ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਗੋਲੀਬਾਰੀ ਦੇ ਤੁਰੰਤ ਬਾਅਦ ਘਟਨਾ ਵਾਲੀ ਥਾਂ ਤੋਂ ਤਕਰੀਬਨ ਦੋ ਮੀਲ ਦੂਰ 3 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
Trending Photos
US Des Moines Charter School Shooting News: ਅਮਰੀਕਾ ‘ਚ ਆਏ ਦਿਨ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਹੁਣ ਲੋਵਾ ਦੇ ਡੇਸ ਮੋਇਨਸ ਸ਼ਹਿਰ ਦੇ ਇੱਕ ਸਕੂਲ ਵਿੱਚ ਸੋਮਵਾਰ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ ਜਿਸ ਵਿੱਚ 2 ਵਿਦਿਆਰਥੀਆਂ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਦੋਵਾਂ ਵਿਦਿਆਰਥੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ। ਇਸ ਦੀ ਪੁਸ਼ਟੀ ਕਰਦਿਆਂ ਡੇਸ ਮੋਇਨੇਸ ਪੁਲਿਸ ਵਿਭਾਗ ਦੇ ਬੁਲਾਰੇ ਪੌਲ ਪਰੀਜ਼ੇਕ ਨੇ ਦੱਸਿਆ ਕਿ “ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ, ਜਦਕਿ ਕਿ ਸਕੂਲ ਦੇ ਕਰਮਚਾਰੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।”
ਅਮਰੀਕੀ ਮੀਡੀਆ ਦੇ ਮੁਤਾਬਕ ਗੋਲੀਬਾਰੀ ਦੀ ਘਟਨਾ ਸੋਮਵਾਰ ਨੂੰ ਡੇਸ ਮੋਇਨੇਸ ਆਇਓਵਾ ਚਾਰਟਰ ਸਕੂਲ ‘ਚ ਵਾਪਰੀ ਅਤੇ ਇਸ ਦੌਰਾਨ ਜ਼ਖਮੀ ਵਿਦਿਆਰਥੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਹਸਪਤਾਲ 'ਚ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ‘ਚ ਤਿੰਨ ਲੋਕਾਂ ਦੇ ਜ਼ਖਮੀ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ‘ਚੋਂ ਇੱਕ ਗੰਭੀਰ ਰੂਪ ਵਿੱਚ ਜ਼ਖਮੀ ਹੈ।
2 ਵਿਦਿਆਰਥੀਆਂ ਤੋਂ ਇਲਾਵਾ ਤੀਸਰਾ ਵਿਅਕਤੀ ਜਿਸਨੂੰ ਗੋਲੀ ਕਰਕੇ ਸੱਟਾਂ ਲੱਗੀਆਂ ਹਨ ਉਹ ਇੱਕ ਸਕੂਲ ਅਧਿਆਪਕ ਹੈ। ਦੱਸਿਆ ਜਾ ਰਿਹਾ ਹੈ ਉਸਦੀ ਸਰਜਰੀ ਹੋਈ ਹੈ। ਦੱਸ ਦਈਏ ਕਿ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਵੱਲੋਂ ਹੁਣ ਤੱਕ ਗੋਲੀ ਚਲਾਉਣ ਵਾਲੇ ਦੋਸ਼ੀਆਂ ਦੇ ਨਾਮ ਜਾਰੀ ਨਹੀਂ ਕੀਤੇ ਗਏ ਹਨ।
ਇਹ ਵੀ ਪੜ੍ਹੋ: ਰਾਮ ਰਹੀਮ ਨੇ ਤਲਵਾਰ ਨਾਲ ਕੱਟਿਆ ਕੇਕ, ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਉਣ ਦਾ ਮਨਾਇਆ ਜਸ਼ਨ
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਗੋਲੀਬਾਰੀ ਦੇ ਤੁਰੰਤ ਬਾਅਦ ਘਟਨਾ ਵਾਲੀ ਥਾਂ ਤੋਂ ਤਕਰੀਬਨ ਦੋ ਮੀਲ ਦੂਰ 3 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਇਸਦੇ ਨਾਲ ਹੀ ਉਨ੍ਹਾਂ ਕੋਲੋਂ ਇੱਕ ਗੱਡੀ ਵੀ ਜ਼ਬਤ ਕੀਤੀ ਗਈ। ਹਾਲਾਂਕਿ ਪੁਲਿਸ ਵੱਲੋਂ ਹੁਣ ਤੱਕ ਦੋਸ਼ੀਆਂ ਦੇ ਨਾਂ ਜਨਤਕ ਨਹੀਂ ਕੀਤੇ ਗਏ ਹਨ।
ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਤੋਂ ਲਗਭਗ 20 ਮਿੰਟ ਬਾਅਦ, ਅਧਿਕਾਰੀਆਂ ਵੱਲੋਂ ਲਗਭਗ ਦੋ ਮੀਲ ਦੂਰ ਗਵਾਹਾਂ ਦੇ ਵਰਣਨ 'ਤੇ ਅਧਾਰਿਤ ਇੱਕ ਕਾਰ ਨੂੰ ਰੋਕਿਆ ਗਿਆ ਅਤੇ ਤੇ ਤਿੰਨ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਨੇ ਕਿਹਾ ਕਿ ਇੱਕ ਸ਼ੱਕੀ ਭੱਜ ਗਿਆ, ਹਾਲਾਂਕਿ ਅਧਿਕਾਰੀ ਵਿਅਕਤੀ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ: ਹੈਰਾਨੀਜਨਕ ਖ਼ੁਲਾਸਾ ! ਦੁਨੀਆ ਦੇ ਕੋਨੇ-ਕੋਨੇ 'ਚ ਹਨ ਇਸ ਵਿਅਕਤੀ ਦੇ ਬੱਚੇ, 57 ਬੱਚਿਆਂ ਨੂੰ ਦਿੱਤਾ ਜਨਮ