ਤਰਨਤਾਰਨ 'ਚ ਚਰਚ ਅੰਦਰ ਹੋਈ ਭੰਨਤੋੜ, ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਆਦੇਸ਼
Advertisement

ਤਰਨਤਾਰਨ 'ਚ ਚਰਚ ਅੰਦਰ ਹੋਈ ਭੰਨਤੋੜ, ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਆਦੇਸ਼

ਤਰਨਤਾਰਨ ਦੇ ਇਲਾਕੇ ‘ਚ ਚਰਚ ਅੰਦਰ ਹੋਈ ਭੰਨ-ਤੋੜ ਨੂੰ ਲੈ ਕੇ ਈਸਾਈ ਭਾਈਚਾਰੇ ‘ਚ ਰੋਸ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਘਟਨਾ ਦੇ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।

ਤਰਨਤਾਰਨ 'ਚ ਚਰਚ ਅੰਦਰ ਹੋਈ ਭੰਨਤੋੜ, ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਆਦੇਸ਼

ਚੰਡੀਗੜ੍ਹ- ਤਰਨਤਾਰਨ ਦੇ ਪੱਟੀ ਨਜ਼ਦੀਕ ਪਿੰਡ ਠਕੁਰਪੁਰ ਵਿਖੇ ਇੱਕ ਚਰਚ ਵਿੱਚ ਕਥਿਤ ਤੌਰ ’ਤੇ ਤੋੜ ਫੋੜ ਕੀਤੀ ਗਈ ਹੈ। ਇਹ ਸਾਰੀ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ। ਸੀਸੀਟੀਵੀ ‘ਚ ਦਿਖਾਈ ਦੇ ਰਿਹਾ ਹੈ ਕਿ ਇੱਕ ਵਿਅਕਤੀ ਚਰਚ ‘ਚ ਲੱਗੀਆਂ ਧਾਰਮਿਕ ਮੂਰਤੀਆਂ ਨੂੰ ਤੋੜ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਚਰਚ ਵਿੱਚ ਖੜੀ ਕਾਰ ਨੂੰ ਵੀ ਅੱਗ ਲਗਾਈ ਜਾਂਦੀ ਹੈ।

ਈਸਾਈ ਭਾਈਚਾਰੇ ‘ਚ ਰੋਸ

ਚਰਚ ਵਿੱਚ ਭਗਵਾਨ ਈਸਾ ਮਸੀਹ ਅਤੇ ਮਾਂ ਮਰੀਅਮ ਦੀਆਂ ਮੂਰਤੀਆਂ ਦੀ ਬੇਅਦਬੀ ਨੂੰ ਲੈ ਕੇ ਈਸਾਈ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਈਸਾਈ ਭਾਈਚਾਰੇ ਦੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ

ਇਸ ਮੰਦਭਾਗੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਗੱਲ ਵੀ ਆਖੀ ਗਈ ਹੈ। ਮੁੱਖ ਮੰਤਰੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਤਰਨਤਾਰਨ ਵਾਲੀ ਘਟਨਾ ਬੇਹੱਦ ਮੰਦਭਾਗੀ ਹੈ, ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼...

 

WATCH LIVE TV 

Trending news