ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਚੰਡੀਗੜ ਦੌਰਾ- ਸਿੱਧੂ ਮੂਸੇਵਾਲਾ ਦਾ ਪਰਿਵਾਰ ਕਰ ਸਕਦਾ ਹੈ ਮੁਲਾਕਾਤ
Advertisement
Article Detail0/zeephh/zeephh1207439

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਚੰਡੀਗੜ ਦੌਰਾ- ਸਿੱਧੂ ਮੂਸੇਵਾਲਾ ਦਾ ਪਰਿਵਾਰ ਕਰ ਸਕਦਾ ਹੈ ਮੁਲਾਕਾਤ

ਸਿੱਧੂ ਮੂਸੇਵਾਲਾ ਕਤਲ ਕੇਸ ਲਈ ਉਹਨਾਂ ਦੇ ਪਿਤਾ ਬਲਕੌਰ ਸਿੰਘ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖੀ ਸੀ ਅਤੇ ਜਾਂਚ ਐਨ.ਆਈ.ਏ. ਅਤੇ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਸੀ ਅਤੇ ਚਰਚਾਵਾਂ ਹਨ ਕਿ ਮੂਸੇਵਾਲਾ ਦੇ ਪਿਤਾ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਆਪਣੇ ਪੁੱਤਰ ਦੇ ਕਤਲ ਦੀ ਸੀ. ਬੀ. ਆਈ.  ਜਾਂਚ ਕਰਵਾਉਣ ਦੀ ਮੰਗ ਕਰ ਸਕਦੇ ਹਨ।

 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਚੰਡੀਗੜ ਦੌਰਾ- ਸਿੱਧੂ ਮੂਸੇਵਾਲਾ ਦਾ ਪਰਿਵਾਰ ਕਰ ਸਕਦਾ ਹੈ ਮੁਲਾਕਾਤ

ਚੰਡੀਗੜ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ ਦੌਰੇ 'ਤੇ ਹਨ ਅਤੇ ਚਰਚਾਵਾਂ ਚੱਲ ਰਹੀਆਂ ਹਨ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰਿਕ ਮੈਂਬਰ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਲਈ ਉਹਨਾਂ ਦੇ ਪਿਤਾ ਬਲਕੌਰ ਸਿੰਘ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖੀ ਸੀ ਅਤੇ ਜਾਂਚ ਐਨ.ਆਈ.ਏ ਅਤੇ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਸੀ ਅਤੇ ਚਰਚਾਵਾਂ ਹਨ ਕਿ ਮੂਸੇਵਾਲਾ ਦੇ ਪਿਤਾ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਆਪਣੇ ਪੁੱਤਰ ਦੇ ਕਤਲ ਦੀ ਸੀ. ਬੀ. ਆਈ.  ਜਾਂਚ ਕਰਵਾਉਣ ਦੀ ਮੰਗ ਕਰ ਸਕਦੇ ਹਨ।

 

ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨਾਲ ਕੀਤੀ ਸੀ ਮੁਲਾਕਾਤ

ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿੱਧੂ ਮੂਸੇਵਾਲਾ ਦੇ ਘਰ ਗਏ ਅਤੇ ਉਨ੍ਹਾਂ ਦੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ।

 

ਪੰਜਾਬ ਸਰਕਾਰ ਨੂੰ ਕਰਨਾ ਪੈ ਰਿਹਾ ਵਿਰੋਧ ਦਾ ਸਾਹਮਣਾ

29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਦੀ ਸਿਆਸਤ ਦਾ ਮਾਹੌਲ ਗਰਮ ਹੁੰਦਾ ਨਜ਼ਰ ਆ ਰਿਹਾ ਹੈ। ਪੰਜਾਬ ਦੀ ਮਾਨ ਸਰਕਾਰ ਨੂੰ ਸਿੱਧੂ ਦੀ ਸੁਰੱਖਿਆ ਘਟਾਏ ਜਾਣ ਤੋਂ ਬਾਅਦ ਉਸ ਦੀ ਹੱਤਿਆ ਨੂੰ ਲੈ ਕੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

28 ਮਈ ਨੂੰ ਘਟਾਈ ਗਈ ਸੀ ਸੁਰੱਖਿਆ

ਜਿਵੇਂ ਹੀ ਪੰਜਾਬ ਸਰਕਾਰ ਨੇ 28 ਮਈ ਨੂੰ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾ ਦਿੱਤੀ ਉਸ ਤੋਂ ਅਗਲੇ ਦਿਨ 29 ਮਈ ਨੂੰ ਬਦਮਾਸ਼ਾਂ ਨੇ ਇਕ ਤੋਂ ਬਾਅਦ ਇਕ ਗੋਲੀਆਂ ਚਲਾ ਕੇ ਸਿੱਧੂ ਦਾ ਕਤਲ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ 4 ਜਵਾਨ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਹੇਠ ਤਾਇਨਾਤ ਸਨ। ਸੁਰੱਖਿਆ ਘਟਾ ਕੇ ਦੋ ਪੁਲਿਸ ਕਮਾਂਡੋ ਵਾਪਸ ਲੈ ਲਏ ਗਏ।

 

WATCH LIVE TV 

Trending news