪਾ ਦਾ ਮੇਅਰ ਚੁਣਨ ਲਈ ਪੂਰੀ ਤਰ੍ਹਾਂ ਤਿਆਰ ਹਨ। ਸ਼ਹਿਰ ਦੇ ਵਾਰਡ ਨੰਬਰ 73 ਵਿੱਚ ਭਾਜਪਾ ਉਮੀਦਵਾਰ ਰੁਚੀ ਵਿਸ਼ਾਲ ਗੁਲਾਟੀ ਅਤੇ ਵਾਰਡ ਨੰਬਰ 9 ਵਿੱਚ ਦੀਕਸ਼ਾ ਬੱਤਰਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਬਿੱਟੂ ਨੇ ਕਿਹਾ ਕਿ ਲੁਧਿਆਣਾ ਤੋਂ ਭਾਜਪਾ ਦੇ ਮੇਅਰ ਪ੍ਰਧਾਨ ਮੰਤਰੀ ਤੱਕ ਸਿੱਧੀ ਪਹੁੰਚ ਯਕੀਨੀ ਬਣਾਉਣਗੇ, ਜਿਸ ਨਾਲ ਵੱਡੇ ਪ੍ਰਾਜੈਕਟਾਂ ਲਈ ਰਾਹ ਖੁੱਲ੍ਹੇਗਾ।
ਵਿਰੋਧੀ ਧਿਰ ਦੇਸ਼ ਵਿੱਚ ਝੂਠ ਫੈਲਾਉਣ ’ਤੇ ਜ਼ੋਰ ਦੇ ਰਹੀ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਨੀਤ ਬਿੱਟੂ ਨੇ ਵਿਰੋਧੀ ਧਿਰਾਂ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਅਪਮਾਨ ਕਰਨ ਦੇ ਦੋਸ਼ ਲਾਉਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ 'ਚ ਰਵਨੀਤ ਬਿੱਟੂ ਨੇ ਕਿਹਾ ਕਿ ਵਿਰੋਧੀ ਧਿਰ ਦੇਸ਼ ਭਰ 'ਚ ਬੇਬੁਨਿਆਦ ਝੂਠ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਬਿੱਟੂ ਨੇ ਕਿਹਾ ਕਿ ਅਮਿਤ ਸ਼ਾਹ ਨੇ ਬਾਬਾ ਸਾਹਿਬ ਅੰਬੇਡਕਰ ਵਿਰੁੱਧ ਵਿਰੋਧੀ ਧਿਰਾਂ ਵੱਲੋਂ ਰਚੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕੀਤਾ ਹੈ। ਸੰਵਿਧਾਨ 'ਤੇ ਪਿਛਲੇ ਦੋ ਦਿਨਾਂ ਦੀ ਬਹਿਸ ਦੌਰਾਨ ਵਿਰੋਧੀ ਧਿਰ ਦੀਆਂ ਕਾਰਵਾਈਆਂ ਅਤੇ ਵਿਰਾਸਤ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਹੁਣ ਸੱਚਾਈ ਤੋਂ ਪਰੇਸ਼ਾਨ ਹੋ ਕੇ ਉਹ ਅਮਿਤ ਸ਼ਾਹ ਦੇ ਬਿਆਨਾਂ ਦੀ ਗਲਤ ਵਿਆਖਿਆ ਕਰ ਰਹੇ ਹਨ।